For the best experience, open
https://m.punjabitribuneonline.com
on your mobile browser.
Advertisement

ਰੇਲ ਗੱਡੀ ’ਚੋਂ ਅਣਪਛਾਤੀ ਲਾਸ਼ ਮਿਲੀ

09:43 AM Mar 27, 2024 IST
ਰੇਲ ਗੱਡੀ ’ਚੋਂ ਅਣਪਛਾਤੀ ਲਾਸ਼ ਮਿਲੀ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 26 ਮਾਰਚ
ਇੱਥੇ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ 2 ’ਤੇ ਖੜ੍ਹੀ ਇਕ ਰੇਲ ਗੱਡੀ ਵਿੱਚ ਬੇ-ਪਛਾਣ ਅਪਾਹਜ ਵਿਅਕਤੀ ਦੀ ਲਾਸ਼ ਮਿਲੀ ਹੈ। ਇਸ ਬਾਰੇ ਸੂਚਨਾ ਸਹਾਰਾ ਹੈੱਡਕੁਆਰਟਰ ਵਿੱਚ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਆਗੂ ਸੰਦੀਪ ਗੋਇਲ ਨੂੰ ਮਿਲੀ। ਸਹਾਰਾ ਵਰਕਰਾਂ ਵੱਲੋਂ ਪਲੇਟਫਾਰਮ ’ਤੇ ਪਹੁੰਚ ਕੇ ਰੇਲ ਗੱਡੀ ’ਚੋਂ ਅੰਗਹੀਣ ਵਿਅਕਤੀ ਦੀ ਲਾਸ਼ ਨੂੰ ਬਾਹਰ ਕੱਢਿਆ ਗਿਆ। ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਕਿਉਂਕਿ ਉਸ ਕੋਲੋਂ ਕੋਈ ਅਜਿਹੀ ਚੀਜ਼ ਨਹੀਂ ਮਿਲੀ ਜਿਸ ਨਾਲ ਉਸ ਦੀ ਸ਼ਨਾਖ਼ਤ ਹੋ ਸਕੇ। ਥਾਣਾ ਜੀਆਰਪੀ ਦੀ ਪੁਲੀਸ ਕਾਰਵਾਈ ਤੋਂ ਬਾਅਦ ਸਹਾਰਾ ਦੀ ਟੀਮ ਨੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ।

Advertisement

Advertisement
Author Image

joginder kumar

View all posts

Advertisement
Advertisement
×