For the best experience, open
https://m.punjabitribuneonline.com
on your mobile browser.
Advertisement

ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਇੱਕ ਹਲਾਕ

10:19 AM Jul 14, 2024 IST
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ  ਇੱਕ ਹਲਾਕ
Advertisement

ਪੱਤਰ ਪ੍ਰੇਰਕ
ਚੇਤਨਪੁਰਾ, 13 ਜੁਲਾਈ
ਪਿੰਡ ਵਿਛੋਆ ਨੇੜੇ ਅਣਪਛਾਤੇ ਵਾਹਨ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਸਬੰਧੀ ਪੁਲੀਸ ਥਾਣਾ ਝੰਡੇਰ ਦੇ ਐੱਸਐੱਚਓ ਮਨਜੀਤ ਸਿੰਘ ਨੇ ਦੱਸਿਆ ਕਿ ਵੱਖ-ਵੱਖ ਵਟਸਐੱਪ ਦੇ ਗਰੁੱਪਾਂ ਵਿੱਚ ਇਸ ਹਾਦਸੇ ਸਬੰਧੀ ਜਾਣਕਾਰੀ ਦਿੱਤੀ ਗਈ ਸੀ ਜਿਸ ’ਤੇ ਉਹ ਏਐੱਸਆਈ ਜਸਵੰਤ ਸਿੰਘ ਤੇ ਪੁਲੀਸ ਪਾਰਟੀ ਨੂੰ ਨਾਲ ਲੈ ਕੇ ਮੌਕੇ ’ਤੇ ਪੁੱਜੇ। ਮ੍ਰਿਤਕ ਦੀ ਪਛਾਣ ਬਲਦੇਵ ਸਿੰਘ (65) ਪੁੱਤਰ ਜਗੀਰ ਸਿੰਘ ਵਾਸੀ ਪਿੰਡ ਮਾਕੋਵਾਲ ਤਹਿਸੀਲ ਅਜਨਾਲਾ ਵਜੋਂ ਹੋਈ।ਉਹ ਮੋਟਰਸਾਈਕਲ ’ਤੇ ਫ਼ਤਹਿਗੜ੍ਹ ਚੂੜੀਆਂ ਵੱਲ ਨੂੰ ਜਾ ਰਿਹਾ ਸੀ ਤਾਂ ਵਿਛੋਆ ਪਿੰਡ ਦੇ ਅੱਡੇ ਕੋਲ ਕਿਸੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ ਹੈ। ਉਸ ਦੀ ਮੌਕੇ ’ਤੇ ਮੌਤ ਹੋ ਗਈ। ਪੁਲੀਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×