ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫਲਸਤੀਨੀਆਂ ਦੀ ਨਸਲਕੁਸ਼ੀ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਦਾ ਸੱਦਾ

10:41 AM Oct 16, 2023 IST
ਪਲਸ ਮੰਚ ਦੇ ਪ੍ਰਧਾਨ ਅਮੋਲਕ ਸਿੰਘ ਤੇ ਹੋਰ ਅਹੁਦੇਦਾਰ। -ਫੋਟੋ: ਪੰਜਾਬੀ ਟ੍ਰਿਬਿਊਨ

ਨਿੱਜੀ ਪੱਤਰ ਪ੍ਰੇਰਕ
ਜਲੰਧਰ, 15 ਅਕਤੂਬਰ
ਪੰਜਾਬ ਲੋਕ ਸੱਭਿਆਚਾਰਕ ਮੰਚ (ਪਲਸ ਮੰਚ) ਦੀ ਸੂਬਾ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ ਉਹ ਉੱਤਰੀ ਭਾਰਤ ਦੇ ਸਰਵੋਤਮ ਇਨਕਲਾਬੀ ਸੱਭਿਆਚਾਰਕ ਤਿਉਹਾਰ ‘ਮੇਲਾ ਗ਼ਦਰੀ ਬਾਬਿਆਂ ਦਾ’ ਵਿੱਚ ਹੁਮ ਹੁਮਾ ਕੇ ਸ਼ਾਮਲ ਹੋਵੇਗਾ ਅਤੇ ਇਸ ਦੀ ਸਫ਼ਲਤਾ ਲਈ ਉਸ ਦੀਆਂ ਨਾਟਕ, ਗੀਤ ਸੰਗੀਤ ਮੰਡਲੀਆਂ ਅਤੇ ਵੱਖ ਵੱਖ ਵਿਧਾਵਾਂ ਵਿਚ ਕੰਮ ਕਰਦੇ ਕਾਮੇ ਇਸ ਮੇਲੇ ਨੂੰ ਚਾਰ ਚੰਨ ਲਾਉਣ ਲਈ ਭਰਵਾਂ ਸਹਿਯੋਗ ਦੇਣਗੇ।
ਪਲਸ ਮੰਚ ਦੀ ਸੂਬਾ ਕਮੇਟੀ ਨੇ ਇੱਕ ਹੋਰ ਮਤਾ ਪਾਸ ਕਰਦਿਆਂ ਪੰਜਾਬ ਭਰ ਦੇ ਬੁੱਧੀਜੀਵੀਆਂ, ਲੇਖਕਾਂ, ਰੰਗ ਕਰਮੀਆਂ, ਤਰਕਸ਼ੀਲਾਂ, ਜਮਹੂਰੀ ਸੰਸਥਾਵਾਂ ਅਤੇ ਜਨਤਕ ਜਮਹੂਰੀ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਦੁਨੀਆਂ ਦੇ ਥਾਣੇਦਾਰ ਬਣੇ ਫਿਰਦੇ ਅਮਰੀਕੀ ਸਾਮਰਾਜ ਦੀ ਥਾਪੜਾ ਪ੍ਰਾਪਤ ਸਹਿ ਤੇ ਇਜਰਾਈਲ ਵੱਲੋਂ ਫਲਸਤੀਨੀਆਂ ਦੀ ਨਸਲਕੁਸ਼ੀ ਕਰਨ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਕਿਉਂਕਿ ਦੁਨੀਆਂ ਦੀਆਂ ਅੱਖਾਂ ਸਾਹਮਣੇ ਸਾਡੇ ਸਮੇਂ ਦਾ ਸਭ ਤੋਂ ਗੈਰਮਾਨਵੀ ਵਰਤਾਰਾ ਜਾਰੀ ਹੈ।
ਪਲਸ ਮੰਚ ਦੇ ਪ੍ਰਧਾਨ ਅਮੋਲਕ ਸਿੰਘ, ਜਨਰਲ ਸਕੱਤਰ ਕੰਵਲਜੀਤ ਖੰਨਾ ਨੇ ਦੱਸਿਆ ਕਿ ਪਲਸ ਮੰਚ ਦੀ ਸੂਬਾ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ ਪੰਜਾਬ ਭਰ ਵਿੱਚ ਪਲਸ ਮੰਚ ਆਪਣੀਆਂ ਸਰਗਰਮੀਆਂ, ਮੇਲੇ ਸਬੰਧੀ ਤਿਆਰੀ ਮੁਹਿੰਮ ਅਤੇ ਲੋਕ ਜਥੇਬੰਦੀਆਂ ਦੀਆਂ ਸਰਗਰਮੀਆਂ ’ਚ ਸ਼ਾਮਲ ਹੋ ਕੇ ਪਲਸ ਮੰਚ 32ਵੇਂ ਗ਼ਦਰੀ ਬਾਬਿਆਂ ਦੇ ਮੇਲੇ ਵਿੱਚ ਪਰਿਵਾਰਾਂ ਸਣੇ ਸ਼ਾਮਲ ਹੋਣ ਦੀ ਅਪੀਲ ਕਰੇਗਾ।
ਪਲਸ ਮੰਚ ਨੇ ਇਹ ਮਤਾ ਵੀ ਪਾਸ ਕੀਤਾ ਹੈ ਕਿ ਨਿਊਜ਼ ਕਲਿੱਕ ਅਤੇ ਪੱਤਰਕਾਰਾਂ ਉੱਪਰ ਝੂਠੇ ਕੇਸ ਮੜ੍ਹਨ ਦਾ ਸਿਲਸਿਲਾ ਕਿਸਾਨ ਆਗੂਆਂ ਅਤੇ ਦਿੱਲੀ ਕਿਸਾਨ ਮੋਰਚਾ, ਸ਼ਾਹੀਨ ਬਾਗ਼ ਮੋਰਚਾ ਦੇ ਸਮੂਹ ਹਮਾਇਤੀਆਂ ਨੂੰ ਵੀ ਆਪਣੀ ਲਪੇਟ ਵਿੱਚ ਲੈਣ ਲਈ ਜੋ ਜ਼ਮੀਨ ਤਿਆਰ ਕੀਤੀ ਜਾ ਰਹੀ ਹੈ, ਉਸ ਦਾ ਵਿਰੋਧ ਕਰਨਾ ਲਾਜ਼ਮੀ ਹੈ।

Advertisement

Advertisement