For the best experience, open
https://m.punjabitribuneonline.com
on your mobile browser.
Advertisement

ਲੇਖਕਾਂ ਨੂੰ ਸਮਾਜਿਕ ਸਰੋਕਾਰਾਂ ਨਾਲ ਜੁੜਨ ਦਾ ਸੱਦਾ

10:43 AM Apr 10, 2024 IST
ਲੇਖਕਾਂ ਨੂੰ ਸਮਾਜਿਕ ਸਰੋਕਾਰਾਂ ਨਾਲ ਜੁੜਨ ਦਾ ਸੱਦਾ
ਸਮਾਗਮ ਮੌਕੇ ਮੰਚ ’ਤੇ ਬਿਰਾਜਮਾਨ ਅਹਿਮ ਸ਼ਖਸੀਅਤਾਂ। -ਫੋਟੋ: ਬਸਰਾ
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 9 ਅਪਰੈਲ
ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਵੱਲੋਂ ਅੱਜ ਪੰਜਾਬੀ ਭਵਨ ਲੁਧਿਆਣਾ ਵਿੱਚ ਸਥਾਪਨਾ ਦਿਵਸ ਮੌਕੇ ਕਰਵਾਏ ਸਮਾਗਮ ਵਿੱਚ ਲੇਖਕਾਂ ਨੂੰ ਸਮਾਜਿਕ ਸਰੋਕਾਰਾਂ ਨਾਲ ਜੁੜਨ ਦਾ ਸੱਦਾ ਦਿੱਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਦਰਸ਼ਨ ਸਿੰਘ ਢਿੱਲੋਂ, ਜੋਗਿੰਦਰ ਸਿੰਘ ਨਿਰਾਲਾ, ਸੁਰਿੰਦਰ ਕੈਲੇ ਅਤੇ ਸੁਰਜੀਤ ਜੱਜ ਨੇ ਕੀਤੀ।
ਮੁੱਖ ਬੁਲਾਰੇ ਵਜੋਂ ਸਰਬ ਭਾਰਤੀ ਪ੍ਰਗਤੀਸ਼ੀਲ ਲੇਖਕ ਸੰਘ ਦੇ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ ਨੇ ਪ੍ਰਗਤੀਸ਼ੀਲ ਲੇਖਕ ਸੰਘ ਦੇ ਉਸ ਇਨਕਲਾਬੀ ਪਿਛੋਕੜ ਦਾ ਜ਼ਿਕਰ ਕੀਤਾ, ਜਿਸ ਵਿਚੋਂ ਸਜ਼ਾਦ ਜ਼ਹੀਰ, ਰਸ਼ੀਦ ਜਹਾਂ, ਮੁਨਸ਼ੀ ਪ੍ਰੇਮਚੰਦ, ਇਸਮਤ ਚੁਗਤਾਈ, ਮੰਟੋ ਅਤੇ ਫ਼ੈਜ਼ ਅਹਿਮਦ ਫ਼ੈਜ਼ ਵਰਗੇ ਵਿਸ਼ਵ ਪੱਧਰੀ ਚਿੰਤਕਾਂ ਨੇ ਮਿਲ ਕੇ ਇਹ ਰਾਸ਼ਟਰੀ ਮੰਚ ਬਣਾਇਆ ਅਤੇ ਆਜ਼ਾਦੀ ਦੀ ਲੜਾਈ ਤੋਂ ਲੈ ਕੇ ਹੁਣ ਤੱਕ ਦੇਸ਼ ਵਿੱਚ ਫਿਰਕਾਪ੍ਰਸਤ ਅਤੇ ਫਾਸ਼ੀਵਾਦੀ ਤਾਕਤਾਂ ਦਾ ਡਟ ਕੇ ਮੁਕਾਬਲਾ ਕਰਨ ਵਿੱਚ ਵੱਡੀ ਭੂਮਿਕਾ ਨਿਭਾਈ। ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਕਿਹਾ ਕਿ ਪ੍ਰਗਤੀਸ਼ੀਲ ਲੇਖਕ ਸੰਘ ਨੂੰ ਔਰਤਾਂ, ਦਲਿਤਾਂ ਅਤੇ ਹੋਰ ਹਾਸ਼ੀਆਕ੍ਰਿਤ ਸਮੂਹਾਂ ਦੀ ਲੜਾਈ ਅੱਗੇ ਵਧ ਕੇ ਕਰਨੀ ਚਾਹੀਦੀ ਹੈ। ਮੁੱਖ ਮਹਿਮਾਨ ਦਰਸ਼ਨ ਸਿੰਘ ਢਿੱਲੋਂ ਨੇ ਲੇਖਕਾਂ ਅਤੇ ਬੁੱਧੀਜੀਵੀਆਂ ਨੂੰ ਪ੍ਰਗਤੀਸ਼ੀਲ ਧਾਰਾ ਨਾਲ ਜੁੜ ਕੇ ਸਮਾਜਿਕ ਜ਼ਿੰਮੇਵਾਰੀ ਵਾਲਾ ਸਾਹਿਤ ਸਿਰਜਣ ਦਾ ਸੱਦਾ ਦਿੱਤਾ।

Advertisement

Advertisement
Author Image

joginder kumar

View all posts

Advertisement
Advertisement
×