For the best experience, open
https://m.punjabitribuneonline.com
on your mobile browser.
Advertisement

ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਖ਼ਿਲਾਫ਼ ਡਟਣ ਦਾ ਸੱਦਾ

08:51 AM Sep 14, 2024 IST
ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਖ਼ਿਲਾਫ਼ ਡਟਣ ਦਾ ਸੱਦਾ
ਗੁਰੂਸਰ ਕਾਉਂਕੇ ਵਿਖੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ ਵਰ੍ਹੇਗੰਢ ਮੌਕੇ ਪਹੁੰਚੇ ਆਗੂ। -ਫੋਟੋ: ਸ਼ੇਤਰਾ
Advertisement

ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 13 ਸਤੰਬਰ
ਸਿੱਖ ਸਟੂਡੈਂਟ ਫੈਡਰੇਸ਼ਨ ਦੀ 80ਵੀਂ ਵਰ੍ਹੇਗੰਢ ਅੱਜ ਨਜ਼ਦੀਕੀ ਗੁਰਦੁਆਰਾ ਗੁਰੂਸਰ ਕਾਉਂਕੇ ਵਿਖੇ ਜਾਹੋ-ਜਲਾਲ ਨਾਲ ਮਨਾਈ ਗਈ। ਇਸ ਸਮੇਂ ਸਿੱਖੀ ਅਤੇ ਪੰਜਾਬ ਨੂੰ ਆ ਰਹੀਆਂ ਚੁਣੌਤੀਆਂ ਖ਼ਿਲਾਫ਼ ਡਟਣ ਦਾ ਹੋਕਾ ਦਿੱਤਾ ਗਿਆ। ਫੈਡਰੇਸ਼ਨ ਦੇ ਮੁੱਖ ਸੇਵਾਦਾਰ ਭਾਈ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ ਵਿੱਚ ਸਮਾਗਮ ਦੌਰਾਨ ਪੰਥਕ, ਰਾਜਨੀਤਕ, ਖੇਤੀ, ਪਾਣੀਆਂ ਦੇ ਮੁੱਦੇ ’ਤੇ ਚਰਚਾ ਹੋਈ। ਪੰਜਾਬ ਤੇ ਸਿੱਖਾਂ ਨਾਲ ਹੋ ਰਹੀਆਂ ਵਧੀਕੀਆਂ ਲਈ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ। ਵਿਸ਼ੇਸ਼ ਤੌਰ ’ਤੇ ਪਹੁੰਚੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਗਿਆਨੀ ਗੁਰਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੀਤ ਪ੍ਰਧਾਨ ਅਤੇ ਫੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਗੁਰਬਖਸ਼ ਸਿੰਘ ਖਾਲਸਾ ਨੇ ਸ਼੍ਰੋਮਣੀ ਕਮੇਟੀ ਅਤੇ ਸਿੱਖ ਸੰਸਥਾਵਾਂ ਦੀ ਮਜ਼ਬੂਤੀ ਲਈ ਪੰਥਕ ਏਕੇ ਦੀ ਵਕਾਲਤ ਕੀਤੀ। ਗੁਰੂ ਨਾਨਕ ਸਾਹਿਬ ਦੀ ਵਰੋਸਾਈ ਉੱਤਮ ਖੇਤੀ ਦੀ ਮਜ਼ਬੂਤੀ ਕਿਸਾਨਾਂ ਦੀ ਆਰਥਿਕਤਾ ਲਈ ਇਕ ਵਿਸ਼ਵ ਵਿਆਪੀ ਪਲੇਟਫਾਰਮ ਬਣਾਉਣ ਦਾ ਵੀ ਐਲਾਨ ਕੀਤਾ ਗਿਆ। ਫੈਡਰੇਸ਼ਨ ਆਗੂ ਪਰਮਜੀਤ ਸਿੰਘ ਧਰਮ ਸਿੰਘ ਵਾਲਾ ਨੇ ਬੰਦੀ ਸਿੰਘਾਂ ਦੀ ਰਿਹਾਈ ਤੇ ਪੰਜਾਬ ਦੇ ਮੌਜੂਦਾ ਹਾਲਾਤਾਂ ਦੀ ਜ਼ਿੰਮੇਵਾਰ ਕੇਂਦਰ ਅਤੇ ਸੂਬੇ ਦੀ ਭਗਵੰਤ ਮਾਨ ਸਰਕਾਰ ਨੂੰ ਦੱਸਿਆ। ਜਨਰਲ ਸਕੱਤਰ ਦਿਲਬਾਗ ਸਿੰਘ ਵਿਰਕ ਨੇ ਪਵਿੱਤਰ ਗੁਰਧਾਮਾਂ ’ਚ ਸਰਕਾਰੀ ਦਖ਼ਲਅੰਦਾਜ਼ੀ ਨਾਲ ਕੀਤੇ ਜਾ ਰਹੇ ਕਬਜ਼ਿਆਂ ਕਰਕੇ ਸਿੱਖ ਮਰਿਆਦਾ ਨੂੰ ਬਦਲਣ ਦੇ ਯਤਨਾਂ ਨੂੰ ਠੱਲ੍ਹ ਪਾਉਣ ਦੀ ਮੰਗ ਕੀਤੀ।

Advertisement

ਪੰਥਕ ਜਥੇਬੰਦੀਆਂ ਨੂੰ ਇਕਜੁੱਟ ਹੋਣ ਦੀ ਅਪੀਲ

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸਨ ਵੱਲੋਂ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿੱਖੇ ਫੈਡਰੇਸ਼ਨ ਦਾ 80 ਵਾਂ ਸਥਾਪਨਾ ਦਿਵਸ ਮਨਾਇਆ ਗਿਆ ਜਿਸ ਵਿੱਚ ਪੰਜਾਬ ਭਰ ਤੋਂ ਸੈਂਕੜੇ ਵਰਕਰਾਂ ਨੇ ਹਿੱਸਾ ਲਿਆ। ਇਸ ਮੌਕੇ ਸੰਤ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਨੇ ਸਿੱਖ ਨੌਜਵਾਨਾਂ ਨੂੰ ਕੌਮ ਪ੍ਰਸਤ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਫੈਡਰੇਸ਼ਨ ਨੌਜਵਾਨਾਂ ਨੂੰ ਪੁਰਾਤਨ ਸਿੰਘਾਂ ਵਾਂਗ ਜਜ਼ਬਾ ਪੈਦਾ ਕਰਨਾ ਚਾਹੀਦਾ ਹੈ ਅਤੇ ਪਤਿਤਪੁਣੇ ਤੇ ਨਸ਼ਿਆਂ ਦੀ ਦਲਦਲ ’ਚ ਫਸੇ ਨੌਜਵਾਨਾਂ ਨੂੰ ਮੁੜ ਸਿੱਖੀ ਦੇ ਧੁਰੇ ਨਾਲ ਜੋੜਨ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ। ਉਨ੍ਹਾਂ ਸਮੁੱਚੀਆਂ ਨੌਜਵਾਨ ਪੰਥਕ ਜਥੇਬੰਦੀਆਂ ਨੂੰ ਇਕਜੁੱਟ ਹੋ ਕੇ ਪੰਥਕ ਕਾਰਜਾਂ ’ਚ ਕਾਰਜਸ਼ੀਲ ਹੋਣ ਲਈ ਅਪੀਲ ਕੀਤੀ।

Advertisement

Advertisement
Author Image

sukhwinder singh

View all posts

Advertisement