For the best experience, open
https://m.punjabitribuneonline.com
on your mobile browser.
Advertisement

ਛੱਪੜ ਵਿੱਚੋਂ ਅਣਪਛਾਤੀ ਲਾਸ਼ ਮਿਲੀ

06:42 AM Jul 17, 2024 IST
ਛੱਪੜ ਵਿੱਚੋਂ ਅਣਪਛਾਤੀ ਲਾਸ਼ ਮਿਲੀ
Advertisement

ਨਿੱਜੀ ਪੱਤਰ ਪ੍ਰੇਰਕ
ਕਪੂਰਥਲਾ, 16 ਜੁਲਾਈ
ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਦੇ ਪਿੰਡ ਡੱਲਾ ਦੇ ਛੱਪੜ ਵਿੱਚੋਂ ਅੱਜ ਸਵੇਰੇ ਇਕ ਵਿਅਕਤੀ ਦੀ ਲਾਸ਼ ਮਿਲੀ ਹੈ। ਘਟਨਾ ਦੀ ਸੂਚਨਾ ਤੋਂ ਬਾਅਦ ਪੁਲੀਸ ਚੌਕੀ ਡੱਲਾ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪਛਾਣ ਲਈ ਚਾਰਾਜੋਈ ਸ਼ੁਰੂ ਕਰ ਦਿੱਤੀ ਹੈ। ਘਟਨਾ ਦੀ ਪੁਸ਼ਟੀ ਕਰਦਿਆਂ ਤਫ਼ਤੀਸ਼ੀ ਅਫਸਰ ਗੁਰਦਿਆਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਕੋਲੋਂ ਉਸ ਦੀ ਪਛਾਣ ਬਾਰੇ ਕੋਈ ਦਸਤਾਵੇਜ਼ ਨਹੀਂ ਮਿਲਿਆ। ਫਿਲਹਾਲ ਲਾਸ਼ ਨੂੰ 72 ਘੰਟੇ ਲਈ ਸਿਵਲ ਹਸਪਤਾਲ ਦੇ ਮੁਰਦਾ ਘਰ ਵਿੱਚ ਰੱਖਿਆ ਗਿਆ ਹੈ। ਪੁਲੀਸ ਅਨੁਸਾਰ ਮ੍ਰਿਤਕ ਵਿਅਕਤੀ ਦੀ ਉਮਰ 30 ਤੋਂ 35 ਸਾਲ ਦੱਸੀ ਜਾ ਰਹੀ ਹੈ। ਮ੍ਰਿਤਕ ਨੇ ਅੱਧੀ ਬਾਂਹ ਦੀ ਕਮੀਜ਼ ਅਤੇ ਨਿੱਕਰ ਪਾਈ ਹੋਈ ਹੈ। ਉਸ ਦੇ ਮੱਥੇ ਤੇ ਖੱਬੇ ਪਾਸੇ ਚੰਨ ਤਾਰੇ ਦਾ ਨਿਸ਼ਾਨ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਸਾਰਿਆਂ ਥਾਣਿਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ।

Advertisement
Advertisement
Author Image

sukhwinder singh

View all posts

Advertisement
×