ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਈਡੀਪੀ ਵੱਲੋਂ ਹੱਕਾਂ ਲਈ ਆਵਾਜ਼ ਬੁਲੰਦ ਕਰਨ ਦਾ ਸੱਦਾ

08:41 AM Mar 27, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਪੱਤਰ ਪ੍ਰੇਰਕ
ਭਵਾਨੀਗੜ੍ਹ, 26 ਮਾਰਚ
ਇੰਟਰਨੈਸ਼ਨਲ ਡੈਮੋਕ੍ਰੇਟਿਕ ਪਲੇਟਫਾਰਮ ਵੱਲੋਂ 23 ਮਾਰਚ ਨੂੰ ਹੁਸੈਨੀਵਾਲਾ ਤੋਂ ਸ਼ੁਰੂ ਕੀਤਾ ਗਿਆ ਜਾਗਰੂਕਤਾ ਕਾਫਲਾ ਅੱਜ ਇੱਥੇ ਪਹੁੰਚਣ ਮੌਕੇ ਆਗੂਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਤਾਨਾਸ਼ਾਹੀ ਨੀਤੀਆਂ ਖਿਲਾਫ ਅਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ।
ਆਈਡੀਪੀ ਦੇ ਆਗੂ ਕਰਨੈਲ ਸਿੰਘ ਜਖੇਪਲ, ਦਰਸ਼ਨ ਸਿੰਘ ਧਨੇਠਾ ਅਤੇ ਤ੍ਰਿਲੋਚਨ ਸਿੰਘ ਸੂਲਰ ਘਰਾਟ ਨੇ ਕਿਹਾ ਕਿ ਆਜ਼ਾਦੀ ਨੂੰ 75 ਸਾਲ ਬੀਤ ਜਾਣ ਦੇ ਬਾਵਜੂਦ ਦੇਸ਼ ਅੰਦਰ ਅਮੀਰ ਅਤੇ ਗਰੀਬ ਦਾ ਪਾੜਾ ਘਟਣ ਦੀ ਥਾਂ ਵਧ ਰਿਹਾ ਹੈ। ਕੇਂਦਰ ਸਰਕਾਰ ਸੰਵਿਧਾਨ ਵਿੱਚ ਦਰਜ ਸੀਮਿਤ ਅਧਿਕਾਰਾਂ ਨੂੰ ਵੀ ਖ਼ਤਮ ਕਰ ਕੇ ਪੂਰੀ ਤਰ੍ਹਾਂ ਕੇਂਦਰੀਕਰਨ ਵਾਲੇ ਪ੍ਰਬੰਧ ਨੂੰ ਲਾਗੂ ਕਰਕੇ ਰਾਜਾਂ ਦੇ ਹੱਕਾਂ ਉੱਤੇ ਛਾਪਾ ਮਾਰਿਆ ਜਾ ਰਿਹਾ ਹੈ। ਦੇਸ਼ ਅੰਦਰ ਘੱਟ ਗਿਣਤੀਆਂ ਅੰਦਰ ਡਰ ਅਤੇ ਭੈਅ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ। ਉਨ੍ਹਾਂ ਦੇਸ਼ ਅੰਦਰ ਸਹੀ ਫੈਡਰਲ ਢਾਂਚੇ ਨੂੰ ਲਾਗੂ ਕਰਨ ਦੀ ਮੁਹਿੰਮ ਚਲਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਪੰਜਾਬ ਦੇ ਆਰਥਿਕ ਵਿਕਾਸ ਅਤੇ ਖੁਸ਼ਹਾਲੀ ਲਈ ਵਾਹਗਾ, ਹੁਸੈਨੀਵਾਲਾ ਆਦਿ ਸਰਹੱਦਾਂ ਖੋਲ੍ਹਣ ਦੀ ਮੰਗ ਕੀਤੀ। ਬਾਅਦ ਵਿਚ ਇਹ ਕਾਫਲਾ ਨਾਭਾ ਵੱਲ ਨੂੰ ਰਵਾਨਾ ਹੋ ਗਿਆ।

Advertisement

Advertisement
Advertisement