ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਲਾਜ਼ਮਾਂ ਨੂੰ ਸੰਘਰਸ਼ ਦਾ ਸੱਦਾ

06:49 AM Mar 15, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਪੱਤਰ ਪ੍ਰੇਰਕ
ਸ਼ੇਰਪੁਰ, 14 ਮਾਰਚ
ਸਰਕਾਰੀ ਆਈਟੀਆਈਜ਼ ਠੇਕਾ ਮੁਲਾਜ਼ਮ ਜੁਆਇੰਟ ਐਕਸ਼ਨ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਤੈਅ ਕੀਤਾ ਕਿ ਮੁੱਖ ਮੰਤਰੀ ਦੇ ਹਲਕਾ ਧੂਰੀ ਅੰਦਰ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਮੁਲਾਜ਼ਮਾਂ ਵੱਲੋਂ ਇਸੇ ਮਹੀਨੇ ਧਰਨਾ ਲਗਾਇਆ ਜਾਵੇਗਾ। ਇਹ ਦਾਅਵਾ ਕਰਦਿਆਂ ਸਰਕਾਰੀ ਆਈਟੀਆਈਜ਼ ਠੇਕਾ ਮੁਲਾਜ਼ਮ ਯੂਨੀਅਨ ਦੇ ਸੀਨੀਅਰ ਆਗੂ ਕੁਲਵੰਤ ਸਿੰਘ ਸਲੇਮਪੁਰ ਅਤੇ ਨਵਨੀਤ ਸਿੰਘ ਨੇ ਦੱਸਿਆ ਕਿ ਸੂਬੇ ਦੀਆਂ ਸਰਕਾਰੀ ਆਈਟੀਆਈਜ਼ ’ਚ ਲੰਮੇ ਸਮੇਂ ਤੋਂ ਪੀਪੀਪੀ ਸਕੀਮ, ਡੀਐੱਸਟੀ ਸਕੀਮ, ਵੈਲਫੇਅਰ ਸਕੀਮ, ਹਾਊਸਪਟੈਲਿਟੀ ਸਕੀਮ, ਸੀਟੀਐੱਸਸੀ ਸਕੀਮ ਸਮੇਤ ਵੱਖ-ਵੱਖ ਸਕੀਮਾਂ ’ਤੇ ਅਧਾਰਿਤ ਸੇਵਾ ਨਿਭਾਉਂਦੇ ਆ ਰਹੇ ਕਰਾਫਟ ਇੰਸਟਰੱਕਟਰਜ਼ ਨੇ ਇੱਕ ਮੰਚ ’ਤੇ ਇਕੱਠੇ ਹੋ ਕੇ ਸੰਘਰਸ਼ ਦੇ ਅਖਾੜੇ ’ਚ ਨਿੱਤਰਨ ਦਾ ਅਹਿਦ ਲਿਆ ਹੈ।
ਉਨ੍ਹਾਂ ਕਿਹਾ ਕਿ ਹਰ ਵਰ੍ਹੇ ਤਕਰੀਬਨ 25 ਹਜ਼ਾਰ ਨੌਜਵਾਨਾਂ ਨੂੰ ਕਿੱਤਾਮੁਖੀ ਟਰੇਨਿੰਗ ਦੇ ਕੇ ਸਵੈ ਰੁਜ਼ਗਾਰ ਦੇ ਕਾਬਿਲ ਬਣਾਉਣ ਵਾਲੇ ਸਬੰਧਤ ਮੁਲਾਜ਼ਮ ਠੇਕੇ ’ਤੇ ਬਹੁਤ ਨਿਗੂਣੀਆਂ ਤਨਖਾਹਾਂ ’ਤੇ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ 24 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕਾ ਧੂਰੀ ਤੋਂ ਧਰਨਿਆਂ ਦਾ ਆਗਾਜ਼ ਕਰਦਿਆਂ ਤਕਨੀਕੀ ਸਿੱਖਿਆ ਮੰਤਰੀ ਸਮੇਤ ਸਮੂਹ ਮੰਤਰੀਆਂ ਦੇ ਹਲਕਿਆਂ ’ਤੇ ਧਰਨੇ ਦੇ ਕੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ।

Advertisement

Advertisement