For the best experience, open
https://m.punjabitribuneonline.com
on your mobile browser.
Advertisement

ਆਰੀਆ ਕਾਲਜ ’ਚ ਪੁਸਤਕਾਂ ਦੀ ਪ੍ਰਦਰਸ਼ਨੀ ਲਗਾਈ

08:29 AM Mar 29, 2024 IST
ਆਰੀਆ ਕਾਲਜ ’ਚ ਪੁਸਤਕਾਂ ਦੀ ਪ੍ਰਦਰਸ਼ਨੀ ਲਗਾਈ
ਆਰੀਆ ਕਾਲਜ ’ਚ ਪੁਸਤਕ ਪ੍ਰਦਰਸ਼ਨੀ ਮੌਕੇ ਵਿਦਿਆਰਥੀ, ਪ੍ਰਿੰਸੀਪਲ ਅਤੇ ਸਟਾਫ। -ਫੋਟੋ: ਬਸਰਾ
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 28 ਮਾਰਚ
ਆਰੀਆ ਕਾਲਜ ਦੀ ਲਾਇਬਰੇਰੀ ਸੁਸਾਇਟੀ ਵੱਲੋਂ ਵਿਦਿਆਰਥੀਆਂ ਲਈ ਕਿਤਾਬਾਂ ਦੀ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿੱਚ ਵੱਖ-ਵੱਖ ਪ੍ਰਕਾਸ਼ਨ ਅਤੇ ਵਿਸ਼ੇ ਪ੍ਰਦਰਸ਼ਿਤ ਕੀਤੇ ਗਏ ਸਨ। ਵਿਦਿਆਰਥੀਆਂ ਨੇ ਵੱਖ-ਵੱਖ ਪੁਸਤਕਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਕਾਲਜ ਵੱਲੋਂ ਖਰੀਦੀਆਂ ਜਾਣ ਵਾਲੀਆਂ ਕਿਤਾਬਾਂ ਦੀ ਚੋਣ ਵੀ ਕੀਤੀ। ਇਸ ਪ੍ਰਦਰਸ਼ਨੀ ਨੂੰ ਹਰ ਪੱਖੋਂ ਸਫ਼ਲ ਬਣਾਉਣ ਲਈ ਲਾਇਬਰੇਰੀ ਦੇ ਸਮੂਹ ਸਟਾਫ਼ ਮੈਂਬਰ ਅਸ਼ਵਨੀ ਕੁਮਾਰ, ਸੁਖਵਿੰਦਰ ਸਿੰਘ, ਰਿਧਿਮਾ, ਸੁਮਿਤਾ ਸਿਆਲ ਅਤੇ ਸਤੀਸ਼ ਕੁਮਾਰ ਨੇ ਸਖ਼ਤ ਮਿਹਨਤ ਕੀਤੀ।
ਏ.ਸੀ.ਐਮ.ਸੀ. ਦੇ ਸਕੱਤਰ ਡਾ. ਐਸ.ਐਮ ਸ਼ਰਮਾ ਨੇ ਵਿਦਿਆਰਥੀਆਂ ਲਈ ਅਜਿਹੀਆਂ ਪ੍ਰਦਰਸ਼ਨੀਆਂ ਦਾ ਆਯੋਜਨ ਕਰਨ ਲਈ ਲਾਇਬ੍ਰੇਰੀ ਸਟਾਫ਼ ਦੇ ਯਤਨਾਂ ਦੀ ਸ਼ਲਾਘਾ ਕੀਤੀ। ਪ੍ਰਿੰਸੀਪਲ ਡਾ. ਸੁਖਸ਼ਮ ਆਹਲੂਵਾਲੀਆ ਨੇ ਵਿਦਿਆਰਥੀਆਂ ਨੂੰ ਅਜਿਹੀਆਂ ਗਿਆਨ ਭਰਪੂਰ ਪੁਸਤਕਾਂ ਪੜ੍ਹਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਿਤਾਬਾਂ ਦੀ ਚੋਣ ਵਿੱਚ ਅੰਗਰੇਜ਼ੀ ਵਿਭਾਗ ਤੋਂ ਡਾ. ਸੀਮਾ ਅਰੋੜਾ ਨੇ ਵਿਦਿਆਰਥੀਆਂ ਦਾ ਮਾਰਗਦਰਸ਼ਨ ਕੀਤਾ।

Advertisement

Advertisement
Author Image

joginder kumar

View all posts

Advertisement
Advertisement
×