ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਦਲਵੀਆਂ ਫ਼ਸਲਾਂ ਦੀ ਕਾਸ਼ਤ ਲਈ ਮਿਲੇਗੀ ਪ੍ਰਤੀ ਹੈਕਟੇਅਰ 17,500 ਰੁਪਏ ਦੀ ਪ੍ਰੋਤਸਾਹਨ ਰਾਸ਼ੀ

07:22 AM Jul 21, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਜੁਲਾਈ
ਪੰਜਾਬ ਸਰਕਾਰ ਨੇ ਧਰਤੀ ਹੇਠਲਾ ਪਾਣੀ ਬਚਾਉਣ, ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਤੋਂ ਮੋੜਨ ਅਤੇ ਉਨ੍ਹਾਂ ਨੂੰ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪ੍ਰਤੀ ਹੈਕਟੇਅਰ 17,500 ਰੁਪਏ ਪ੍ਰੋਤਸਾਹਨ ਰਾਸ਼ੀ ਦੇਣ ਦਾ ਫ਼ੈਸਲਾ ਕੀਤਾ ਹੈ। ਸੂਬਾ ਸਰਕਾਰ ਨੇ ਇਸ ਮੰਤਵ ਲਈ ਵਿੱਤੀ ਵਰ੍ਹੇ 2024-25 ਵਾਸਤੇ 289.87 ਕਰੋੜ ਰੁਪਏ ਰੱਖੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੇਤੀ ਵਿਭਿੰਨਤਾ ਲਈ ਖੇਤੀ ਮਹਿਕਮੇ ਨਾਲ ਵਿਚਾਰ-ਚਰਚਾ ਕਰਨ ਮਗਰੋਂ ਇਸ ਬਾਰੇ ਨਿਰਦੇਸ਼ ਦਿੱਤੇ ਹਨ। ਪੰਜਾਬ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਤੋਂ ਮੋੜਾ ਦੇਣ ਲਈ ਅਤੇ ਹੋਰਨਾਂ ਫ਼ਸਲਾਂ ਹੇਠ ਰਕਬਾ ਵਧਾਉਣ ਲਈ ਇਹ ਫ਼ੈਸਲਾ ਲਿਆ ਗਿਆ ਹੈ।
ਫ਼ਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਹੁਣ ਕਿਸਾਨ ਵੱਧ ਤੋਂ ਵੱਧ ਪੰਜ ਹੈਕਟੇਅਰ ਰਕਬੇ ’ਤੇ ਇਸ ਸਕੀਮ ਦਾ ਲਾਭ ਲੈ ਸਕਣਗੇ ਅਤੇ ਪ੍ਰੋਤਸਾਹਨ ਰਾਸ਼ੀ ਸਿੱਧਾ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਦੋ ਬਰਾਬਰ ਕਿਸ਼ਤਾਂ ਵਿੱਚ ਪਾਈ ਜਾਵੇਗੀ। ਪਹਿਲੀ ਕਿਸ਼ਤ ਡਿਜੀਟਲ ਕਰੌਪ ਸਰਵੇ ਅਤੇ ਕ੍ਰਿਸ਼ੀ ਮੈਪਰ ਐਪ ਰਾਹੀਂ ਤਸਦੀਕ ਹੋਣ ਉਪਰੰਤ ਅਤੇ ਦੂਜੀ ਕਿਸ਼ਤ ਫ਼ਸਲ ਵੱਢਣ ਤੋਂ ਤੁਰੰਤ ਬਾਅਦ ਖਾਤਿਆਂ ਵਿੱਚ ਪਾ ਦਿੱਤੀ ਜਾਵੇਗੀ। ਖੇਤੀ ਮੰਤਰੀ ਖੁੱਡੀਆਂ ਨੇ ਕਿਹਾ ਕਿ ਪੰਜਾਬ ਨੇ ਦੇਸ਼ ਨੂੰ ਖੁਰਾਕ ਸੁਰੱਖਿਆ ਵਿੱਚ ਆਤਮਨਿਰਭਰ ਬਣਾਉਣ ’ਚ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਪੰਜਾਬ ਵਿੱਚ ਝੋਨੇ ਦੀ ਕਾਸ਼ਤ ਕਾਰਨ ਸਿੰਜਾਈ ਲਈ ਟਿਊਬਵੈੱਲਾਂ ’ਤੇ ਨਿਰਭਰਤਾ ਵਧੀ ਹੈ ਜਿਸ ਦਾ ਨਤੀਜਾ ਇਹ ਨਿਕਲਿਆ ਹੈ ਕਿ ਪੰਜਾਬ ਵਿੱਚ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਹੇਠਾਂ ਚਲਾ ਗਿਆ ਹੈ। ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੇਂ ਸਿਰਿਓਂ ਉਲੀਕੇ ਗਏ ਫ਼ਸਲੀ ਵਿਭਿੰਨਤਾ ਪ੍ਰੋਗਰਾਮ (ਸੀਡੀਪੀ) ਨੂੰ ਲਾਗੂ ਕਰਨ ਦਾ ਫ਼ੈਸਲਾ ਲਿਆ ਹੈ, ਜਿਸ ਤਹਿਤ ਪਛਾਣ ਕੀਤੇ ਗਏ ਜ਼ਿਲ੍ਹਿਆਂ ਵਿੱਚ ਪਾਣੀ ਦੀ ਘਾਟ ਵਾਲੇ ਬਲਾਕਾਂ ਨੂੰ ਤਰਜੀਹ ਦਿੱਤੀ ਜਾਵੇਗੀ।

Advertisement

ਨਵਾਂ ਫ਼ਸਲੀ ਵਿਭਿੰਨਤਾ ਪ੍ਰੋਗਰਾਮ ਸ਼ੁਰੂ: ਸਿਨਹਾ

ਖੇਤੀਬਾੜੀ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਦੱਸਿਆ ਕਿ ਭਾਰਤ ਸਰਕਾਰ ਨੇ ਸਾਉਣੀ ਦੇ ਸੀਜ਼ਨ 2024 ਦੌਰਾਨ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਤਹਿਤ ਝੋਨੇ ਦੀ ਥਾਂ ਹੋਰ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਲਈ ਉਤਸ਼ਾਹਿਤ ਕਰਨ ਵਾਸਤੇ ਇੱਕ ਨਵਾਂ ਸੋਧਿਆ ਹੋਇਆ ਫ਼ਸਲੀ ਵਿਭਿੰਨਤਾ ਪ੍ਰੋਗਰਾਮ (ਸੀਡੀਪੀ) ਸ਼ੁਰੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਪ੍ਰਾਪਤ ਕਰਨ ਲਈ ਕਿਸਾਨ ਸੂਬਾ ਸਰਕਾਰ ਦੇ ਪੋਰਟਲ ’ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਸਿਨਹਾ ਨੇ ਕਿਹਾ ਕਿ ਇਸ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਅਤੇ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਸੂਬਾ ਤੇ ਜ਼ਿਲ੍ਹਾ ਪੱਧਰੀ ਕਮੇਟੀਆਂ ਦਾ ਗਠਨ ਵੀ ਕੀਤਾ ਜਾਵੇਗਾ।

Advertisement
Advertisement
Advertisement