ਅਣਵਿਆਹੀ ਲੜਕੀ ਨੇ ਬੱਚੇ ਨੂੰ ਦਿੱਤਾ ਜਨਮ
ਖੇਤਰੀ ਪ੍ਰਤੀਨਿਧ
ਸਨੌਰ, 28 ਮਾਰਚ
ਹਲਕਾ ਸਨੌਰ ਖੇਤਰ ਦੀ ਇੱਕ ਅਣਵਿਆਹੀ ਲੜਕੀ ਵੱਲੋਂ ਇੱਥੋਂ ਦੇ ਇੱਕ ਹਸਪਤਾਲ ’ਚ ਬੱਚੇ ਨੂੰ ਜਨਮ ਦਿੱਤਾ ਗਿਆ ਹੈ। ਇਸ ਸਬੰਧੀ ਪੁਲੀਸ ਨੇ ਅਣਪਛਾਤੇ ਵਿਅਕਤੀ ਦੇ ਖਿਲਾਫ਼ 376 ਅਤੇ 506 ਅਤੇ ਪੋਕਸੋ ਐਕਟ ਦੀ ਧਾਰਾ 6 ਦੇ ਤਹਿਤ ਕੇਸ ਦਰਜ ਕੀਤਾ ਹੈ।
ਪੁਲੀਸ ਕੋਲ ਦਰਜ ਕਰਵਾਏ ਗਏ ਆਪਣੇ ਬਿਆਨ ’ਚ ਪੀੜਤਾ ਨੇ ਦੱਸਿਆ ਕਿ ਕਰੀਬ 9 ਮਹੀਨੇ ਪਹਿਲਾਂ ਜਦੋਂ ਉਹ ਘਰ ਦਾ ਸਾਮਾਨ ਲੈਣ ਲਈ ਆਪਣੇ ਘਰ ਤੋਂ ਭੁਨਰਹੇੜੀ ਨੂੰ ਪੈਦਲ ਜਾ ਰਹੀ ਸੀ। ਜਦੋਂ ਉਹ ਸਰਕੜਾ ਫਾਰਮ ਪਾਸ ਪੁੱਜੀ ਤਾਂ ਉਸਦਾ ਪਿੱਛਾ ਕਰਦਾ ਹੋਇਆ ਇੱਕ ਨਾਮਾਲੂਮ ਵਿਅਕਤੀ ਉਸ ਨਾਲ ਛੇੜਖਾਨੀ ਕਰਨ ਲੱਗ ਪਿਆ ਅਤੇ ਫੇਰ ਧੱਕੇ ਨਾਲ ਉਸ ਨੂੰ ਬੀੜ ਵਿੱਚ ਲਿਜਾ ਕੇ ਉਸ ਨਾਲ ਬਲਾਤਕਾਰ ਕੀਤਾ। ਇਸ ਸਬੰਧੀ ਕਿਸੇ ਨੂੰ ਦੱਸਣ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ।
ਉਸ ਦਾ ਕਹਿਣਾ ਹੈ ਕਿ ਡਰਦਿਆਂ, ਉਸ ਨੇ ਕਿਸੇ ਨੂੰ ਵੀ ਨਹੀਂ ਦੱਸਿਆ ਕਿ ਅਤੇ ਫਿਰ 26 ਮਾਰਚ ਨੂੰ ਮੁਦਾਇਲਾ ਦੀ ਸਿਹਤ ਖਰਾਬ ਹੋਣ ਕਾਰਨ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿਸ ਨੇ ਇੱਥੇ ਇੱਕ ਬੱਚੇ ਨੂੰ ਜਨਮ ਦਿੱਤਾ ਹੈ।