ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਭਾਜਪਾ ਹਰਾਓ ਭਾਜਪਾ ਭਜਾਓ’ ਤੇ ਹੋਰਨਾਂ ਸੱਤਾਧਾਰੀ ਪਾਰਟੀਆਂ ਨੂੰ ਸਵਾਲ ਕਰੋ ਦਾ ਸੱਦਾ

08:44 AM May 11, 2024 IST
ਸੂਬਾ ਪੱਧਰੀ ਕਨਵੈਨਸ਼ਨ ਨੂੰ ਸੰਬੋਧਨ ਕਰਦਾ ਹੋਇਆ ਬੁਲਾਰਾ। -ਫੋਟੋ: ਮਲਕੀਅਤ ਸਿੰਘ

ਨਿੱਜੀ ਪੱਤਰ ਪ੍ਰੇਰਕ
ਜਲੰਧਰ, 10 ਮਈ
ਦੇਸ਼ ਭਗਤ ਯਾਦਗਾਰ ਹਾਲ ਵਿੱਚ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ ਲੈਨਿਨਵਾਦੀ) ਨਿਊ ਡੈਮੋਕਰੇਸੀ ਵੱਲੋਂ ਬੁਲਾਈ ਗਈ ਸੂਬਾ ਪੱਧਰੀ ਕਨਵੈਨਸ਼ਨ ਵਿੱਚ ਪਾਰਲੀਮੈਂਟਰੀ ਚੋਣਾਂ ਵਿੱਚ ਭਾਜਪਾ ਨੂੰ ਹਰਾਉਣ ਅਤੇ ਭਜਾਉਣ ਦਾ ਸੱਦਾ ਦਿੱਤਾ ਗਿਆ। ਆਗੂਆਂ ਨੇ ਇਹ ਵੀ ਸੱਦਾ ਦਿੱਤਾ ਕਿ ਉਹ ਵੋਟਾਂ ਮੰਗਣ ਆਉਣ ਵਾਲੇ ਆਗੂਆਂ ਨੂੰ ਸਵਾਲ ਕਰਨ।
ਪਾਰਟੀ ਦੇ ਸੂਬਾਈ ਆਗੂ ਕਾਮਰੇਡ ਕੁਲਵਿੰਦਰ ਸਿੰਘ ਵੜੈਚ ਨੇ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸੀ ਵਿਦੇਸ਼ੀ ਕਾਰਪੋਰੇਟ ਦੇਸ਼ ਲੋਕਾਂ ਦੀ ਕੀਤੀ ਜਾ ਰਹੀ ਲੁੱਟ ਨੂੰ ਹੋਰ ਤੇਜ਼ ਕਰਨਾ ਚਾਹੁੰਦੇ ਹਨ। ਇਸ ਲੁੱਟ ਵਿਰੁੱਧ ਲੋਕਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਨੂੰ ਕੁਚਲਣ ਲਈ ਸਖ਼ਤ ਕਾਨੂੰਨ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਦੂਸਰੇ ਪਾਸੇ ਆਰਐੱਸਐੱਸ-ਭਾਜਪਾ ਭਾਰਤ ਨੂੰ ਹਿੰਦੂ ਰਾਸ਼ਟਰ ਵਿਚ ਤਬਦੀਲ ਕਰਨ ਵੱਲ ਵੱਧ ਰਹੀ ਹੈ। ਇਸ ਲਈ ਘੱਟ ਗਿਣਤੀਆਂ ਮੁਸਲਮਾਨਾਂ, ਈਸਾਈਆਂ, ਦਲਿਤਾਂ ਤੇ ਹੋਰ ਜਮਹੂਰੀਅਤਪਸੰਦ ਲੋਕਾਂ ਨੂੰ ਦਬਾਉਣ ਲਈ ਉਨ੍ਹਾਂ ਨੂੰ ਵਹਿਸ਼ੀ ਸਟੇਟ ਦੀ ਜ਼ਰੂਰਤ ਹੈ। ਪਾਰਟੀ ਦੇ ਸੀਨੀਅਰ ਆਗੂ ਕਾਮਰੇਡ ਦਰਸ਼ਨ ਸਿੰਘ ਖਟਕੜ ਕਿਹਾ ਕਿ ਆਰਐੱਸਐੱਸ-ਭਾਜਪਾ ਚਾਹੁੰਦੀ ਹੈ ਕਿ ਦੇਸ਼ ਵਿੱਚ ਇਕ ਭਾਸ਼ਾ,ਇਕ ਧਰਮ ਤੇ ਇਕ ਸੱਭਿਆਚਾਰ ਹੋਵੇ। ਇਸ ਲਈ ਉਹ ਦੇਸ਼ ਦੀਆਂ ਸਾਰੀਆਂ ਸੰਸਥਾਵਾਂ ਉੱਪਰ ਹੌਲੀ-ਹੌਲੀ ਕਬਜ਼ਾ ਕਰ ਰਹੀ ਹੈ

Advertisement

Advertisement