ਰਾਏ ਬੁਲਾਰ ਦੇ ਵੰਸ਼ਜਾਂ ਨੂੰ ਭਾਰਤ ਆਉਣ ਦਾ ਸੱਦਾ ਭੇਜਿਆ
06:45 AM Jul 30, 2024 IST
Advertisement
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 29 ਜੁਲਾਈ
ਸ਼੍ਰੋਮਣੀ ਕਮੇਟੀ ਨੇ ਗੁਰੂ ਨਾਨਕ ਦੇਵ ਦੇ ਸ਼ਰਧਾਲੂ ਰਾਏ ਬੁਲਾਰ ਦੇ ਪਾਕਿਸਤਾਨ ਵਿੱਚ ਰਹਿੰਦੇ ਚਾਰ ਵੰਸ਼ਜ ਪਰਿਵਾਰਾਂ ਨੂੰ ਗੁਰੂ ਸਾਹਿਬ ਦੇ ਨਵੰਬਰ ਮਹੀਨੇ ਵਿੱਚ ਆ ਰਹੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਭਾਰਤ ਆਉਣ ਦਾ ਸੱਦਾ ਭੇਜਿਆ ਹੈ। ਇਸ ਸਬੰਧ ਵਿੱਚ ਰਾਏ ਮੁਹੰਮਦ ਸਲੀਮ ਭੱਟੀ ਸਣੇ ਚਾਰ ਪਰਿਵਾਰਾਂ ਨੂੰ ਭੇਜੇ ਗਏ ਸੱਦਾ ਪੱਤਰ ਵਿੱਚ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਇਸ ਸਾਲ 15 ਨਵੰਬਰ ਨੂੰ ਅੰਮ੍ਰਿਤਸਰ, ਸੁਲਤਾਨਪੁਰ ਲੋਧੀ, ਡੇਰਾ ਬਾਬਾ ਨਾਨਕ, ਬਟਾਲਾ, ਦਿੱਲੀ, ਨਾਨਕਮੱਤਾ (ਉਤਰਾਖੰਡ) ਵਿੱਚ ਸਥਿਤ ਕਈ ਗੁਰਧਾਮਾਂ ਉੱਤੇ ਮਨਾਇਆ ਜਾ ਰਿਹਾ ਹੈ। ਇਸ ਲਈ ਰਾਏ ਬੁਲਾਰ ਦੇ ਵੰਸ਼ਜ ਪਰਿਵਾਰ 1 ਤੋਂ 30 ਨਵੰਬਰ ਦੇ ਵਿਚਕਾਰ ਭਾਰਤ ਆ ਕੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ। ਸ਼੍ਰੋਮਣੀ ਕਮੇਟੀ ਇਨ੍ਹਾਂ ਪਰਿਵਾਰਾਂ ਦੇ ਭਾਰਤ ਪਹੁੰਚਣ ਉੱਤੇ ਉਨ੍ਹਾਂ ਦੀ ਰਿਹਾਇਸ਼ ਅਤੇ ਯਾਤਰਾ ਦੇ ਸਾਰੇ ਖ਼ਰਚੇ ਦਾ ਪ੍ਰਬੰਧ ਕਰੇਗੀ।
Advertisement
Advertisement
Advertisement