ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਿਜਲੀ ਦੀ ਮਾੜੀ ਸਪਲਾਈ ਤੋਂ ਅੱਕੇ ਕਿਸਾਨਾਂ ਵੱਲੋਂ ਅਣਮਿਥੇ ਸਮੇਂ ਲਈ ਧਰਨਾ

09:52 AM Jul 18, 2024 IST
ਨਿਹਾਲ ਸਿੰਘ ਵਾਲਾ ਮੁੱਖ ਚੌਕ ’ਚ ਧਰਨਾ ਦਿੰਦੇ ਹੋਏ ਕਿਸਾਨ।

ਨਿੱਜੀ ਪੱਤਰ ਪ੍ਰੇਰਕ
ਮੋਗਾ, 17 ਜੁਲਾਈ
ਨਿਹਾਲ ਸਿੰਘ ਵਾਲਾ ਦੇ ਮੁੱਖ ਚੌਕ ਵਿੱਚ ਨੇੜਲੇ ਪਿੰਡਾਂ ਦੇ ਕਿਸਾਨਾਂ ਤੇ ਲੋਕਾਂ ਵੱਲੋਂ ਖੇਤੀਬਾੜੀ ਲਈ ਮਾੜੀ ਬਿਜਲੀ ਸਪਲਾਈ ਖ਼ਿਲਾਫ਼ ਅਣਮਿੱਥੇ ਲਈ ਸ਼ੁਰੂ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ। ਇਸ ਬਾਬਤ ਜਸਵਿੰਦਰ ਸਿੰਘ ਐੱਸਡੀਓ ਪਾਵਰਕੌਮ, ਪੱਤੋ ਹੀਰਾ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਪਰ ਕਿਸੇ ਵੇਲੇ ਫ਼ੀਡਰ ’ਚ ਨੁਕਸ ਪੈਣ ਕਾਰਨ ਬਿਜਲੀ ਸਪਲਾਈ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਕਿਸਾਨਾਂ ਦੀ ਟਰਾਂਸਫ਼ਾਰਮਰ ਵੱਡਾ ਕਰਨ ਦੀ ਮੰਗ ਉੱਤੇ ਕਿਹਾ ਕਿ ਉਚ ਅਧਿਕਾਰੀਆਂ ਦੇ ਧਿਆਨ ਵਿਚ ਇਹ ਮਾਮਲਾ ਲਿਆਂਦਾ ਗਿਆ ਹੈ। ਦੂਜੇ ਪਾਸੇ ਕਿਸਾਨਾਂ ਨੇ ਤਪਦੀ ਧੁੱਪ ਵਿੱਚ ਨਿਹਾਲ ਸਿੰਘ ਵਾਲਾ ਦੇ ਮੁੱਖ ਚੌਕ ਵਿਚ ਧਰਨਾ ਦਿੰਦੇ ਹੋਏ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂ ਗੁਰਭੇਜ ਸਿੰਘ ਧੂੜਕੋਟ ਰਣਸੀਂਹ ਨੇ ਦੱਸਿਆ ਕਿ ਪਾਵਰਕੌਮ ਦਫ਼ਤਰ ਪੱਤੋ ਹੀਰਾ ਸਿੰਘ ਤੋਂ ਖੂਹੀ ਵਾਲਾ ਫ਼ੀਡਰ ਉੱਤੇ ਨਿਹਾਲ ਸਿੰਘ ਵਾਲਾ ਦਾ ਸ਼ਹਿਰੀ ਖੇਤਰ ਤੋਂ ਇਲਾਵਾ ਪਿੰਡ ਮਧੇਕੇ, ਧੂੜਕੋਟ ਰਣਸੀਂਹ, ਰਣਸੀਂਹ ਕਲਾਂ ਤੇ ਹੋਰ ਪਿੰਡਾਂ ਨੂੰ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਮੰਤਵ ਲਈ ਐਲਾਨੀ 8 ਘੰਟੇ ਨਿਰਵਿਘਨ ਸਪਲਾਈ ਦੀ ਥਾਂ ਉਨ੍ਹਾਂ ਨੂੰ ਕਦੇ ਦੋ ਤੇ ਕਦੇ ਤਿੰਨ ਘੰਟੇ ਬਿਜਲੀ ਸਲਪਾਈ ਮਿਲੀ ਰਹੀ ਹੈ। ਧਰਨਾਕਾਰੀਆਂ ਨੇ ਮੰਗ ਕੀਤੀ ਕਿ ਖੇਤੀ ਲਈ ਦਿੱਤੀ ਜਾ ਰਹੀ ਨਾਕਸ ਬਿਜਲੀ ਸਪਲਾਈ ’ਚ ਸੁਧਾਰ ਕਰ ਕੇ ਸਰਕਾਰ ਅਤੇ ਪਾਵਰਕੌਮ ਦੇ ਐਲਾਨ ਮੁਤਾਬਕ ਘੱਟੋ-ਘੱਟ 8 ਘੰਟੇ ਨਿਰਵਿਘਨ ਸਪਲਾਈ ਦਿੱਤੀ ਜਾਵੇ ਅਤੇ ਫੀਡਰ ’ਚ ਨੁਕਸ ਪੈਣ ਦੀ ਸੂਰਤ ਵਿੱਚ ਪੂਰਾ ਮੁਆਵਜਾ ਦਿੱਤਾ ਜਾਵੇ ਅਤੇ ਟਰਾਂਸਫ਼ਾਰਮਰ ਵੱਡਾ ਕੀਤੇ ਜਾਣ ਦੀ ਮੰਗ ਵੀ ਕੀਤੀ। ਕਿਸਾਨ ਆਗੂਆਂ ਨੇ ਬਿਜਲੀ ਸਪਲਾਈ ’ਚ ਸੁਧਾਰ ਨਾ ਹੋਣ ’ਤੇ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ।

Advertisement

Advertisement
Advertisement