For the best experience, open
https://m.punjabitribuneonline.com
on your mobile browser.
Advertisement

ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਉਣ ਦਾ ਸੱਦਾ

06:40 PM Jun 29, 2023 IST
ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਉਣ ਦਾ ਸੱਦਾ
Advertisement

ਪੱਤਰ ਪ੍ਰੇਰਕ

Advertisement

ਦੇਵੀਗੜ੍ਹ, 28 ਜੂਨ

ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ‘ਪਾਣੀ ਬਚਾਓ ਮੁਹਿੰਮ’ ਤਹਿਤ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸਡੀਐੱਮ ਦੁਧਨਸਾਧਾਂ ਕ੍ਰਿਪਾਲਵੀਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਗੁਰਨਾਮ ਸਿੰਘ ਅਤੇ ਖੇਤੀਬਾੜੀ ਅਫ਼ਸਰ, ਬਲਾਕ ਭੁੱਨਰਹੇੜੀ ਡਾ. ਗੁਰਦੇਵ ਸਿੰਘ ਦੀ ਅਗਵਾਈ ਹੇਠ ਅੱਜ ਪਿੰਡ ਫਰੀਦਪੁਰ ਵਿੱਚ ਅਗਾਂਹਵਧੂ ਕਿਸਾਨ ਗੁਰਮੇਲ ਸਿੰਘ ਅਤੇ ਗੁਰਮੇਜ ਸਿੰਘ ਦੇ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਅਗਾਂਹਵਧੂ ਕਿਸਾਨ ਗੁਰਮੇਲ ਸਿੰਘ ਪਿੰਡ ਫਰੀਦਪੁਰ ਵਿੱਚ ਪਿਛਲੇ 3 ਸਾਲਾਂ ਤੋਂ ਆਪਣੀ 12 ਏਕੜ ਜ਼ਮੀਨ ਅਤੇ ਗੁਰਮੇਜ ਸਿੰਘ 27 ਏਕੜ ਜ਼ਮੀਨ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰ ਰਹੇਂ ਹਨ ਅਤੇ ਉਹ ਪਿਛਲੇ ਕਾਫ਼ੀ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨਾਂ ਖੇਤਾਂ ਵਿੱਚ ਹੀ ਸਾਂਭਦੇ ਹਨ। ਐੱਸਡੀਐੱਮ ਦੁਧਨਸਾਧਾਂ ਕਿਰਪਾਲ ਵੀਰ ਸਿੰਘ ਨੇ ਮੌਕੇ ‘ਤੇ ਮੌਜੂਦ ਕਿਸਾਨਾਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਝੋਨੇ ਦੀ ਸਿੱਧੀ ਬਿਜਾਈ ਨੂੰ ਅਪਣਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਤਾਂ ਜੋ ਡਿੱਗਦੇ ਹੋਏ ਪਾਣੀ ਦੇ ਪੱਧਰ ਨੂੰ ਬਚਾਇਆ ਜਾ ਸਕੇ।

ਖੇਤੀਬਾੜੀ ਅਫ਼ਸਰ ਗੁਰਦੇਵ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਬਲਾਕ ਭੁੱਨਰਹੇੜੀ ਵਿਮਲਪ੍ਰੀਤ ਸਿੰਘ ਅਤੇ ਲਵਦੀਪ ਸਿੰਘ ਨੇ ਮੌਜੂਦ ਕਿਸਾਨਾਂ ਨੂੰ ਤਰ ਵੱਤਰ ਵਿਧੀ ਰਾਹੀਂ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ। ਮੌਕੇ ‘ਤੇ ਮੌਜੂਦ ਕਿਸਾਨਾਂ ਨੇ ਐਸ.ਡੀ.ਐਮ ਦੁਧਨਸਾਧਾਂ ਨੂੰ ਵਿਸ਼ਵਾਸ ਦਵਾਇਆ ਕਿ ਉਹ ਵੱਧ ਤੋਂ ਵੱਧ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣਗੇ ਅਤੇ ਝੋਨੇ ਦੀ ਪਰਾਲੀ ਨੂੰ ਵੀ ਬਿਨਾਂ ਅੱਗ ਲਗਾਏ ਖੇਤਾਂ ਵਿੱਚ ਹੀ ਸਾਂਭਣਗੇ।

ਇਸ ਮੌਕੇ ਹਰਮਨਜੀਤ ਸਿੰਘ, ਵਰਿੰਦਰ ਸਿੰਘ, ਸਰਪੰਚ ਗੁਰਨਾਮ ਸਿੰਘ, ਨੰਬਰਦਾਰ ਪ੍ਰਭਦੀਪ ਸਿੰਘ ਅਤੇ ਪਿੰਡ ਫਰੀਦਪੁਰ ਦੇ ਕਿਸਾਨ ਮੌਜੂਦ ਸਨ।

Advertisement
Tags :
Advertisement
Advertisement
×