ਦੁੱਖ ਦਾ ਪ੍ਰਗਟਾਵਾ
07:19 AM Sep 06, 2024 IST
Advertisement
ਲੁਧਿਆਣਾ: ਕਾਮਾਗਾਟਾਮਾਰੂ ਯਾਦਗਾਰ ਕਮੇਟੀ ਲੁਧਿਆਣਾ ਦੇ ਆਗੂ ਕਾਮਰੇਡ ਗੁਰਨਾਮ ਸਿੰਘ ਸਿੱਧੂ ਦੇ ਪੁੱਤਰ ਐਡਵੋਕੇਟ ਕਰਮਜੀਤ ਸਿੰਘ ਸਿੱਧੂ (42) ਦਾ ਦੇਹਾਂਤ ਹੋ ਗਿਆ। ਉਹ ਲੰਮੇ ਇਲਾਜ ਤੇ ਸਿਹਤਯਾਬੀ ਉਪਰੰਤ ਅਚਾਨਕ ਸਦੀਵੀ ਵਿਛੋੜਾ ਦੇ ਗਏ। ਕਾਮਾਗਾਟਾਮਾਰੂ ਯਾਦਗਾਰ ਕਮੇਟੀ ਦੇ ਸਾਥੀ ਕੁਲਦੀਪ ਸਿੰਘ ਐਡਵੋਕੇਟ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਆਗੂਆਂ ਜਸਦੇਵ ਸਿੰਘ ਲਲਤੋਂ, ਉਜਾਗਰ ਸਿੰਘ ਬੱਦੋਵਾਲ, ਗੁਰਦੇਵ ਸਿੰਘ ਮੁੱਲਾਂਪੁਰ, ਸੁਖਦੇਵ ਸਿੰਘ ਕਿਲਾ ਰਾਏਪੁਰ ਨੇ ਮੌਨ ਧਾਰਨ ਕਰ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨਮਿੱਤ ਸ਼ਰਧਾਂਜਲੀ ਸਮਾਗਮ 6 ਸਤੰਬਰ ਨੂੰ ਗੁਰਦੁਆਰਾ ਬਾਬਾ ਦੀਪ ਸਿੰਘ (ਰਿਸ਼ੀ ਨਗਰ) ਲੁਧਿਆਣਾ ਵਿੱਚ ਹੋਵੇਗਾ।
-ਨਿੱਜੀ ਪੱਤਰ ਪ੍ਰੇਰਕ
Advertisement
Advertisement
Advertisement