ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਇੰਡੀਆ’ ਗੱਠਜੋੜ ਵੱਲੋਂ ਇਕਜੁੱਟਤਾ ਦਾ ਪ੍ਰਗਟਾਵਾ

07:13 AM Jun 25, 2024 IST
ਸੰਸਦ ਭਵਨ ਦੇ ਬਾਹਰ ਸੰਵਿਧਾਨ ਦੀਆਂ ਕਾਪੀਆਂ ਦਿਖਾਉਂਦੇ ਹੋਏ ਕਾਂਗਰਸ ਨੇਤਾ ਸੋਨੀਆ ਗਾਂਧੀ ਅਤੇ ‘ਇੰਡੀਆ’ ਗੱਠਜੋੜ ਦੇ ਆਗੂ। -ਫੋਟੋ: ਪੀਟੀਆਈ

ਨਵੀਂ ਦਿੱਲੀ, 24 ਜੂਨ
ਕਾਂਗਰਸ ਸੰਸਦੀ ਪਾਰਟੀ ਦੀ ਮੁਖੀ ਸੋਨੀਆ ਗਾਂਧੀ, ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੇ ਵਿਰੋਧੀ ਪਾਰਟੀ ਦੇ ਗੱਠਜੋੜ ‘ਇੰਡੀਆ’ ਦੀਆਂ ਕਈ ਪਾਰਟੀਆਂ ਦੇ ਨੇਤਾ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਪਹਿਲੇ ਦਿਨ ਅੱਜ ਸੰਵਿਧਾਨ ਦੀਆਂ ਕਾਪੀਆਂ ਲੈ ਕੇ ਸਦਨ ’ਚ ਪੁੱਜੇ ਤੇ ਇਕਜੁੱਟਤਾ ਜ਼ਾਹਿਰ ਕੀਤੀ। ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਸੰਸਦ ਮੈਂਬਰ ਸੰਸਦ ਦੇ ਗਲਿਆਰੇ ’ਚ ਇਕੱਠੇ ਹੋਏ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।
ਉਨ੍ਹਾਂ ‘ਸੰਵਿਧਾਨ ਦੀ ਰਾਖੀ ਅਸੀਂ ਕਰਾਂਗੇ’ ਅਤੇ ‘ਤਾਨਾਸ਼ਾਹੀ ਨਹੀਂ ਚੱਲੇਗੀ’ ਦੇ ਨਾਅਰੇ ਵੀ ਮਾਰੇ।
ਇਸ ਦੌਰਾਨ ਸੋਨੀਆ ਗਾਂਧੀ, ਖੜਗੇ, ਰਾਹੁਲ ਗਾਂਧੀ ਅਤੇ ਡੀਐੱਮਕੇ, ਟੀਐੱਮਸੀ ਤੇ ‘ਇੰਡੀਆ’ ਗੱਠਜੋੜ ਦੀਆਂ ਕਈ ਹੋਰ ਪਾਰਟੀਆਂ ਦੇ ਸੰਸਦ ਮੈਂਬਰ ਵੀ ਹਾਜ਼ਰ ਸਨ। ਕਾਂਗਰਸ ਦੇ ਜਥੇਬੰਦਕ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਵਿਰੋਧੀ ਮੈਂਬਰਾਂ ਦੇ ਨਾਅਰੇਬਾਜ਼ੀ ਕਰਦਿਆਂ ਦੀ ਵੀਡੀਓ ਸਾਂਝੀ ਕਰਦਿਆਂ ਐਕਸ ’ਤੇ ਲਿਖਿਆ, ‘ਅਸੀਂ ਲੋਕਤੰਤਰ ਦੇ ਪਹਿਰੇਦਾਰ ਹਾਂ। ਅਸੀਂ ਸੰਵਿਧਾਨ ਦੀ ਰਾਖੀ ਕਰਨ ਤੇ ਉਸ ਨੂੰ ਕਾਇਮ ਰੱਖਣ ਲਈ ਪ੍ਰਤੀਬੱਧ ਹਾਂ। ਅਸੀਂ ਅਨਿਆਂ ਖ਼ਿਲਾਫ਼ ਲੜਨ ਦੇ ਆਪਣੇ ਦ੍ਰਿੜ੍ਹ ਨਿਸ਼ਚੇ ਲਈ ਇਕਜੁੱਟ ਹਾਂ।’
ਉਨ੍ਹਾਂ ਕਿਹਾ ਕਿ ‘ਇੰਡੀਆ’ ਗੱਠਜੋੜ ਰਾਸ਼ਟਰਪਿਤਾ ਮਹਾਤਮਾ ਗਾਂਧੀ ਦਾ ਆਸ਼ੀਰਵਾਦ ਲੈ ਕੇ ਸੰਸਦ ’ਚ ਲੋਕ ਮੁੱਦਿਆਂ, ਚੁਣੌਤੀਆਂ ਤੇ ਆਸਾਂ ਨੂੰ ਆਵਾਜ਼ ਦੇਣ ਅਤੇ ਸਰਕਾਰ ਨੂੰ ਹਰ ਮਿੰਟ ਕੰਟਰੋਲ ਹੇਠ ਰੱਖਣ ਦੇ ਨਵੇਂ ਅਹਿਦ ਨਾਲ 18ਵੀਂ ਲੋਕ ਸਭਾ ਅੰਦਰ ਦਾਖਲ ਹੋ ਰਿਹਾ ਹੈ। -ਪੀਟੀਆਈ

Advertisement

ਸੰਵਿਧਾਨ ’ਤੇ ਹਮਲਾ ਨਹੀਂ ਹੋਣ ਦੇਵਾਂਗੇ: ਰਾਹੁਲ ਗਾਂਧੀ

ਨਵੀਂ ਦਿੱਲੀ: ਕਾਂਗਰਸ ਆਗੁ ਰਾਹੁਲ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਸੰਵਿਧਾਨ ’ਤੇ ਹਮਲਾ ਕਰਨ ਦਾ ਦੋਸ਼ ਲਾਇਆ ਅਤੇ ਕਿਹਾ ਕਿ ਵਿਰੋਧੀ ਧਿਰ ਪ੍ਰਧਾਨ ਮੰਤਰੀ ਨੂੰ ਜਵਾਬਦੇਹੀ ਤੋਂ ਭੱਜਣ ਨਹੀਂ ਦੇਵੇਗੀ। ਉਨ੍ਹਾਂ ਸੰਸਦੀ ਕੰਪਲੈਕਸ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘ਅਸੀਂ ਸੰਵਿਧਾਨ ’ਤੇ ਹਮਲਾ ਕਰਨ ਦੀ ਇਜਾਜ਼ਤ ਨਹੀਂ ਦੇਵਾਂਗੇ ਜਿਵੇਂ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਕਰ ਰਹੇ ਹਨ। ਇਹ ਹਮਲਾ ਸਾਨੂੰ ਸਵੀਕਾਰ ਨਹੀਂ ਹੈ।’ ਕਾਂਗਰਸ ਆਗੂ ਨੇ ਕਿਹਾ, ‘ਸਾਡੀ ਗੱਲ ਲੋਕਾਂ ਤੱਕ ਪਹੁੰਚ ਰਹੀ ਹੈ ਅਤੇ ਭਾਰਤ ਤੇ ਸੰਵਿਧਾਨ ਨੂੰ ਕੋਈ ਤਾਕਤ ਹੱਥ ਨਹੀਂ ਲਗਾ ਸਕਦੀ ਤੇ ਅਸੀਂ ਇਸ ਦੀ ਰਾਖੀ ਕਰਾਂਗੇ।’ ਇਸ ਮਗਰੋਂ ਰਾਹੁਲ ਨੇ ਐਕਸ ’ਤੇ ਪੋਸਟ ਕੀਤਾ, ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਨੋਵਿਗਿਆਨਕ ਤੌਰ ’ਤੇ ਬੈਕਫੁੱਟ ’ਤੇ ਹਨ ਅਤੇ ਆਪਣੀ ਸਰਕਾਰ ਬਚਾਉਣ ’ਚ ਰੁੱਝੇ ਹੋਏ ਹਨ।’ ਉਨ੍ਹਾਂ ਕਿਹਾ ਕਿ ਇੰਡੀਆ ਗੱਠਜੋੜ ਦੀ ਮਜ਼ਬੂਤ ਵਿਰੋਧੀ ਧਿਰ ਆਪਣਾ ਦਬਾਅ ਜਾਰੀ ਰੱਖੇਗੀ, ਲੋਕਾਂ ਦੀ ਆਵਾਜ਼ ਉਠਾਏਗੀ ਅਤੇ ਪ੍ਰਧਾਨ ਮੰਤਰੀ ਨੂੰ ਬਿਨਾਂ ਜਵਾਬਦੇਹੀ ਦੇ ਬਚ ਕੇ ਨਹੀਂ ਨਿਕਲਣ ਦੇਵੇਗੀ। -ਪੀਟੀਆਈ

Advertisement
Advertisement