ਨਹਿਰ ’ਚੋਂ ਅਣਪਛਾਤੀ ਲਾਸ਼ ਬਰਾਮਦ
10:19 AM Aug 31, 2024 IST
Advertisement
ਪੱਤਰ ਪ੍ਰੇਰਕ
ਤਲਵਾੜਾ, 30 ਅਗਸਤ
ਇੱਥੇ ਮੁਕੇਰੀਆਂ ਹਾਈਡਲ ਨਹਿਰ ਦੇ ਪਾਵਰ ਹਾਊਸ ਨੰਬਰ-2 ਦੇ ਗੇਟਾਂ ’ਚੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਥਾਣਾ ਹਾਜੀਪੁਰ ਮੁਖੀ ਅਮਰਜੀਤ ਕੌਰ ਨੇ ਦੱਸਿਆ ਕਿ ਪਾਵਰ ਹਾਊਸ ਮੁਲਾਜ਼ਮਾਂ ਨੇ ਪੁਲੀਸ ਨੂੰ ਗੇਟਾਂ ’ਚ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਪੁਲੀਸ ਨੂੰ ਦਿੱਤੀ ਸੀ। ਏਐੱਸਆਈ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਪੁਲੀਸ ਪਾਰਟੀ ਮੌਕੇ ’ਤੇ ਪਹੁੰਚੀ ਅਤੇ ਮੁਲਾਜ਼ਮਾਂ ਦੀ ਮਦਦ ਨਾਲ ਲਾਸ਼ ਨੂੰ ਨਹਿਰ ’ਚੋਂ ਬਾਹਰ ਕੱਢਿਆ। ਨਹਿਰ ’ਚੋਂ ਕੱਢੀ ਲਾਸ਼ ਦੀ ਉਮਰ 50- 55 ਸਾਲ ਦੇ ਕਰੀਬ ਹੈ। ਏਐਸਆਈ ਰਾਕੇਸ਼ ਕੁਮਾਰ ਨੇ ਲਾਸ਼ ਦੀ ਸ਼ਨਾਖ਼ਤ ਲਈ ਗੱਡੀ ’ਚ ਪਾ ਕੇ ਨੇੜਲੇ ਪਿੰਡਾਂ ’ਚ ਘੁਮਾਇਆ। ਮਗਰੋਂ ਪਛਾਣ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ’ਚ ਰਖਵਾ ਦਿੱਤਾ ਹੈ।
Advertisement
Advertisement
Advertisement