For the best experience, open
https://m.punjabitribuneonline.com
on your mobile browser.
Advertisement

ਨਹਿਰ ਵਿੱਚੋਂ ਅਣਪਛਾਤੀ ਲਾਸ਼ ਮਿਲੀ

10:48 AM Jul 04, 2023 IST
ਨਹਿਰ ਵਿੱਚੋਂ ਅਣਪਛਾਤੀ ਲਾਸ਼ ਮਿਲੀ
Advertisement

ਬਲਾਚੌਰ: ਬਲਾਚੌਰ-ਨਵਾਂ ਸ਼ਹਿਰ ਕੌਮੀ ਮਾਰਗ ’ਤੇ ਬੀ.ਕੇ.ਐੱਮ. ਕਾਲਜ ਲਾਗੇ ਬਿਸਤ ਦੋਆਬ ਨਹਿਰ ’ਚੋਂ ਅਣਪਛਾਤੀ ਲਾਸ਼ ਮਿਲੀ ਹੈ। ਥਾਣਾ ਸਿਟੀ ਬਲਾਚੌਰ ਦੇ ਏ.ਐੱਸ.ਆਈ. ਜਸਵਿੰਦਰ ਸਿੰਘ ਪੁਲੀਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਲਾਸ਼ ਨੂੰ ਨਹਿਰ ’ਚੋਂ ਬਾਹਰ ਕਢਵਾਇਆ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਲਾਸ਼ ਦੀ ਪਛਾਣ ਨਾ ਹੋ ਸਕਣ ਕਾਰਨ ਲਾਸ਼ ਨੂੰ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੀ ਮੋਰਚਰੀ ਵਿੱਚ 72 ਘੰਟੇ ਲਈ ਰਖਵਾ ਦਿੱਤਾ ਗਿਆ ਹੈ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Tags :
Author Image

Advertisement
Advertisement
×