For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸੇ ’ਚ ਅਣਪਛਾਤਾ ਨੌਜਵਾਨ ਹਲਾਕ

07:08 AM Oct 21, 2024 IST
ਸੜਕ ਹਾਦਸੇ ’ਚ ਅਣਪਛਾਤਾ ਨੌਜਵਾਨ ਹਲਾਕ
Advertisement

ਹਰਜੀਤ ਸਿੰਘ
ਡੇਰਾਬਸੀ, 20 ਅਕਤੂਬਰ
ਅੰਬਾਲਾ-ਚੰਡੀਗੜ੍ਹ ਹਾਈਵੇਅ ’ਤੇ ਸਥਿਤ ਇੰਡਸ ਇੰਟਰਨੈਸ਼ਨਲ ਹਸਪਤਾਲ ਦੇ ਨੇੜੇ ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆ ਕੇ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਡੇਰਾਬੱਸੀ ਤੋਂ ਸੂਚਨਾ ਮਿਲੀ ਕਿ ਕਿਸੇ ਅਣਪਛਾਤੇ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਪੁਲੀਸ ਅਨੁਸਾਰ ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਕਾਰਨ ਇੰਡਸ ਇੰਟਰਨੈਸ਼ਨਲ ਹਸਪਤਾਲ ਦੇ ਨੇੜੇ ਨੌਜਵਾਨ ਦੀ ਮੌਤ ਹੋਈ ਹੈ। ਉਸ ਨੇ ਅਸਮਾਨੀ ਰੰਗ ਦੀ ਕਮੀਜ਼, ਕਾਲੇ ਰੰਗ ਦਾ ਪਜ਼ਾਮਾ ਪਾਇਆ ਹੋਇਆ ਹੈ। ਇਸ ਉਮਰ ਦੇਖਣ ਨੂੰ 30 ਸਾਲ ਲੱਗ ਰਹੀ ਹੈ ਜੋ ਕਿ ਪਹਿਰਾਵੇ ਤੋਂ ਪਰਵਾਸੀ ਲੱਗ ਰਿਹਾ ਹੈ। ਪੁਲੀਸ ਨੇ ਲਾਸ਼ ਨੂੰ ਸਿਵਲ ਹਸਪਤਾਲ ਡੇਰਾਬੱਸੀ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ।

Advertisement

Advertisement
Advertisement
Author Image

Advertisement