ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੁੱਖ ਦਾ ਪ੍ਰਗਟਾਵਾ

11:14 AM Jun 02, 2024 IST

ਜਲੰਧਰ: ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਨਕੋਦਰ ਵਿਧਾਨ ਸਭਾ ਹਲਕੇ ਵਿੱਚ ਚੋਣ ਡਿਊਟੀ ’ਤੇ ਤਾਇਨਾਤ ਚੋਣ ਕਰਮਚਾਰੀ ਸੁਰਿੰਦਰ ਕੁਮਾਰ ਦੀ ਹੋਈ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਡਾ. ਅਗਰਵਾਲ ਨੇ ਦੱਸਿਆ ਕਿ ਸ੍ਰੀ ਕੁਮਾਰ ਨੂੰ ਡਿਊਟੀ ਦੌਰਾਨ ਬੇਚੈਨੀ ਮਹਿਸੂਸ ਹੋਈ ਸੀ ਅਤੇ ਉਨ੍ਹਾਂ ਨੂੰ ਤੁਰੰਤ ਡਿਊਟੀ ਤੋਂ ਰਿਲੀਵ ਕਰ ਦਿੱਤਾ ਗਿਆ। ਉੱਧਰ, ਘਰ ਪਰਤਦੇ ਸਮੇਂ ਉਨ੍ਹਾਂ ਦੀ ਹਾਲਤ ਵਿਗੜ ਗਈ ਅਤੇ ਬਾਅਦ ਵਿੱਚ ਸਿਵਲ ਹਸਪਤਾਲ ਪਹੁੰਚਣ ’ਤੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਡਾ. ਅਗਰਵਾਲ ਨੇ ਸ੍ਰੀ ਕੁਮਾਰ ਦੇ ਪਰਿਵਾਰਕ ਮੈਂਬਰਾਂ ਨਾਲ ਦਿਲੀਂ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਔਖੀ ਘੜੀ ਵਿੱਚ ਦੁਖੀ ਪਰਿਵਾਰ ਦੇ ਨਾਲ ਖੜ੍ਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਬੰਧਤ ਵਿਭਾਗ ਤੋਂ ਹੋਰ ਲਾਭਾਂ ਦੇ ਨਾਲ-ਨਾਲ ਸ੍ਰੀ ਕੁਮਾਰ ਦੇ ਪਰਿਵਾਰ ਨੂੰ ਚੋਣ ਐਕਸ-ਗ੍ਰੇਸ਼ੀਆ ਫੰਡ ਜਾਰੀ ਕਰਨ ਦੀ ਪ੍ਰਕਿਰਿਆ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। - ਪੱਤਰ ਪ੍ਰੇਰਕ

Advertisement

Advertisement
Advertisement