ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੇਕਾਬੂ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ-ਪੁੱਤ ਹਲਾਕ

07:49 AM Sep 24, 2024 IST
ਲਾਂਡਰਾਂ-ਸਰਹਿੰਦ ਮੁੱਖ ਸੜਕ ’ਤੇ ਹਾਦਸੇ ਮਗਰੋਂ ਨੁਕਸਾਨੀ ਗਈ ਕਾਰ।

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 23 ਸਤੰਬਰ
ਇੱਥੋਂ ਦੇ ਲਾਂਡਰਾਂ-ਸਰਹਿੰਦ ਮੁੱਖ ਸੜਕ ’ਤੇ ਅੱਜ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਮਾਂ ਅਤੇ ਪੁੱਤ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪ੍ਰਭਜੋਤ ਕੌਰ (28) ਅਤੇ ਮਨਰਾਜ ਸਿੰਘ (7) ਵਾਸੀ ਚੰਡੀਗੜ੍ਹ ਵਜੋਂ ਹੋਈ ਹੈ, ਜਦੋਂਕਿ ਪ੍ਰਭਜੋਤ ਦੇ ਪਤੀ ਜੀਵਨ ਜੋਤ ਸਿੰਘ ਦੀ ਲੱਤ ਟੁੱਟ ਗਈ ਹੈ। ਹਾਦਸੇ ਤੋਂ ਬਾਅਦ ਡਸਟਰ ਕਾਰ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਸੋਹਾਣਾ ਪੁਲੀਸ ਨੇ ਹਾਦਸਾਗ੍ਰਸਤ ਕਾਰ ਨੂੰ ਕਬਜ਼ੇ ਵਿੱਚ ਲੈ ਕੇ ਡਰਾਈਵਰ ਭਾਲ ਸ਼ੁਰੂ ਕਰ ਦਿੱਤੀ ਹੈ। ਜੀਵਨ ਜੋਤ ਸਿੰਘ ਆਪਣੀ ਪਤਨੀ ਪ੍ਰਭਜੋਤ ਕੌਰ ਅਤੇ ਪੁੱਤਰ ਮਨਰਾਜ ਨਾਲ ਮੋਟਰਸਾਈਕਲ ’ਤੇ ਫ਼ਤਹਿਗੜ੍ਹ ਸਾਹਿਬ ਤੋਂ ਚੰਡੀਗੜ੍ਹ ਵੱਲ ਆ ਰਿਹਾ ਸੀ, ਜਦੋਂ ਉਹ ਗੁਰਦੁਆਰਾ ਸਿੰਘ ਸ਼ਹੀਦਾਂ ਲਾਂਡਰਾਂ ਨੇੜੇ ਪਹੁੰਚੇ ਤਾਂ ਤੇਜ਼ ਰਫ਼ਤਾਰ ਡਸਟਰ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਮਗਰੋਂ ਕਾਰ ਬੇਕਾਬੂ ਹੋ ਕੇ ਪਹਿਲਾਂ ਟਰੱਕ ਨਾਲ ਵੱਜੀ ਮਗਰੋਂ ਦਰੱਖ਼ਤ ਨਾਲ ਟਕਰਾ ਕੇ ਬੰਦ ਹੋ ਗਈ। ਪ੍ਰਤੱਖਦਰਸ਼ੀਆਂ ਅਨੁਸਾਰ ਪ੍ਰਭਜੋਤ ਕੌਰ ਨੂੰ ਬੜੀ ਮੁਸ਼ਕਲ ਨਾਲ ਕਾਰ ਦੇ ਬੰਪਰ ਵਿੱਚੋਂ ਬਾਹਰ ਕੱਢਿਆ ਗਿਆ।

Advertisement

ਪੁਲੀਸ ਵੱਲੋਂ ਕਾਰ ਦੇ ਡਰਾਈਵਰ ਖਿਲਾਫ਼ ਕੇਸ ਦਰਜ

ਸੋਹਾਣਾ ਥਾਣੇ ਦੇ ਮੁਲਾਜ਼ਮਾਂ ਨੇ ਮੋਟਰਸਾਈਕਲ ਚਾਲਕ ਜੀਵਨ ਜੋਤ ਸਿੰਘ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਡਸਟਰ ਕਾਰ ਦੇ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਦੋਵੇਂ ਹਾਦਸਾਗ੍ਰਸਤ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਮਾਂ ਅਤੇ ਪੁੱਤ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਵਿੱਚ ਭੇਜ ਦਿੱਤਾ।

Advertisement
Advertisement