For the best experience, open
https://m.punjabitribuneonline.com
on your mobile browser.
Advertisement

ਕੇਜਰੀਵਾਲ ਦੇ ਘਰ ਦੇ ਬਾਹਰ ਪਟਾਕੇ ਚੱਲਣ ਸਬੰਧੀ ਦਿੱਲੀ ਪੁਲੀਸ ਵੱਲੋਂ ਐੱਫਆਈਆਰ ਦਰਜ

04:43 PM Sep 14, 2024 IST
ਕੇਜਰੀਵਾਲ ਦੇ ਘਰ ਦੇ ਬਾਹਰ ਪਟਾਕੇ ਚੱਲਣ ਸਬੰਧੀ ਦਿੱਲੀ ਪੁਲੀਸ ਵੱਲੋਂ ਐੱਫਆਈਆਰ ਦਰਜ
ਨਵੀਂ ਦਿੱਲੀ ਵਿੱਚ ਸ਼ੁੱਕਰਵਾਰ ਨੂੰ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਤੋਂ ਰਿਹਾਅ ਹੋਣ ਦੀ ਖੁਸ਼ੀ ਵਿੱਚ ਪਟਾਕੇ ਚਲਾਉਂਦੇ ਹੋਏ ‘ਆਪ’ ਸਮਰਥਕ। -ਫੋਟੋ: ਪੀਟੀਆਈ
Advertisement

ਨਵੀਂ ਦਿੱਲੀ, 14 ਸਤੰਬਰ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਤੋਂ ਰਿਹਾਅ ਹੋਣ ’ਤੇ ਉੱਤਰੀ ਦਿੱਲੀ ਦੇ ਸਿਵਲ ਲਾਈਨਜ਼ ਵਿੱਚ ਸਥਿਤ ਉਨ੍ਹਾਂ ਦੇ ਘਰ ਦੇ ਬਾਹਰ ਪਟਾਕੇ ਚੱਲਣ ਤੇ ਆਤਿਸ਼ਬਾਜ਼ੀ ਹੋਣ ਦੇ ਸਬੰਧ ਵਿੱਚ ਦਿੱਲੀ ਪੁਲੀਸ ਨੇ ਇਕ ਕੇਸ ਦਰਜ ਕੀਤਾ ਹੈ। ਇਹ ਜਾਣਕਾਰੀ ਅੱਜ ਅਧਿਕਾਰੀਆਂ ਨੇ ਦਿੱਤੀ। ਜ਼ਿਕਰਯੋਗ ਹੈ ਕਿ ਦਿੱਲੀ ਸਰਕਾਰ ਨੇ ਆਗਾਮੀ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਕੌਮੀ ਰਾਜਧਾਨੀ ਵਿੱਚ ਪ੍ਰਦੂਸ਼ਣ ਕੰਟਰੋਲ ਕਰਨ ਲਈ ਸੋਮਵਾਰ ਨੂੰ ਕੌਮੀ ਰਾਜਧਾਨੀ ਵਿੱਚ ਪਟਾਕਿਆਂ ਦੇ ਉਤਪਾਦਨ, ਵਿਕਰੀ ਅਤੇ ਇਸਤੇਮਾਲ ’ਤੇ ਪਾਬੰਦੀ ਲਗਾਈ ਸੀ। ਇਕ ਸਰਕਾਰੀ ਅਧਿਕਾਰੀ ਨੇ ਕਿਹਾ ਕਿ ਸਿਵਲ ਲਾਈਨਜ਼ ਪੁਲੀਸ ਥਾਣੇ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਭਾਰਤੀ ਨਿਆਏ ਸੰਹਿਤਾ ਦੀ ਧਾਰਾ 223 (ਸਰਕਾਰੀ ਹੁਕਮਾਂ ਦੀ ਉਲੰਘਣਾ) ਦੇ ਦੋਸ਼ ਹੇਠ ਇਕ ਕੇਸ ਦਰਜ ਕੀਤਾ ਗਿਆ ਹੈ। -ਪੀਟੀਆਈ

Advertisement

Advertisement
Advertisement
Author Image

Advertisement