ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਣਕ ਦੀਆਂ ਬੋਰੀਆਂ ’ਚੋਂ ਫੂਸ ਨਿਕਲਣ ਦੇ ਮਾਮਲੇ ’ਚ ਜਾਂਚ ਟੀਮ ਕਾਇਮ

08:27 AM Apr 26, 2024 IST
ਸੰਗਰੂਰ ’ਚ ਜਾਣਕਾਰੀ ਦਿੰਦੇ ਹੋਏ ਸ਼ਿਕਾਇਤਕਰਤਾ ਬਲਵਿੰਦਰ ਸਿੰਘ ਸੇਖੋਂ।

ਗੁਰਦੀਪ ਸਿੰਘ ਲਾਲੀ
ਸੰਗਰੂਰ, 25 ਅਪਰੈਲ
ਸੰਗਰੂਰ ਤੋਂ ਗੁਜਰਾਤ ਭੇਜਣ ਲਈ ਸਪੈਸ਼ਲ ਮਾਲ ਗੱਡੀ ’ਚ ਕਣਕ ਦੀਆਂ ਬੋਰੀਆਂ ਲੋਡ ਕਰਦੇ ਸਮੇਂ ਵੱਡਾ ਕਥਿਤ ਘਪਲਾ ਸਾਹਮਣੇ ਆਉਣ ਤੋਂ ਬਾਅਦ ਜਿਥੇ ਸੰਗਰੂਰ ਰੇਲਵੇ ਪੁਲੀਸ ਵੱਲੋਂ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਉਥੇ ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਮਾਮਲੇ ਦੀ ਪੜਤਾਲ ਲਈ ਤਿੰਨ ਮੈਂਬਰੀ ਜਾਂਚ ਕਮੇਟੀ ਬਣਾ ਕੇ 48 ਘੰਟਿਆਂ ਦੇ ਅੰਦਰ ਅੰਦਰ ਜਾਂਚ ਰਿਪੋਰਟ ਮੰਗੀ ਗਈ ਹੈ।
ਜ਼ਿਕਰਯੋਗ ਹੈ ਕਿ ਸਪੈਸ਼ਲ ਮਾਲ ਗੱਡੀ ’ਚ ਲੋਡ ਕੀਤੀ ਜਾ ਰਹੀਆਂ ਕਣਕ ਦੀਆਂ ਬੋਰੀਆਂ ਵਿੱਚ ਜਿਥੇ ਵਜ਼ਨ ਘੱਟ ਸੀ ਉਥੇ ਬੋਰੀਆਂ ’ਚ ਫੂਸ ਵੀ ਭਰਿਆ ਹੋਇਆ ਸੀ। ਕਥਿਤ ਘਪਲੇ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਾਬਕਾ ਡੀ.ਐਸ.ਪੀ. ਬਲਵਿੰਦਰ ਸਿੰਘ ਸੇਖੋਂ ਵਲੋਂ ਗੌਰਮਿੰਟ ਰੇਲਵੇ ਪੁਲੀਸ ਕੋਲ ਸ਼ਿਕਾਇਤ ਕੀਤੀ ਸੀ ਜਿਸ ਤੋਂ ਬਾਅਦ ਰੇਲਵੇ ਪੁਲੀਸ ਵੱਲੋਂ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਡਿਪਟੀ ਕਮਿਸ਼ਨਰ ਵੱਲੋਂ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ ਜਾਂਚ ਕਮੇਟੀ ਬਣਾਈ ਹੈ ਜਿਸ ਵਿਚ ਉਪ ਮੰਡਲ ਮੈਜਿਸਟ੍ਰੇਟ ਸੰਗਰੂਰ, ਜ਼ਿਲ੍ਹਾ ਕੰਟਰੌਲਰ ਖੁਰਾਕ ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ ਵਿਭਾਗ ਸੰਗਰੂਰ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਸੰਗਰੂਰ ਸ਼ਾਮਲ ਹਨ। ਡਿਪਟੀ ਕਮਿਸ਼ਨਰ ਨੇ ਮਾਮਲੇ ਨੂੰ ਬਹੁਤ ਹੀ ਗੰਭੀਰ ਮੁੱਦਾ ਦੱਸਦਿਆਂ ਕਿਹਾ ਕਿ ਜਾਂਚ ਕਮੇਟੀ ਵੱਲੋਂ ਮੁਲਜ਼ਮਾਂ ਵਿਰੁੱਧ ਤੁਰੰਤ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ ਅਤੇ ਜਾਂਚ ਰਿਪੋਰਟ 48 ਘੰਟਿਆਂ ਦੇ ਅੰਦਰ ਅੰਦਰ ਸੌਂਪਣ ਦੀ ਪਾਬੰਦ ਹੋਵੇਗੀ।
ਉਧਰ ਸ਼ਿਕਾਇਤਕਰਤਾ ਸਾਬਕਾ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ (ਜੋ ਕਿ ਸੰਗਰੂਰ ਸੰਸਦੀ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ) ਨੇ ਪ੍ਰੈਸ ਕਾਨਫਰੰਸ ਕਰਕੇ ਦੋਸ਼ ਲਾਇਆ ਕਿ ਇਸ ਘਪਲੇ ਪਿੱਛੇ ਵੱਡੀ ਮਿਲੀਭੁਗਤ ਹੈ ਜਿਸਦੀ ਡੂੰਘਾਈ ਨਾਲ ਨਿਰਪੱਖ ਜਾਂਚ ਕਰਕੇ ਪਰਦਾਫਾਸ਼ ਹੋਣਾ ਚਾਹੀਦਾ ਹੈ। ਸ੍ਰੀ ਸੇਖੋਂ ਨੇ ਮੰਗ ਕੀਤੀ ਕਿ ਡਿਪਟੀ ਕਮਿਸ਼ਨਰ ਸੰਗਰੂਰ ਦੀ ਤੁਰੰਤ ਬਦਲੀ ਕੀਤੀ ਜਾਵੇ। ਇਸ ਮੌਕੇ ਸਮਾਜ ਸੇਵੀ ਸਤਿੰਦਰ ਸੈਣੀ, ਐਡਵੋਕੇਟ ਮਨਪ੍ਰੀਤ ਸਿੰਘ ਨਮੋਲ ਆਦਿ ਮੌਜੂਦ ਸਨ।

Advertisement

Advertisement
Advertisement