ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਲਾਜ਼ਮ ਸੰਘਰਸ਼ ਦੇ ਮੋਢੀ ਰਹੇ ਰਣਬੀਰ ਸਿੰਘ ਢਿੱਲੋਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਸੱਦਾ

08:08 AM Jul 29, 2024 IST
ਮਰਹੂਮ ਆਗੂ ਰਣਬੀਰ ਸਿੰਘ ਢਿੱਲੋਂ ਨੂੰ ਸ਼ਰਧਾਂਜਲੀ ਦੇਣ ਪੁੱਜੇ ਮੁਲਾਜ਼ਮ ਸਾਥੀ ਅਤੇ ਪੈਨਸ਼ਨਰਜ਼। -ਫੋਟੋ: ਸੋਢੀ

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 28 ਜੁਲਾਈ
ਮੁਲਾਜ਼ਮ ਸੰਘਰਸ਼ ਲਹਿਰ ਦੇ ਮੋਢੀ ਰਹੇ ਆਲ ਇੰਡੀਆ ਸਟੇਟ ਗੌਰਮਿੰਟ ਐਂਪਲਾਈਜ਼ ਕਨਫੈਡਰੇਸ਼ਨ ਦੇ ਕੌਮੀ ਆਗੂ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਚੇਅਰਮੈਨ ਰਣਬੀਰ ਸਿੰਘ ਢਿੱਲੋਂ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ। ਉਨ੍ਹਾਂ ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ ਇੱਥੋਂ ਦੇ ਫੇਜ਼-5 ਸਥਿਤ ਗੁਰਦੁਆਰਾ ਸਾਹਿਬਵਾੜਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਹੋਇਆ। ਵੈਰਾਗਮਈ ਕੀਰਤਨ ਉਪਰੰਤ ਬੁਲਾਰਿਆਂ ਨੇ ਰਣਬੀਰ ਸਿੰਘ ਢਿੱਲੋਂ ਦੇ ਜੀਵਨ ਅਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕਾਂ ਲਈ ਕੀਤੇ ਸੰਘਰਸ਼ੀ ਘੋਲਾਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਮੁਲਾਜ਼ਮ ਆਗੂ ਕਰਤਾਰ ਸਿੰਘ ਪਾਲ ਨੇ ਰਣਬੀਰ ਢਿੱਲੋਂ ਦੇ ਪਿਛਲੇ ਛੇ ਦਹਾਕਿਆਂ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹਿੱਤਾਂ ਲਈ ਲੜੇ ਸੰਘਰਸ਼ਾਂ ਬਾਰੇ ਰੌਸ਼ਨੀ ਪਾਈ। ਆਲ ਇੰਡੀਆ ਸਟੇਟ ਗੌਰਮਿੰਟ ਐਂਪਲਾਈਜ਼ ਕਨਫੈਡਰੇਸ਼ਨ ਦੇ ਕੌਮੀ ਆਗੂ ਕਾਮਰੇਡ ਐੱਮਐੱਲ ਸਹਿਗਲ, ਪੰਜਾਬ ਏਟਕ ਦੇ ਸੂਬਾ ਪ੍ਰਧਾਨ ਕਾਮਰੇਡ ਬੰਤ ਸਿੰਘ ਬਰਾੜ ਤੇ ਜਨਰਲ ਸਕੱਤਰ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਨੇ ਕਿਹਾ ਕਿ ਰਣਬੀਰ ਢਿੱਲੋਂ ਨੂੰ ਦੂਰ-ਦੁਰਾਡੇ ਬਦਲੀਆਂ, ਮੁਅੱਤਲੀਆਂ ਅਤੇ ਬਰਖ਼ਾਸਤਗੀਆਂ ਵਰਗੇ ਹਮਲਿਆਂ ਦਾ ਸਾਹਮਣਾ ਕਰਨਾ ਪਿਆ। ਸਮੇਂ ਦੀਆਂ ਸਰਕਾਰਾਂ ਦੇ ਅਜਿਹੇ ਹੱਥਕੰਡੇ ਵੀ ਉਨ੍ਹਾਂ ਦੇ ਹੌਸਲਿਆਂ ਨੂੰ ਢਾਹ ਨਾ ਸਕੇ। ਬੁਲਾਰਿਆਂ ਨੇ ਨੌਜਵਾਨ ਪੀੜ੍ਹੀ, ਖਾਸ ਕਰਕੇ ਮੁਲਾਜ਼ਮ ਵਰਗ ਨੂੰ ਢਿੱਲੋਂ ਦੇ ਸੰਘਰਸ਼ੀ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਕੌਂਸਲਰ ਸੁੱਚਾ ਸਿੰਘ ਕਲੌੜ, ਮੁਲਾਜ਼ਮ ਦਲ ਦੇ ਆਗੂ ਹਰੀ ਸਿੰਘ ਟੌਹੜਾ, ਮੁਲਾਜ਼ਮ ਆਗੂ ਹਰਬੰਸ ਸਿੰਘ ਬਾਗੜੀ, ਚਰਨ ਸਿੰਘ ਸਰਾਭਾ, ਦਰਸ਼ਨ ਸਿੰਘ ਲੁਬਾਣਾ, ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ, ਪੈਰਾ ਮੈਡੀਕਲ ਸਟਾਫ ਦੇ ਸੂਬਾਈ ਆਗੂ ਗੁਰਪ੍ਰੀਤ ਸਿੰਘ ਮੰਗਵਾਲ, ਪੰਜਾਬ ਰਾਜ ਪੈਨਸ਼ਨਰ ਮਹਾ ਸੰਘ ਦੇ ਪ੍ਰਧਾਨ ਡਾ. ਐੱਨਕੇ ਕਲਸੀ, ਕਰਮ ਸਿੰਘ ਧਨੋਆ, ਅਧਿਆਪਕ ਆਗੂ ਸੁਖਵਿੰਦਰ ਸਿੰਘ ਚਾਹਲ, ਗੁਰਮੇਲ ਸਿੰਘ ਸਿੱਧੂ, ਸ਼੍ਰੋਮਣੀ ਸਾਹਿਤਕਾਰ ਮਨਮੋਹਨ ਸਿੰਘ ਦਾਊਂ, ਪ੍ਰਗਤੀਸ਼ੀਲ ਲੇਖਕ ਡਾ ਸੁਖਦੇਵ ਸਿੰਘ ਸਿਰਸਾ, ਸਿੱਖਿਆ ਬੋਰਡ ਸੇਵਾਮੁਕਤ ਮੁਲਾਜ਼ਮ ਜਥੇਬੰਦੀ ਦੇ ਜਨਰਲ ਸਕੱਤਰ ਗੁਰਮੇਲ ਸਿੰਘ ਮੌਜੇਵਾਲ, ਜੀਟੀਯੂ ਦੇ ਸਾਬਕਾ ਸੂਬਾ ਪ੍ਰੈਸ ਸਕੱਤਰ ਹਰਨੇਕ ਸਿੰਘ ਮਾਵੀ, ਐਡਵੋਕੇਟ ਰੰਜੀਵਨ ਸਿੰਘ ਸਮੇਤ ਰਣਬੀਰ ਢਿੱਲੋਂ ਦੇ ਪੁੱਤਰ ਡਾ. ਅਮਨਦੀਪ ਸਿੰਘ ਢਿੱਲੋਂ ਅਤੇ ਧੀ ਬਰਿੰਦਰ ਜੀਤ ਢਿੱਲੋਂ ਅਤੇ ਨਜ਼ਦੀਕੀ ਅਤੇ ਸਨੇਹੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

Advertisement

Advertisement