For the best experience, open
https://m.punjabitribuneonline.com
on your mobile browser.
Advertisement

ਜਥੇਬੰਦੀਆਂ ਵੱਲੋਂ ਸ਼ਹੀਦਾਂ ਦੇ ਸੁਪਨਿਆਂ ਦਾ ਸੰਸਾਰ ਸਿਰਜਣ ਦਾ ਸੱਦਾ

07:59 AM Mar 24, 2024 IST
ਜਥੇਬੰਦੀਆਂ ਵੱਲੋਂ ਸ਼ਹੀਦਾਂ ਦੇ ਸੁਪਨਿਆਂ ਦਾ ਸੰਸਾਰ ਸਿਰਜਣ ਦਾ ਸੱਦਾ
ਭਿੱਖੀਵਿੰਡ ਵਿਚ ਪੰਜਾਬ ਇਸਤਰੀ ਸਭਾ ਦੇ ਇਕੱਠ ਵਿੱਚ ਸ਼ਾਮਲ ਔਰਤਾਂ|- ਫੋਟੋ: ਗੁਰਬਖਸ਼ਪੁਰੀ
Advertisement

ਪੱਤਰ ਪ੍ਰੇਰਕ
ਤਰਨ ਤਾਰਨ, 23 ਮਾਰਚ
ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਜਨਤਕ ਜਥੇਬੰਦੀਆਂ ਨੇ ਇਕੱਠ ਕਰ ਕੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਿਜਦਾ ਕੀਤਾ ਅਤੇ ਉਨ੍ਹਾਂ ਦੇ ਸੁਪਨਿਆਂ ਦਾ ਸੰਸਾਰ ਸਿਰਜਣ ’ਤੇ ਜ਼ੋਰ ਦਿੱਤਾ| ਇਸ ਮੌਕੇ ਪੰਜਾਬ ਇਸਤਰੀ ਸਭਾ ਵੱਲੋਂ ਭਿੱਖੀਵਿੰਡ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਕਰ ਕੇ ਮਜ਼ਦੂਰਾਂ, ਕਿਸਾਨਾਂ ਤੇ ਮੁਲਾਜ਼ਮਾਂ ਦੀਆਂ ਮੰਗਾਂ ਰੱਖੀਆਂ| ਇਸ ਮੌਕੇ ਪੰਜਾਬ ਇਸਤਰੀ ਸਭਾ ਦੀ ਸੂਬਾਈ ਪ੍ਰਧਾਨ ਰਜਿੰਦਰਪਾਲ ਕੌਰ ਤੇ ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਦੇ ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ ਨੇ ਸੰਬੋਧਨ ਕੀਤਾ| ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਵੱਲੋਂ ਜਥੇਬੰਦੀ ਦੇ ਆਗੂ ਹਰਬਿੰਦਰ ਸਿੰਘ ਕਸੇਲ ਦੀ ਪ੍ਰਧਾਨਗੀ ਵਿੱਚ ਇੱਕ ਮੀਟਿੰਗ ਕਰ ਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨੇ ਜਾਣ ਖਿਲਾਫ਼ ਰੋਸ ਦਾ ਪ੍ਰਗਟਾਵਾ ਕੀਤਾ| ਇਸ ਦੌਰਾਨ ਗਾਂਧੀ ਮਿਉਂਸਿਪਲ ਪਾਰਕ ਵਿੱਚ ਸੀਪੀਆਈ (ਐੱਮਐੱਲ ਲਬਿਰੇਸ਼ਨ) ਵੱਲੋਂ ਇਕੱਠ ਕੀਤਾ ਗਿਆ ਅਤੇ ਸ਼ਹੀਦਾਂ ਦੀ ਯਾਦ ਵਿੱਚ ਮਾਰਚ ਕਗਿਆ। ਵੱਖਰੇ ਇਕੱਠ ਵਿੱਚ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਨੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ ਦੀ ਅਗਵਾਈ ਵਿੱਚ ਸੂਬਾ ਸਕੱਤਰ ਪਰਗਟ ਸਿੰਘ ਜਮਾਰਾਏ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ|
ਜਲੰਧਰ (ਪੱਤਰ ਪ੍ਰੇਰਕ): ਗੁਰੂ ਨਾਨਕ ਖਾਲਸਾ ਕਾਲਜ ਡਰੋਲੀ ਕਲਾਂ ਵਿੱਚ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਦੇ ਸਬੰਧ ਵਿੱਚ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਵੱਲੋਂ ਸਾਈਕਲ ਰੈਲੀ ਕੱਢੀ ਗਈ। ਪ੍ਰੋਗਰਾਮ ਕੋ-ਆਰਡੀਨੇਟਰ ਸਹਾਇਕ ਪ੍ਰੋਫੈਸਰ ਡਾ. ਰਵਿੰਦਰ ਕੌਰ ਨੇ ਸੰਬੋਧਨ ਕੀਤਾ। ਪ੍ਰੋਫੈਸਰ ਡਾ. ਰਾਕੇਸ਼ ਬਾਵਾ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਉੱਤੇ ਲੈਕਚਰ ਦਿੱਤਾ।
ਅਟਾਰੀ (ਪੱਤਰ ਪ੍ਰੇਰਕ): ਲੋਕ ਭਲਾਈ ਮੰਚ ਪੰਜਾਬ ਵੱਲੋਂ ਕੱਚੀ ਮਿੱਟੀ ਰੋਡ ਏਕਤਾ ਨਗਰ ਆਪਣੀ ਵਿੱਚ ਨੰਦ ਲਾਲ ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਸ਼ਹੀਦੀ ਦਿਨ ‘ਲੋਕਤੰਤਰ ਬਚਾਓ ਦਿਵਸ’ ਵਜੋਂ ਮਨਾਇਆ ਗਿਆ। ਖ਼ਜ਼ਾਨਚੀ ਲਾਲ ਨੇ ਸ਼ਹੀਦਾਂ ਬਾਰੇ ਪੱਤਰ ਪੜ੍ਹਿਆ। ਇਸ ਸਮੇਂ ਬਲਬੀਰ ਸਿੰਘ ਝਾਮਕਾ, ਮਾਸਟਰ ਸੁਖਦੇਵ ਸਿੰਘ, ਨੱਥਾ ਸਿੰਘ, ਗਿਰਧਾਰੀ ਲਾਲ, ਬਿਹਾਰੀ ਲਾਲ ਭਾਰਤੀ, ਬਾਜ਼ ਸਿੰਘ, ਹਰਦਿਆਲ ਸਿੰਘ ਹਮਦਰਦ ਤੇ ਰਣਜੀਤ ਸਿੰਘ ਰਾਣਾ ਨੇ ਵਿਚਾਰ ਪ੍ਰਗਟਾਏ।
ਚੇਤਨਪੁਰਾ (ਪੱਤਰ ਪ੍ਰੇਰਕ): ਕਿਰਤੀ ਕਿਸਾਨ ਯੂਨੀਅਨ (ਪੰਜਾਬ) ਜ਼ਿਲ੍ਹਾ ਅੰਮ੍ਰਿਤਸਰ ਇਕਾਈ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ 93ਵਾਂ ਸ਼ਹੀਦੀ ਦਿਹਾੜਾ ਸ਼ਹੀਦ ਬਲਦੇਵ ਸਿੰਘ ਮਾਨ ਯਾਦਗਾਰੀ ਕੰਪਲੈਕਸ ਕੁੱਕੜਾਂਵਾਲਾ ਵਿੱਚ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਛੀਨਾਂ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ, ਜਿਸ ਵਿੱਚ ਜਥੇਬੰਦੀ ਦੇ ਸੂਬਾਈ ਆਗੂ ਕਾ. ਧਨਵੰਤ ਸਿੰਘ ਖਤਰਾਏ ਕਲਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਪ੍ਰੈੱਸ ਸਕੱਤਰ ਕਾਬਲ ਸਿੰਘ ਛੀਨਾ ਨੇ ਦੱਸਿਆ ਕਿ ਇਸ ਮੌਕੇ ਪ੍ਰੋਫੈਸਰ ਬਰਿੰਦਰ ਸਿੰਘ, ਮਾਸਟਰ ਅਮਰੀਕ ਸਿੰਘ, ਬਾਬਾ ਸੁੱਚਾ ਸਿੰਘ ਖਤਰਾਏ ਕਲਾਂ ਤੇ ਮਾਸਟਰ ਅਰੂੜ ਚੰਦ ਸ਼ਰਮਾ ਨੇ ਸੰਬੋਧਨ ਕੀਤਾ।
ਬਾਬਾ ਬੰਦਾ ਸਿੰਘ ਬਹਾਦਰ ਸਕੂਲ ਵਿੱਚ ਸਮਾਗਮ
ਧਾਰੀਵਾਲ (ਪੱਤਰ ਪ੍ਰੇਰਕ): ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿੱਚ ਡਾਇਰੈਕਟਰ ਅਮਰਜੀਤ ਸਿੰਘ ਚਾਹਲ ਅਤੇ ਪ੍ਰਿੰਸੀਪਲ ਕਿਰਨ ਕੇਸਰ ਦੀ ਅਗਵਾਈ ਹੇਠ ਸਕੂਲ ਵਿੱਚ ਸ਼ਹੀਦ ਭਗਤ ਸਿੰਘ , ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਅੱਠਵੀਂ ਜਮਾਤ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਸ਼ਹੀਦ ਭਗਤ ਸਿੰਘ ਦੀ ਜੀਵਨੀ ਬਾਰੇ ਦੱਸਿਆ। ਅੱਠਵੀਂ ਜਮਾਤ ਦੀ ਸਹਿਜਪ੍ਰੀਤ ਕੌਰ, ਮਹਿਕਪ੍ਰੀਤ ਕੌਰ ਅਤੇ ਤੀਸਰੀ ਜਮਾਤ ਦੀ ਜੰਨਤਪ੍ਰੀਤ ਕੌਰ ਨੇ ਕਵਿਤਾਵਾਂ ਪੇਸ਼ ਕੀਤੀਆਂ।
ਅਜਨਾਲਾ ਵਿੱਚ ਮਾਰਚ ਕੱਢਿਆ
ਅਜਨਾਲਾ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚਾ ਵੱਲੋਂ ਸ਼ਹੀਦ ਭਗਤ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਅਜਨਾਲਾ ਵਿੱਚ ਮੋਰਚੇ ਵਿੱਚ ਸ਼ਾਮਲ ਜਨਤਕ ਜਥੇਬੰਦੀਆਂ ਦੇ ਸੈਂਕੜੇ ਆਗੂਆਂ, ਕਾਰਕੁਨਾਂ ਤੇ ਔਰਤਾਂ ਨੇ ਮਨਾਇਆ। ਇਸ ਮੌਕੇ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਤੇ ਜਮੂਹਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਕੁਲਵੰਤ ਸਿੰਘ ਮੱਲੂਨੰਗਲ ਨੇ ਕਿਹਾ ਕਿ ਸਾਰਿਆਂ ਨੂੰ ਭਗਤ ਸਿੰਘ ਦੀਆਂ ਸਿੱਖਿਆਵਾਂ ਨੂੰ ਮੰਨ ਕੇ ਦੇਸ਼ ਵਿੱਚੋਂ ਗਰੀਬੀ, ਬੇਰੁਜ਼ਗਾਰੀ ਅਤੇ ਸਮਾਜਿਕ ਲਾਹਨਤਾਂ ਨੂੰ ਦੂਰ ਕਰਨਾ ਚਾਹੀਦਾ ਹੈ। ਇਸ ਮੌਕੇ ਅਜਨਾਲਾ ਸ਼ਹਿਰ ਅੰਦਰ ਮਾਰਚ ਵੀ ਕੀਤਾ। ਇਸ ਮੌਕੇ ਸ਼ੀਤਲ ਸਿੰਘ ਤਲਵੰਡੀ ਤੇ ਸੁਰਜੀਤ ਸਿੰਘ ਦੁਧਰਾਏ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement
Author Image

sanam grng

View all posts

Advertisement