ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੰਤਰਰਾਸ਼ਟਰੀ ਦਿਵਿਆਂਗ ਦਿਵਸ ਨੂੰ ਸਮਰਪਿਤ ਸਮਾਗਮ

07:49 AM Jan 16, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਸ਼ਗਨ ਕਟਾਰੀਆ
ਬਠਿੰਡਾ, 15 ਜਨਵਰੀ
ਇਸਤਰੀ ਬਾਲ ਵਿਕਾਸ ਵਿਭਾਗ ਵੱਲੋਂ ਭਾਰਤੀ ਰੈੱਡ ਕਰਾਸ ਸੁਸਾਇਟੀ, ਜ਼ਿਲ੍ਹਾ ਰਾਈਫ਼ਲ ਐਸੋਸ਼ੀਏਸ਼ਨ ਅਤੇ ਜੋਤੀ ਫਾਊਡੇਸ਼ਨ ਦੇ ਸਹਿਯੋਗ ਨਾਲ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਹੈ ਕਿ ਹਰ ਵਿਅਕਤੀ ਤੱਕ ਮੁੱਢਲੀਆਂ ਸਿਹਤ ਸੇਵਾਵਾਂ ਸਹੀ ਸਮੇਂ-ਸਿਰ ਪਹੁੰਚਾਈਆਂ ਜਾ ਸਕਣ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਟੇਟ ਪੱਧਰ ’ਤੇ ਮੱਲਾਂ ਮਾਰਨ ਵਾਲੇ ਹੋਣਹਾਰ ਖਿਡਾਰੀਆਂ ਦੀ ਹੌਸਲਾ-ਅਫ਼ਜਾਈ ਲਈ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਤਸ਼ਾਹੀ ਸਕੀਮ ਸ਼ੁਰੂ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਹ ਸਕੀਮ ਪੰਜਾਬ ਦੀ ਹੀ ਨਹੀਂ ਸਗੋਂ ਭਾਰਤ ਦੀ ਪਹਿਲੀ ਅਜਿਹੀ ਸਕੀਮ ਹੈ, ਜਿਸ ਤਹਿਤ ਰਾਜ ਪੱਧਰ ’ਤੇ ਮੱਲਾਂ ਮਾਰਨ ਵਾਲੇ ਹੋਣਹਾਰ ਖਿਡਾਰੀਆਂ ਨੂੰ ਮਹੀਨਾਵਾਰ ਸਕਾਲਰਸ਼ਿਪ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤਹਿਤ ਅੱਜ ਇੱਥੇ 42 ਨੌਜਵਾਨਾਂ ਨੂੰ 48 ਹਜ਼ਾਰ ਰੁਪਏ ਪ੍ਰਤੀ ਮਹੀਨਾ ਇੱਥ ਸਾਲ ਲਈ ਦਿੱਤੀ ਜਾਣ ਵਾਲੀ ਸਕਾਲਰਸ਼ਿਪ ਤਹਿਤ ਪਹਿਲੀ ਕਿਸ਼ਤ ਉਨ੍ਹਾਂ ਦੇ ਖਾਤਿਆਂ ਵਿੱਚ ਆਨਲਾਈਨ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਸ੍ਰੀ ਪਰੇ ਨੇ ਖਿਡਾਰੀਆਂ ਨੂੰ ਸਰਟੀਫਿਕੇਟ ਦੇ ਕੇ ਵੀ ਸਨਮਾਨਿਤ ਵੀ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੋਤੀ ਫਾਊਂਡੇਸ਼ਨ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ 3 ਬਲਾਕਾਂ ਦੇ ਸਰਕਾਰੀ ਸਕੂਲਾਂ ਦੇ ਲਗਭਗ 3400 ਵਿਦਿਆਰਥੀਆਂ ਦਾ ਚੈਕਅਪ ਕੀਤਾ ਗਿਆ ਸੀ। ਇਸ ਮੌਕੇ 1250 ਵਿਦਿਆਰਥੀਆਂ ਨੂੰ ਨਜ਼ਰ ਦੀਆਂ ਐਨਕਾਂ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।

Advertisement

ਦਿਵਿਆਂਗਾਂ ਲਈ ਬਣੇ ਸਿਹਤ ਕੇਂਦਰ ਦਾ ਉਦਘਾਟਨ

ਇੱਥੋਂ ਦੇ ਸਿਵਲ ਹਸਪਤਾਲ ਵਿੱਚ ਰੈੱਡ ਕਰਾਸ ਸੁਸਾਇਟੀ ਵੱਲੋਂ ਤਿਆਰ ਕੀਤੇ ਗਏ ਸਹਿਯੋਗੀ ਸੈਂਟਰ (ਵਨ ਸਟਾਪ ਸੈਂਟਰ ਫ਼ਾਰ ਸਪੈਸ਼ਲੀ ਏਬਲਡ) ਅਤੇ ਅਲਿਮਕੋ ਕੇਂਦਰ ਦਾ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਉਦਘਾਟਨ ਕੀਤਾ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਵਚਨਵੱਧ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੀ ਤਾਰੀਫ਼ ਕਰਦਿਆਂ ਆਖਿਆ ਕਿ ਇਹ ਅਹਿਮ ਹੰਭਲਾ ਹੈ ਅਤੇ ਹੁਣ ਦਿਵਿਆਂਗਾਂ ਲਈ ਇਹ ਕੇਂਦਰ ਲਾਹੇਵੰਦ ਹੋਵੇਗਾ।

Advertisement
Advertisement