For the best experience, open
https://m.punjabitribuneonline.com
on your mobile browser.
Advertisement

ਭਾਜਪਾ ਨੂੰ ਮੁਲਕ ਦੀ ਸੱਤਾ ਤੋਂ ਲਾਂਭੇ ਕਰਨ ਦਾ ਸੱਦਾ

08:13 AM Mar 21, 2024 IST
ਭਾਜਪਾ ਨੂੰ ਮੁਲਕ ਦੀ ਸੱਤਾ ਤੋਂ ਲਾਂਭੇ ਕਰਨ ਦਾ ਸੱਦਾ
ਸ਼ਹੀਦੀ ਸਮਾਗਮ ਨੂੰ ਸੰਬੋਧਨ ਕਰਦੇ ਮਜ਼ਦੂਰ ਆਗੂ ਅਮਰ ਨਾਥ ਕੂੰਮ ਕਲਾਂ।
Advertisement

ਸੰਤੋਖ ਗਿੱਲ
ਰਾਏਕੋਟ, 20 ਮਾਰਚ
ਪਿੰਡ ਨੂਰਪੁਰਾ ਵਿੱਚ ਭਾਰਤ ਨਿਰਮਾਣ ਮਿਸਤਰੀ-ਮਜ਼ਦੂਰ ਯੂਨੀਅਨ (ਸੀਟੂ) ਅਤੇ ਮਨਰੇਗਾ ਮਜ਼ਦੂਰ ਯੂਨੀਅਨ (ਸੀਟੂ) ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਯਾਦ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਦਲਜੀਤ ਕੁਮਾਰ ਗੋਰਾ ਅਤੇ ਪ੍ਰਕਾਸ਼ ਸਿੰਘ ਬਰ੍ਹਮੀ ਦੀ ਅਗਵਾਈ ਵਿੱਚ ਕਰਵਾਏ ਸਮਾਗਮ ਵਿੱਚ ਕਿਸਾਨ, ਮਜ਼ਦੂਰ, ਔਰਤਾਂ ਅਤੇ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਬੁਲਾਰਿਆਂ ਨੇ ਫ਼ਿਰਕੂ ਸਿਆਸਤ ਕਰਨ ਦਾ ਦੋਸ਼ ਲਾਉਂਦਿਆਂ ਭਾਜਪਾ ਨੂੰ ਮੁਲਕ ਦੀ ਸੱਤਾਂ ਤੋਂ ਲਾਂਭੇ ਕਰਨ ’ਤੇ ਜ਼ੋਰ ਦਿੱਤਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਸੀਟੂ ਦੇ ਸੂਬਾ ਸਕੱਤਰ ਅਤੇ ਮਨਰੇਗਾ ਮਜ਼ਦੂਰ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਅਮਰਨਾਥ ਕੂੰਮਕਲਾਂ ਨੇ ਕਿਹਾ ਕਿ ਕੇਂਦਰੀ ਹਕੂਮਤ ਦੇ ਕਾਰਜਕਾਲ ਦੌਰਾਨ ਬਹੁਕੌਮੀ ਕੰਪਨੀਆਂ ਦੇ ਦਬਾਅ ਹੇਠ ਜਨਤਕ ਖੇਤਰ ਕਾਰਪੋਰੇਟ ਘਰਾਣਿਆਂ ਨੂੰ ਵੇਚ ਦਿੱਤਾ ਹੈ। ਕਿਸਾਨਾਂ ਅਤੇ ਮਜ਼ਦੂਰਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਬਜਾਇ ਹੋਰ ਵੀ ਗੰਭੀਰ ਬਣਾ ਦਿੱਤਾ ਹੈ। ਮਜ਼ਦੂਰ ਆਗੂਆਂ ਨੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੇਣ, ਕਿਸਾਨੀ ਘੋਲ ਦੇ ਸ਼ਹੀਦਾਂ ਨੂੰ ਮੁਆਵਜ਼ਾ ਦੇਣ, ਮਨਰੇਗਾ ਮਜ਼ਦੂਰਾਂ ਦੋ ਸੌ ਦਿਨ ਕੰਮ ਦੇਣ ਦੀ ਮੰਗ ਕੀਤੀ।
ਮਜ਼ਦੂਰ ਆਗੂਆਂ ਨੇ ਦੋਸ਼ ਲਾਇਆ ਕਿ ਭਾਜਪਾ ਦੇ ਰਾਜ ਵਿੱਚ ਬੇਰੁਜ਼ਗਾਰੀ, ਮਹਿੰਗਾਈ ਵਿਚ ਬੇਰੋਕ ਵਾਧੇ ਨੇ ਲੋਕਾਂ ਦਾ ਜੀਵਨ ਦੁੱਭਰ ਕਰ ਦਿੱਤਾ ਹੈ। ਮਜ਼ਦੂਰ ਆਗੂਆਂ ਨੇ ਇਹ ਵੀ ਦੋਸ਼ ਲਾਇਆ ਕਿ ਭਾਜਪਾ ਨੇ ਦੇਸ਼ ਦੇ ਵੱਖ-ਵੱਖ ਭਾਈਚਾਰਿਆਂ ਵਿੱਚ ਨਫ਼ਰਤ ਦੇ ਬੀਜ ਬੀਜੇ ਹਨ ਅਤੇ ਫ਼ਿਰਕਾਪ੍ਰਸਤੀ ਫੈਲਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ਉਨ੍ਹਾਂ ਚੋਣ ਚੰਦੇ ਦੇ ਨਾਂ ਹੇਠ ਚਲਾਏ ਧੰਦੇ ਦੀ ਜ਼ੋਰਦਾਰ ਨਿੰਦਾ ਕੀਤੀ ਹੈ। ਸੀਟੂ ਦੇ ਸੂਬਾਈ ਸਕੱਤਰ ਅਤੇ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਦੇ ਸੂਬਾਈ ਪ੍ਰਧਾਨ ਦਲਜੀਤ ਕੁਮਾਰ ਗੋਰਾ ਨੇ ਸੂਬਾ ਸਰਕਾਰ ਕਾਰਗੁਜ਼ਾਰੀ ਉੱਪਰ ਵੀ ਨਾ-ਖ਼ੁਸ਼ੀ ਪ੍ਰਗਟਾਈ ਹੈ। ਚੋਣਾਂ ਦੌਰਾਨ ਕੀਤੇ ਵਾਅਦਿਆਂ ਤੋਂ ਮਾਨ ਸਰਕਾਰ ਨੇ ਹੁਣ ਮੂੰਹ ਮੋੜ ਲਿਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਕਾਸ਼ ਬਰ੍ਹਮੀ, ਬਹਾਦਰ ਸਿੰਘ, ਰਾਜਜਸਵੰਤ ਤਲਵੰਡੀ, ਚਮਕੌਰ ਸਿੰਘ, ਦਰਸ਼ਨ ਸਿੰਘ ਸਾਬਕਾ ਸਰਪੰਚ, ਰਾਜੂ ਨੂਰਪੁਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਪ੍ਰੋ. ਸੋਮਪਾਲ ਹੀਰਾ ਦੀ ਟੀਮ ਵੱਲੋਂ ਇਨਕਲਾਬੀ ਨਾਟਕਾਂ ਦੀ ਪੇਸ਼ਕਾਰੀ ਕੀਤੀ ਗਈ।

Advertisement

Advertisement
Author Image

sukhwinder singh

View all posts

Advertisement
Advertisement
×