ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਕ ਮਸਲੇ ਉਭਾਰਨ ਲਈ ਸਾਂਝੇ ਘੋਲਾਂ ਦਾ ਸੱਦਾ

10:07 AM May 19, 2024 IST
ਘੁਡਾਣੀ ਕਲਾਂ ’ਚ ਮੀਟਿੰਗ ਨੂੰ ਸੰਬੋਧਨ ਕਰਦਾ ਹੋਇਆ ਕਿਸਾਨ ਆਗੂ। -ਫੋਟੋ: ਜੱਗੀ

ਪੱਤਰ ਪ੍ਰੇਰਕ
ਪਾਇਲ, 18 ਮਈ
ਬਰਨਾਲਾ ’ਚ ਹੋਣ ਵਾਲੀ ਲੋਕ ਸੰਗਰਾਮ ਰੈਲੀ ਦੀ ਤਿਆਰੀ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦੋਰਾਹਾ ਦੀ ਮੀਟਿੰਗ ਪਿੰਡ ਘੁਡਾਣੀ ਕਲਾਂ ਵਿੱਚ ਹਾਕਮ ਸਿੰਘ ਜਰਗੜੀ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਪਿੰਡਾਂ ਦੀਆਂ ਮੀਟਿੰਗਾਂ ਕਰਵਾਉਣ ਅਤੇ ਪਿੰਡ-ਪਿੰਡ ਮਿਲ ਕੇ ਹਾਕਮ ਚੋਣ ਪਾਰਟੀਆਂ ਦੇ ਵਿਰੋਧ ਸਬੰਧੀ ਵਿਚਾਰਾਂ ਹੋਈਆਂ। ਕਿਸਾਨ ਆਗੂਆਂ ਨੇ ਕਿਹਾ ਕਿ ਇਨ੍ਹਾਂ ਦਾ ਸਾਮਰਾਜੀ ਪੱਖੀ ਕਿਰਦਾਰ ਦਾ ਪਰਦਾਫਾਸ਼ ਕਰਦੇ ਹੋਏ ਲੋਕਾਂ ਦੇ ਅਸਲੀ ਮੁੱਦੇ ਉਭਾਰੇ ਜਾਣ ਤੇ ਵੋਟ ਪਾਰਟੀਆਂ ਤੋਂ ਭਲੇ ਦੀ ਝਾਕ ਛੱਡ ਕੇ ਸਾਂਝੇ ਘੋਲਾਂ ਦੇ ਰਾਹ ਨੂੰ ਬੁਲੰਦ ਕੀਤਾ ਜਾਵੇ। ਮੀਟਿੰਗ ਦੌਰਾਨ 26 ਮਈ ਨੂੰ ਬਰਨਾਲਾ ਵਿੱਚ ਹੋ ਰਹੀ ਰੈਲੀ ਵਿੱਚ ਬੀਬੀਆਂ ਭੈਣਾਂ ਸਮੇਤ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਵੀ ਕੀਤੀ। ਇਸ ਮੀਟਿੰਗ ’ਚ ਹਰਜੀਤ ਸਿੰਘ ਘਲੋਟੀ, ਸੁਦਾਗਰ ਸਿੰਘ ਘੁਡਾਣੀ, ਜਸਵੀਰ ਸਿੰਘ ਅਸ਼ਗਰੀਪੁਰ, ਯੁਵਰਾਜ ਸਿੰਘ ਘੁਡਾਣੀ, ਦਵਿੰਦਰ ਸਿੰਘ ਘਲੋਟੀ, ਸੁਖਵਿੰਦਰ ਸਿੰਘ ਬਿਲਾਸਪੁਰ, ਜੋਰਾ ਸਿੰਘ ਭੱਠਲ, ਦਲਜੀਤ ਸਿੰਘ ਬਿੱਟੂ, ਸੰਨਦੀਪ ਸਿੰਘ ਬੀਜਾ, ਜਾਗਰ ਸਿੰਘ ਘੁਡਾਣੀ, ਨਿਰਮਲਸਿੰਘ ਆਦਿ ਹਾਜ਼ਰ ਸਨ।

Advertisement

Advertisement