ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਦਿਆਰਥੀਆਂ ਵੱਲੋਂ ਆਲਾ-ਦੁਆਲਾ ਸਾਫ਼ ਰੱਖਣ ਦਾ ਸੱਦਾ

08:03 AM Apr 24, 2024 IST

ਨਵੀਂ ਦਿੱਲੀ (ਨਿੱਜੀ ਪੱਤਰ ਪ੍ਰੇਰਕ): ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ, ਨਵੀਂ ਦਿੱਲੀ ਵਿੱਚ ਵਿਦਿਆਰਥੀਆਂ ਵੱਲੋਂ ‘ਧਰਤੀ ਦਿਵਸ’ ਮਨਾਇਆ ਗਿਆ। ਸਵੇਰ ਦੀ ਅਸੈਂਬਲੀ ਵਿਚ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ। ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਮੰਨਤ ਅਤੇ ਕਵਨਪ੍ਰੀਤ ਕੌਰ ਨੇ ਸਟੇਜ ਨੂੰ ਸੰਭਾਲਦੇ ਹੋਏ ਪ੍ਰੋਗਰਾਮ ਸ਼ੁਰੂ ਕੀਤਾ। ਹਰਸਿਫਤ ਕੌਰ, ਹਰਸਿਮਰਨ ਕੌਰ ਇਸ਼ਕਾ, ਯੁਵਰਾਜ ਨਿਵੇਦਿਤਾ, ਸਿਮਰ ਕੌਰ ਨੇ ਇਕ ਨਾਟਕ ਦੁਆਰਾ ਸਾਰਿਆਂ ਨੂੰ ਇਹ ਸੁਨੇਹਾ ਦਿੱਤਾ ਕਿ ਪ੍ਰਦੂਸ਼ਣ ਤੋਂ ਧਰਤੀ ਦੀ ਰੱਖਿਆ ਕਰਨੀ ਬਹੁਤ ਜ਼ਰੂਰੀ ਹੈ। ਤੀਜੀ ਜਮਾਤ ਦੇ ਵਿਦਿਆਰਥੀ ਰਣਜੀਤ ਸਿੰਘ ਨੇ ਧਰਤੀ ਦਿਵਸ ਉਤੇ ਇੱਕ ਕਵਿਤਾ ਵੀ ਸੁਣਾਈ। ਉਸ ਨੇ ਇਸ ਕਵਿਤਾ ਦੁਆਰਾ ਸਾਰਿਆਂ ਨੂੰ ਸਮਝਾਇਆ ਕਿ ਧਰਤੀ ਸਾਡਾ ਘਰ ਹੈ ਅਤੇ ਸਾਨੂੰ ਆਪਣੇ ਘਰ ਨੂੰ ਸਵੱਛ ਅਤੇ ਪ੍ਰਦੂਸ਼ਣ ਰਹਿਤ ਬਣਾਉਣਾ ਹੈ। ਸਕੂਲ ਦੀ ਐੱਚਓਡੀ ਮਨਪ੍ਰੀਤ ਕੌਰ ਨੇ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਸਹਿਯੋਗ ਦੇਣ ਵਾਲੀਆਂ ਅਧਿਆਪਕਾਵਾਂ ਦੀ ਸਰਾਹਨਾ ਕੀਤੀ।

Advertisement

Advertisement
Advertisement