ਕਾਲਜ ਵਿੱਚ ਸਨਮਾਨ ਸਮਾਗਮ ਕਰਵਾਇਆ
07:26 AM Jun 28, 2024 IST
Advertisement
ਫਗਵਾੜਾ:
Advertisement
ਰਾਮਗੜ੍ਹੀਆ ਕਾਲਜ ਵਿੱਚ ਸੇਵਾ ਨਿਭਾਅ ਚੁੱਕੇ ਪ੍ਰੋ. ਅਵਤਾਰ ਸਿੰਘ ਨੂੰ ਭਾਰਤ ਸਰਕਾਰ ਵਲੋਂ ਸਾਲ 2023 ਲਈ ਉੱਤਰੀ ਭਾਰਤ ਦਾ ‘ਭਾਸ਼ਾ ਸਨਮਾਨ’ ਮਿਲਣ ’ਤੇ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਵੱਲੋਂ ਕਾਲਜ ਵਿੱਚ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ। ਸਮਾਗਮ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਮੁਖੀ ਪੰਜਾਬੀ ਅਧਿਐਨ ਸਕੂਲ ਡਾ. ਮਨਜਿੰਦਰ ਸਿੰਘ, ਪ੍ਰਿੰਸੀਪਲ ਡਾ. ਜਸਪਾਲ ਸਿੰਘ ਲਾਇਲਪੁਰ ਖਾਲਸਾ ਕਾਲਜ ਜਲੰਧਰ, ਖਾਲਸਾ ਕਾਲਜ ਅੰਮ੍ਰਿਤਸਰ ਦੇ ਪੰਜਾਬੀ ਵਿਭਾਗ ਤੋਂ ਡਾ. ਪਰਮਿੰਦਰ ਸਿੰਘ, ਆਲ ਇੰਡੀਆ ਰੇਡੀਓ ਤੋਂ ਪ੍ਰਭਜੋਤ ਕੌਰ ਤੇ ਪ੍ਰਿੰਸੀਪਲ ਇੰਦਰਜੀਤ ਸਿੰਘ ਬਾਸੂ ਆਦਿ ਹਾਜ਼ਰ ਹੋਏ। ਇਸ ਮੌਕੇ ਰਾਮਗੜ੍ਹੀਆ ਵਿਦਿਅਕ ਕੌਂਸਲ ਦੇ ਪ੍ਰਧਾਨ ਮਨਪ੍ਰੀਤ ਕੌਰ ਭੋਗਲ ਨੇ ਪ੍ਰੋ. ਅਵਤਾਰ ਸਿੰਘ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਮਨਜੀਤ ਸਿੰਘ ਨੇ ਆਏ ਹੋਏ ਮਹਿਮਾਨਾ ਦਾ ਧੰਨਵਾਦ ਕੀਤਾ। -ਪੱਤਰ ਪ੍ਰੇਰਕ
Advertisement