ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੰਗਰੂਰ ’ਚ ਬਣੇਗਾ ਕੌਮਾਂਤਰੀ ਕ੍ਰਿਕਟ ਸਟੇਡੀਅਮ: ਮੀਤ ਹੇਅਰ

10:31 AM May 26, 2024 IST
ਸੰਗਰੂਰ ਨੇੜਲੇ ਪਿੰਡਾਂ ਦੇ ਦੌਰੇ ਦੌਰਾਨ ਭਰਵੀਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦੇ ‘ਆਪ’ ਉਮੀਦਵਾਰ ਮੀਤ ਹੇਅਰ। -ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 25 ਮਈ
ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਸੂਬੇ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਅੰਦਰ ਦੋ ਸਾਲਾਂ ਦੇ ਅੰਦਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਅਜਿਹਾ ਮਾਹੌਲ ਸਿਰਜਿਆ ਹੈ ਕਿ ਪੰਜਾਬ ਮੁੜ ਖੇਡ ਸ਼ਕਤੀ ਬਣ ਕੇ ਉੱਭਰਿਆ ਹੈ। ਕੇਂਦਰ ਵਿੱਚ ਨਵੀਂ ਸਰਕਾਰ ਬਣਨ ਉੱਤੇ ਸੰਗਰੂਰ ਹਲਕੇ ਦੇ ਤਿੰਨੇ ਜ਼ਿਲਿਆਂ ਸੰਗਰੂਰ, ਬਰਨਾਲਾ ਤੇ ਮਾਲਰਕੋਟਲਾ ਵਿਖੇ ਮਲਟੀਪਰਪਜ਼ ਆਊਟਡੋਰ ਤੇ ਇੰਡੋਰ ਸਟੇਡੀਅਮ ਬਣਾਏ ਜਾਣਗੇ। ਸੰਗਰੂਰ ਹਲਕੇ ਵਿੱਚ ਕੌਮਾਂਤਰੀ ਮਾਪਦੰਡਾਂ ਵਾਲਾ ਕ੍ਰਿਕਟ ਸਟੇਡੀਅਮ ਬਣਾਇਆ ਜਾਵੇਗਾ। ਸੰਗਰੂਰ ਨੇ ਪੰਜਾਬ ਤੇ ਦੇਸ਼ ਨੂੰ ਵੱਡੇ ਖਿਡਾਰੀ ਦਿੱਤੇ ਹਨ ਅਤੇ ਹੁਣ ਸੰਗਰੂਰ ਖੇਡਾਂ ਦਾ ਕੇਂਦਰ ਬਿੰਦੂ ਬਣਾ ਕੇ ਖੇਡ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ। ਮੀਤ ਹੇਅਰ ਤੇ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਅੱਜ ਸੰਗਰੂਰ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਅਕੋਈ ਸਾਹਿਬ, ਥਲੇਸਾਂ, ਫਤਹਿਗੜ੍ਹ ਛੰਨਾਂ, ਸਾਰੋਂ, ਰੂਪਾਹੇੜੀ, ਬਾਲੀਆਂ, ਜਲਾਣ, ਘਾਬਦਾਂ ਅਤੇ ਸ਼ਹਿਰ ’ਚ ਕਈ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ। ਮੀਤ ਹੇਅਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਨਾਕਾਮੀ ਕਾਰਨ ਖੇਡਾਂ ਵਿੱਚ ਪਛੜੇ ਪੰਜਾਬ ਨੂੰ ਮੁੜ ਖੇਡਾਂ ਵਿੱਚ ਮੋਹਰੀ ਬਣਾਉਣ ਲਈ ਸਾਲ 2023 ਵਿੱਚ ਨਵੀਂ ਖੇਡ ਨੀਤੀ ਬਣਾਈ। 2021 ਤੋਂ ਦੋ ਕਾਂਗਰਸੀ ਸਰਕਾਰਾਂ ਸਮੇਂ ਤੋਂ ਨੌਕਰੀ ਨੂੰ ਤਰਸਦੇ 11 ਖਿਡਾਰੀਆਂ ਨੂੰ ਪੀਸੀਐੱਸ ਅਤੇ ਡੀਐੱਸਪੀ ਦੀ ਨੌਕਰੀ ਦਿੱਤੀ। ਮੀਤ ਹੇਅਰ ਨੇ ਕਿਹਾ ਕਿ ਲੰਬੇ ਅਰਸੇ ਬਾਅਦ ਪੰਜਾਬ ਤੋਂ 20 ਦੇ ਕਰੀਬ ਖਿਡਾਰੀ ਓਲੰਪਿਕਸ ਵਿੱਚ ਚਮਕਣਗੇ।

Advertisement

Advertisement
Advertisement