ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੁੱਡੀਆਂ ਵੱਲੋਂ ਕਿਸਾਨਾਂ ਨੂੰ ਪਸ਼ੂ ਪਾਲਣ ਦਾ ਕਿੱਤਾ ਅਪਣਾਉਣ ਦਾ ਸੱਦਾ

08:26 AM Jul 07, 2024 IST
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਸਨਮਾਨ ਕਰਦੇ ਹੋਏ ਪਤਵੰਤੇ।

ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 6 ਜੁਲਾਈ
ਪੰਜਾਬ ਸਰਕਾਰ ਵੱਲੋਂ ਅੱਜ ਪਹਿਲੀ ਵਾਰ ਸੂਬੇ ਵਿਚ ਵਿਸਵ ਜ਼ੂਨੋਸਿਸ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਇੱਥੋਂ ਦੇ ਡੀਏਵੀ ਪਬਲਿਕ ਸਕੂਲ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਸ਼ੂ ਪਾਲਣ ਦਾ ਕਿੱਤਾ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਸਮਾਗਮ ਨੂੰ ਸੂਬਾ ਪੱਧਰ ’ਤੇ ਮਨਾਉਣ ਦਾ ਮਕਸਦ ਲੋਕਾਂ ਵਿੱਚ ਪਸ਼ੂਆਂ ਤੋਂ ਮਨੁੱਖ ਅਤੇ ਮਨੁੱਖ ਤੋਂ ਪਸ਼ੂਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਇਸੇ ਲੜੀ ਤਹਿਤ ਉਨ੍ਹਾਂ ਸਿੱਖਿਆ ਵਿਭਾਗ ਨਾਲ ਤਾਲਮੇਲ ਕਰ ਕੇ ਵਿਦਿਆਰਥੀਆਂ ਤੱਕ ਇਹ ਜਾਣਕਾਰੀ ਪੁੱਜਦੀ ਕਰਨ ਲਈ ਸਕੂਲਾਂ ਵਿੱਚ ਵੀ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਕਰਵਾਉਣ ਦਾ ਪ੍ਰਬੰਧ ਕੀਤਾ ਹੈ।
ਉਨ੍ਹਾਂ ਕਿਹਾ ਕਿ ਇਹ ਦਿਹਾੜਾ ਹਰ ਸਾਲ ਵੱਖ-ਵੱਖ ਥਾਵਾਂ ’ਤੇ ਮਨਾਇਆ ਜਾਵੇਗਾ। ਖੁੱਡੀਆਂ ਨੇ ਕਿਹਾ ਕਿ ਪਸ਼ੂ ਪਾਲਣ ਕਿਸਾਨਾਂ ਲਈ ਪ੍ਰਮੁੱਖ ਬਦਲ ਸਾਬਤ ਹੋ ਸਕਦਾ ਹੈ। ਵਿਗਿਆਨਕ ਤਰੀਕੇ ਨਾਲ ਪਸ਼ੂ ਪਾਲਣ ਦਾ ਕਿੱਤਾ ਕਰਨ ਨਾਲ ਇਸ ਰਾਹੀਂ ਹੋਣ ਵਾਲਾ ਮੁਨਾਫਾ ਹੋਰ ਵੀ ਵਧ ਜਾਂਦਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਨੇ ਮੂੰਹਖੁਰ ਅਤੇ ਗਲਘੋਟੂ ਦੇ ਨਾਲ ਨਾਲ ਇਸ ਵਾਰ ਲੰਪੀ ਸਕਿਨ ਦੀ ਵੈਕਸੀਨ ਵੀ ਲਗਾਈ ਹੈ। ਇਸੇ ਤਰ੍ਹਾਂ ਬਜਟ ਪ੍ਰਬੰਧਨ ਰਾਹੀਂ ਕੀਤੀ ਬਚਤ ਸਦਕਾ ਮਲ੍ਹੱਪਾਂ ਦੀ ਦਵਾਈ ਖਰੀਦ ਕੇ ਪਸ਼ੂ ਪਾਲਕਾਂ ਨੂੰ ਵੰਡੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਪਸ਼ੂ ਪਾਲਣ ਦੇ ਕਿੱਤੇ ਨਾਲ ਜੁੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਲਈ ਸਰਕਾਰ ਹਰ ਸੰਭਵ ਮਦਦ ਕਰਦੀ ਹੈ।
ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਇਹ ਸਮਾਗਮ ਕਰਵਾਉਣ ਲਈ ਪਸ਼ੂ ਪਾਲਣ ਮੰਤਰੀ ਦਾ ਧੰਨਵਾਦ ਕਰਦਿਆਂ ਨੌਜਵਾਨਾਂ ਨੂੰ ਕਿਰਤ ਨਾਲ ਜੁੜਨ ਅਤੇ ਆਪਣੇ ਕੰਮ ਖੁਦ ਕਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮਾਂ ਨਾਲ ਲੋਕਾਂ ਵਿਚ ਪਾਏ ਜਾਂਦੇ ਭਰਮ ਦੂਰ ਹੋਣਗੇ ਅਤੇ ਸੂਬੇ ਵਿਚ ਪਸ਼ੂ ਪਾਲਣ ਦੇ ਕਿੱਤੇ ਨੂੰ ਵੀ ਹੁਲਾਰਾ ਮਿਲੇਗਾ।
ਵਿਭਾਗ ਦੇ ਡਾਇਰੈਕਟਰ ਡਾ. ਜੀਐੱਸ ਬੇਦੀ ਨੇ ਵਿਭਾਗ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਕੀਤੀ। ਇਸ ਮੌਕੇ ਆਰਡੀਡੀਐਲ ਦੇ ਡਿਪਟੀ ਡਾਇਰੈਕਟਰ ਡਾ. ਪਰਵਿੰਦਰ ਕੌਰ, ਸੈਂਟਰ ਫਾਰ ਵਨ ਹੈਲਥ ਦੇ ਡਾਇਰੈਕਟਰ ਡਾ. ਜਸਬੀਰ ਸਿੰਘ, ਡਾ. ਹਰਕੀਤਰਨ ਸਿੰਘ ਅਤੇ ਡਾ. ਹਰਵੀਨ ਕੌਰ ਨੇ ਵੀ ਸੰਬੋਧਨ ਕੀਤਾ।

Advertisement

Advertisement