For the best experience, open
https://m.punjabitribuneonline.com
on your mobile browser.
Advertisement

ਅਕਾਲੀ ਦਲ ਦੇ ਆਗੂਆਂ ਨੂੰ ਇਕਜੁੱਟ ਹੋਣ ਦਾ ਸੱਦਾ

08:47 AM May 02, 2024 IST
ਅਕਾਲੀ ਦਲ ਦੇ ਆਗੂਆਂ ਨੂੰ ਇਕਜੁੱਟ ਹੋਣ ਦਾ ਸੱਦਾ
ਹਲਕਾ ਰਾਏਕੋਟ ਦੇ ਆਗੂਆਂ ਨੂੰ ਸੰਬੋਧਨ ਕਰਦੇ ਹੋਏ ਜਥੇਦਾਰ ਗੁਰਚਰਨ ਸਿੰਘ ਗਰੇਵਾਲ।
Advertisement

ਨਿੱਜੀ ਪੱਤਰ ਪ੍ਰੇਰਕ
ਰਾਏਕੋਟ, 1 ਮਈ
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਦੇ ਵਿਧਾਨ ਸਭਾ ਹਲਕਾ ਰਾਏਕੋਟ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਖ਼ਾਲਸਾ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਪੁੱਜੇ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਗਰੇਵਾਲ ਨੇ ਅਕਾਲੀ ਵਰਕਰਾਂ ਨੂੰ ਸਾਰੇ ਮੱਤਭੇਦ ਭੁਲਾ ਕੇ ਅਕਾਲੀ ਦਲ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ ਦਿੱਤਾ। ਜਥੇਦਾਰ ਗਰੇਵਾਲ ਨੇ ਝੂਠੇ ਲਾਰਿਆਂ ਸਹਾਰੇ ਪੰਜਾਬ ਦੀ ਸੱਤਾ ਉਪਰ ਕਾਬਜ਼ ਹੋ ਗਈ ਆਮ ਆਦਮੀ ਪਾਰਟੀ ਨੂੰ ਵੀ ਸਬਕ ਸਿਖਾਉਣ ਦਾ ਸੱਦਾ ਦਿੱਤਾ। ਜਦਕਿ ਅੱਜ ਦੀ ਮੀਟਿੰਗ ਵਿੱਚ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਪਰਿਵਾਰ ਖ਼ਾਸਕਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਦੀ ਗ਼ੈਰਹਾਜ਼ਰੀ ਰੜਕਦੀ ਰਹੀ। ਅਕਾਲੀ ਦਲ ਦੇ ਸੰਗਠਨ ਨੂੰ ਮਜ਼ਬੂਤੀ ਦੇਣ ਲਈ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਗਰੇਵਾਲ ਅਤੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਮਨਦੀਪ ਸਿੰਘ ਗਿੱਲ ਅਤੇ ਸੁਖਬੀਰ ਸਿੰਘ ਝੋਰੜਾਂ ਸਮੇਤ ਇਲਾਕੇ ਦੇ ਕਈ ਸਿਰਕੱਢ ਆਗੂਆਂ ਨੂੰ ਵੱਖ-ਵੱਖ ਅਹੁਦੇਦਾਰੀਆਂ ਦੇ ਨਿਯੁਕਤੀ-ਪੱਤਰ ਦਿੱਤੇ ਅਤੇ ਸਨਮਾਨਿਤ ਵੀ ਕੀਤਾ ਗਿਆ।

Advertisement

Advertisement
Author Image

sukhwinder singh

View all posts

Advertisement
Advertisement
×