ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਰਤ-ਆਸਟਰੇਲੀਆ ਸਮਝੌਤੇ ਸਬੰਧੀ ਕੌਮਾਂਤਰੀ ਕਨਵੈਨਸ਼ਨ ਹੋਈ

08:39 AM Aug 29, 2024 IST

ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 28 ਅਗਸਤ
ਭਾਰਤ- ਆਸਟਰੇਲੀਆ ਅਦਾਨ-ਪ੍ਰਦਾਨ ਮੁਹਿੰਮ ਤਹਿਤ ਇੱਥੇ ਪਹੁੰਚੇ ਆਸਟਰੇਲੀਆ ਦੇ 6 ਡੈਲੀਗੇਟਸ ਨੇ ਅੱਜ ਵਿਧਾਇਕ ਗੁਰਦਿੱਤ ਸਿੰਘ ਸੇਂਖੋਂ ਦੀ ਹਾਜ਼ਰੀ ਵਿੱਚ ਬਾਬਾ ਫਰੀਦ ਯੂਨੀਵਰਸਿਟੀ ਵਿੱਚ ਰੱਖੇ ਅੰਤਰਰਾਸ਼ਟਰੀ ਕਨਵੈਨਸ਼ਨ ਸਮਾਗਮ ਵਿੱਚ ਹਿੱਸਾ ਲਿਆ। ਸਮਾਗਮ ਦੌਰਾਨ ਆਸਟਰੇਲੀਆ ਦੇ ਡੈਲੀਗੇਟਸ ਨੇ ਡਾਕਟਰਾਂ ਦੇ ਵਿਚਾਰ ਜਾਣੇ ਅਤੇ ਆਪਣੇ ਵਿਚਾਰ ਉਨ੍ਹਾਂ ਨਾਲ ਸਾਂਝੇ ਕੀਤੇ । ਉਨ੍ਹਾਂ ਸਿੱਖਿਆ ਖੇਤਰ ਵਿੱਚ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਉੱਘੀਆਂ ਸ਼ਖਸੀਅਤਾਂ ਨਾਲ ਮੁਲਾਕਾਤ ਕੀਤੀ। ਵਿਧਾਇਕ ਸੇਖੋਂ ਨੇ ਭਾਰਤ-ਆਸਟਰੇਲੀਆ ਅਦਾਨ-ਪ੍ਰਦਾਨ ਸਮਝੌਤੇ ਤਹਿਤ ਵੈਂਟਵਰਥ ਸ਼ਹਿਰ ਅਤੇ ਫਰੀਦਕੋਟ ਵਿੱਚ ਹੋਣ ਜਾ ਰਹੇ ਵਪਾਰਕ ਸਮਝੌਤਿਆਂ ਵਿੱਚ ਅਹਿਮ ਯੋਗਦਾਨ ਅਦਾ ਕਰਦਿਆਂ ਆਸਟਰੇਲੀਆ ਤੋਂ ਆਏ 6 ਮੈਂਬਰੀ ਵਫ਼ਦ ਦਾ ਸਥਾਨਕ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਵਿੱਚ ਕਨਵੈਨਸ਼ਨ ਸਮਾਗਮ ਦੌਰਾਨ ਸਵਾਗਤ ਕੀਤਾ। ਇਸ ਮੌਕੇ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮ ਦਾ ਵੀ ਉਨ੍ਹਾਂ ਆਨੰਦ ਮਾਣਿਆ। ਇਸ ਉਪਰੰਤ ਉਨ੍ਹਾਂ ਟਿੱਲਾ ਬਾਬਾ ਫਰੀਦ, ਰਾਜ ਮਹਿਲ, ਬ੍ਰਿਜਿੰਦਰਾ ਕਾਲਜ ਅਤੇ ਹੋਰ ਇਤਿਹਾਸਿਕ ਇਮਾਰਤਾਂ ਦਾ ਦੌਰਾ ਕੀਤਾ। ਆਸਟਰੇਲੀਆ ਦੇ ਵਫ਼ਦ ਨੇ ਪੈਰਾ ਮੈਡੀਕਲ ਯੂਨਿਟ ਵਿੱਚ ਵੀ ਸ਼ਿਰਕਤ ਕੀਤੀ ਅਤੇ ਮਾਲਵਾ ਕਾਲਜ ਵਿੱਚ ਜਾ ਕੇ ਉਨ੍ਹਾਂ ਨੇ ਮੈਮੋਰੰਡਮ ਆਫ ਅੰਡਰਸਟੈਂਡਿੰਗ (ਐੱਮਓਯੂ) ਸਾਈਨ ਕੀਤਾ। ਇਸ ਮੌਕੇ ਡੀਸੀ ਵਿਨੀਤ ਕੁਮਾਰ ਅਤੇ ਐੱਸਐੱਸਪੀ ਡਾ. ਪ੍ਰਗਿਆ ਜੈਨ, ਵਾਈਸ ਚਾਂਸਲਰ ਡਾ. ਰਾਜੀਵ ਸੂਦ, ਅਮਨਦੀਪ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਹਾਜ਼ਰ ਸਨ।

Advertisement

Advertisement