ਸਕੂਲ ’ਚ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ
06:16 AM Jul 09, 2024 IST
ਕੁਰਾਲੀ:
Advertisement
ਸਥਾਨਕ ਡੀਏਵੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਿਦਿਆਰਥੀਆਂ ਦੇ ਇੰਟਰ ਹਾਊਸ ਚਾਰਟ ਅਤੇ ਮਾਡਲ ਮੁਕਾਬਲੇ ਕਰਵਾਏ ਗਏ ਅਤੇ ਪ੍ਰਦਰਸ਼ਨੀ ਲਗਾਈ ਗਈ ਜਿਸ ਨੂੰ ਦੇਖਣ ਲਈ ਵਿਦਿਆਰਥੀਆਂ ਦੇ ਮਾਪੇ ਵੀ ਪਹੁੰਚੇ। ਪ੍ਰਿੰਸੀਪਲ ਜੇਆਰ ਸ਼ਰਮਾ ਦੀ ਦੇਖ-ਰੇਖ ਹੇਠ ਸਕੂਲ ਦੇ ਰੋਜ਼ ਹਾਊਸ, ਡੈਫੋਡਿਲ ਹਾਊਸ, ਜੈਸਮੀਨ ਹਾਊਸ ਅਤੇ ਟਿਊਲਿਪ ਹਾਊਸ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ’ਤੇ ਆਧਾਰਿਤ ਚਾਰਟ ਅਤੇ ਮਾਡਲ ਤਿਆਰ ਕਰਕੇ ਉਨ੍ਹਾਂ ਦੀ ਪ੍ਰਦਰਸ਼ਨੀ ਲਗਾਈ। ਸਕੂਲ ਦੇ ਮੈਨੇਜਰ ਬਿੱਟੂ ਖੁੱਲਰ ਨੇ ਇਸ ਪ੍ਰਦਰਸ਼ਨੀ ਦਾ ਨਿਰੀਖਣ ਕੀਤਾ ਅਤੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ। ਇਸ ਮੌਕੇ ਵਾਈਸ ਪ੍ਰਿੰਸੀਪਲ ਰਾਕੇਸ਼ ਕੁਮਾਰੀ ਅਤੇ ਹੋਰ ਸਟਾਫ਼ ਹਾਜ਼ਰ ਸੀ। -ਪੱਤਰ ਪ੍ਰੇਰਕ
Advertisement
Advertisement