For the best experience, open
https://m.punjabitribuneonline.com
on your mobile browser.
Advertisement

ਸੰਵਿਧਾਨ ਬਦਲਣ ਦੀਆਂ ਸਾਜ਼ਿਸ਼ਾਂ ਘੜ ਰਹੀ ਭਾਜਪਾ ਨੂੰ ਹਰਾਉਣ ਦਾ ਸੱਦਾ

07:04 AM May 03, 2024 IST
ਸੰਵਿਧਾਨ ਬਦਲਣ ਦੀਆਂ ਸਾਜ਼ਿਸ਼ਾਂ ਘੜ ਰਹੀ ਭਾਜਪਾ ਨੂੰ ਹਰਾਉਣ ਦਾ ਸੱਦਾ
Advertisement

ਮਾਨਸਾ (ਪੱਤਰ ਪ੍ਰੇਰਕ): ਮਜ਼ਦੂਰ ਦਿਵਸ ਮੌਕੇ ਇਥੇ ਆਲ ਇੰਡੀਆ ਸੈਂਟਰਲ ਕੌਂਸਲ ਆਫ ਟਰੇਡ ਯੂਨੀਅਨਜ਼ (ਏਕਟੂ) ਅਤੇ ਸੀਪੀਆਈ (ਐਮ.ਐਲ) ਲਿਬਰੇਸ਼ਨ ਵਲੋਂ ਇਕ ਭਰਵੀਂ ਤਾਨਾਸ਼ਾਹੀ ਵਿਰੋਧੀ ਮਜ਼ਦੂਰ-ਕਿਸਾਨ ਕਨਵੈਨਸ਼ਨ ਕੀਤੀ ਗਈ। ਇਸ ਕਨਵੈਨਸ਼ਨ ਨੂੰ ਲਿਬਰੇਸ਼ਨ ਆਗੂ ਰਾਜਵਿੰਦਰ ਸਿੰਘ ਰਾਣਾ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ, ਕੇਂਦਰੀ ਇੰਚਾਰਜ ਕਾਮਰੇਡ ਪ੍ਰਸ਼ੋਤਮ ਸ਼ਰਮਾ ਅਤੇ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾਈ ਆਗੂ ਵਿਜੇ ਕੁਮਾਰ ਭੀਖੀ ਨੇ ਮਈ ਦਿਵਸ ਦੇ ਸੰਗਰਾਮੀ ਇਤਿਹਾਸ ਬਾਰੇ ਦੱਸਿਆ। ਕਨਵੈਨਸ਼ਨ ਵਲੋਂ ਪਾਸ ਕੀਤੇ ਮਤਿਆਂ ਵਿਚ ਮੰਗ ਕੀਤੀ ਗਈ ਕਿ ਦਿਹਾੜੀ ਦਾ ਸਮਾਂ 8 ਘੰਟੇ ਤੋਂ ਵਧਾ ਕੇ 12 ਘੰਟੇ ਕੀਤਾ ਗਿਆ ਹੈ, ਉਹ ਘਟਾ ਕੇ 6 ਘੰਟੇ ਕੀਤਾ ਜਾਵੇ, ਗੈਰ-ਹੁਨਰਮੰਦ ਮਜ਼ਦੂਰਾਂ ਦੀ ਘੱਟੋ-ਘੱਟ ਉਜਰਤ 30 ਹਜ਼ਾਰ ਰੁਪਏ ਕੀਤੀ ਜਾਵੇ। ਇਸ ਮੌਕੇ ਕਾਮਰੇਡ ਨਛੱਤਰ ਸਿੰਘ ਖੀਵਾ, ਸੁਖਦਰਸ਼ਨ ਸਿੰਘ ਨੱਤ, ਗੁਰਮੀਤ ਸਿੰਘ ਨੰਦਗੜ੍ਹ, ਬਲਵਿੰਦਰ ਕੌਰ ਵੈਰਾਗੀ ਨੇ ਵੀ ਸੰਬੋਧਨ ਕੀਤਾ। ਇਸੇ ਦੌਰਾਨ ਵੱਖਰੇ ਤੌਰ ’ਤੇ ਸੀਪੀਆਈ ਤੇ ਏਟਕ ਦੇ ਸੂਬਾਈ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਹਕੂਮਤ ਦੁਆਰਾ ਲੇਬਰ ਕਾਨੂੰਨ ਦਾ ਭੋਗ ਪਾ ਕੇ ਕੰਮ ਦੇ ਘੰਟੇ 8 ਤੋਂ 12 ਕਰ ਦਿੱਤੇ ਗਏ ਹਨ।

Advertisement

Advertisement
Author Image

joginder kumar

View all posts

Advertisement
Advertisement
×