ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਜੌਰੀ ਗਾਰਡਨ ਦੇ ਗੁਰਦੁਆਰੇ ਵਿੱਚ ਸਥਾਪਤ ਹੋਵੇਗੀ ਐੱਮਆਰਆਈ ਮਸ਼ੀਨ

07:35 AM May 30, 2024 IST

ਪਤਰ ਪ੍ਰੇਰਕ
ਨਵੀਂ ਦਿੱਲੀ 29 ਮਈ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿੱਚ ਛੇਤੀ ਹੀ ਐਮ.ਆਰ.ਆਈ ਮਸ਼ੀਨ ਲਗਾਈ ਜਾ ਰਹੀ ਹੈ ਜਿਸ ਵਿੱਚ ਸੰਗਤ ਨੂੰ ਬਹੁਤ ਹੀ ਘੱਟ ਕੀਮਤ ’ਤੇ ਐਮ.ਆਰ.ਆਈ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਮਨਜੀਤ ਸਿੰਘ ਅਤੇ ਜਨਰਲ ਸਕੱਤਰ ਮਨਜੀਤ ਸਿੰਘ ਖੰਨਾ ਨੇ ਦੱਸਿਆ ਕਿ ਬਹੁਤ ਜਲਦ ਗੁਰਦੁਆਰਾ ਰਾਜੌਰੀ ਗਾਰਡਨ ਵਿਚ ਚੱਲ ਰਹੀ ਡਿਸਪੈਂਸਰੀ ਵਿਚ ਐੱਮ.ਆਰ.ਆਈ ਮਸ਼ੀਨ ਲਗਾਈ ਜਾ ਰਹੀ ਹੈ, ਜਿਸ ਲਈ ਹਮਦਰਦ ਗਰੁੱਪ, ਸਿਗਮਾ ਗਰੁੱਪ ਅਤੇ ਸਨ ਫਾਊਂਡੇਸ਼ਨ ਨਾਲ ਗੱਲਬਾਤ ਕੀਤੀ ਜਾ ਰਹੀ ਹੈ| ਉਨ੍ਹਾਂ ਨੇ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਇਸ ਤੋਂ ਪਹਿਲਾਂ ਵੀ ਗੁਰਦੁਆਰਾ ਸਾਹਿਬ ਵਿੱਚ ਸੀਟੀ ਸਕੈਨ, ਮੋਤੀਆਬਿੰਦ, ਕੀਮੋਥੈਰੇਪੀ, ਮੈਮੋਗ੍ਰਾਫੀ, ਬਲੈਕ ਟੈਸਟ ਆਦਿ ਦੀਆਂ ਆਧੁਨਿਕ ਮਸ਼ੀਨਾਂ ਲਗਾਈਆਂ ਜਾ ਚੁੱਕੀਆਂ ਹਨ।

Advertisement

Advertisement