ਅਣਪਛਾਤੇ ਵਿਅਕਤੀ ਨੇ ਰੇਲ ਗੱਡੀ ਥੱਲੇ ਆ ਕੇ ਖ਼ੁਦਕੁਸ਼ੀ ਕੀਤੀ
10:18 AM Nov 06, 2023 IST
ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 5 ਨਵੰਬਰ
ਅੰਬਾਲਾ-ਕਾਲਕਾ ਰੇਲਵੇ ਲਾਈਨ ’ਤੇ ਰੇਲ ਗੱਡੀ ਥੱਲੇ ਆ ਕੇ ਇਕ ਵਿਅਕਤੀ ਨੇ ਖ਼ੁਦਕੁਸ਼ੀ ਕਰ ਲਈ। ਮ੍ਰਤਿਕ ਦੀ ਪਛਾਣ ਨਹੀਂ ਹੋਈ ਹੈ।
ਰੇਲਵੇ ਪੁਲੀਸ ਨੇ ਦੱਸਿਆ ਕਿ ਰੇਲਵੇ ਲਾਈਨ ’ਤੇ ਮੁਬਾਰਕਪੁਰ ਨੇੜੇ ਅੱਜ ਤੜਕੇ ਸਾਢੇ ਪੰਜ ਵਜੇ ਇਕ ਵਿਅਕਤੀ ਨੇ ਰੇਲ ਗੱਡੀ ਦੇ ਥੱਲੇ ਆ ਕੇ ਖ਼ੁਦਕੁਸ਼ੀ ਕਰ ਲਈ। ਮ੍ਰਤਿਕ ਕੋਲੋਂ ਕੋਈ ਵੀ ਅਜਿਹਾ ਦਸਤਾਵੇਜ਼ ਨਹੀਂ ਮਿਲਿਆ ਜਿਸ ਨਾਲ ਉਸ ਦੀ ਪਛਾਣ ਹੋ ਸਕੇ। ਮ੍ਰਤਿਕ ਵੇਖਣ ਨੂੰ ਪਰਵਾਸੀ ਜਾਪ ਰਿਹਾ ਹੈ। ਉਸ ਦੀ ਉਮਰ 20 ਤੋਂ 25 ਸਾਲ ਦੇ ਵਿਚਕਾਰ ਜਾਪ ਰਹੀ ਹੈ। ਪੁਲੀਸ ਨੇ ਧਾਰਾ-174 ਤਹਤਿ ਕਾਰਵਾਈ ਕਰਦਿਆਂ ਲਾਸ਼ ਨੂੰ ਅਗਲੇ 72 ਘੰਟੇ ਲਈ ਮੁਰਦਾਘਰ ਵਿੱਚ ਰਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement