ਡਰੋਨ ਰਾਹੀਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਕੌਮਾਂਤਰੀ ਗਰੋਹ ਦਾ ਪਰਦਾਫ਼ਾਸ਼
08:43 AM Sep 13, 2024 IST
ਪੱਤਰ ਪ੍ਰੇਰਕ
ਜਲੰਧਰ, 12 ਸਤੰਬਰ
ਪੁਲੀਸ ਨੇ ਡਰੋਨ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਮੰਗਵਾਉਣ ਵਾਲੇ ਨੂੰ ਕਿਲੋ ਹੈਰੋਇਨ ਅਤੇ 4 ਲੱਖ ਰੁਪਏ ਦੀ ਡਰੱਗ ਮਨੀ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਜਲੰਧਰ ਦੇ ਬੱਸ ਸਟੈਂਡ ਨੇੜੇ ਗ੍ਰੀਨ ਪਾਰਕ ਕਲੋਨੀ ਕੋਲ ਜਾਲ ਵਿਛਾਇਆ ਸੀ। ਪੁਲੀਸ ਨੂੰ ਦੇਖ ਕੇ ਇਕ ਵਿਅਕਤੀ ਨੇ ਕਾਹਲੀ ਨਾਲ ਪਿੱਛੇ ਮੁੜਨ ਦੀ ਕੋਸ਼ਿਸ਼ ਕੀਤੀ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਉਸ ਦੀ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲਈ। ਇਸ ਦੌਰਾਨ ਉਸ ਕੋਲੋਂ ਕਿੱਲੋ ਹੈਰੋਇਨ ਅਤੇ 4 ਲੱਖ ਰੁਪਏ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਪਛਾਣ ਸ਼ਿੰਦਾ ਸਿੰਘ ਉਰਫ਼ ਕਾਲਾ ਵਾਸੀ ਪਿੰਡ ਚੱਕ ਭੰਗੇਵਾਲਾ ਥਾਣਾ ਮਮਦੋਟ ਵਜੋਂ ਹੋਈ। ਇਸ ਸਬੰਧੀ ਐੱਫਆਈਆਰ ਥਾਣਾ ਡਿਵੀਜ਼ਨ ਨੰਬਰ 6, ਕਮਿਸ਼ਨਰੇਟ ਜਲੰਧਰ ਵਿੱਚ ਦਰਜ ਕੀਤੀ ਗਈ।
Advertisement
Advertisement