ਟੌਹੜਾ ਦੀ ਯਾਦ ਵਿੱਚ ਦਸਤਾਰਾਂ ਦਾ ਲੰਗਰ ਅੱਜ
ਪਟਿਆਲਾ:
ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਯਾਦ ਵਿੱਚ ਸੂਬਾ ਪੱਧਰੀ ’ਤੇ ਮਨਾਈ ਜਾ ਰਹੀ ਪਹਿਲੀ ਜਨਮ ਸ਼ਤਾਬਦੀ ਮੌਕੇ 24 ਸਤੰਬਰ ਨੂੰ ਦਾਣਾ ਮੰਡੀ ਪਿੰਡ ਟੌਹੜਾ ਵਿੱਚ ‘ਜਥੇਦਾਰ ਗੁਰਚਰਨ ਸਿੰਘ ਟੌਹੜਾ ਚੈਰੀਟੇਬਲ ਟਰੱਸਟ ਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ’ ਵੱਲੋਂ ‘ਬਾਬਾ ਅਜੇਪਾਲ ਸਿੰਘ ਸੇਵਾ ਸੁਸਾਇਟੀ ਨਾਭਾ’ ਦੇ ਸਹਿਯੋਗ ਨਾਲ ਮੁੱਖ ਸਮਾਗਮ ਦੌਰਾਨ ਦਸਤਾਰਾਂ ਦਾ ਲੰਗਰ ਤੇ ਦਸਤਾਰ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਡਾ. ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਨੌਜਵਾਨਾਂ ਨੂੰ ਦਸਤਾਰ ਤੇ ਦੁਮਾਲਾ ਦੀ ਸਿਖਲਾਈ ਦਿੱਤੀ ਜਾਵੇਗੀ। ਪੱਕੇ ਤੌਰ ’ਤੇ ਦਸਤਾਰ ਸਜਾਉਣ ਦਾ ਪ੍ਰਣ ਕਰਨ ਵਾਲੇ ਨੂੰ ਦਸਤਾਰ ਨਾਲ ਸਨਮਾਨਿਆ ਜਾਵੇਗਾ। ਇਸ ਮੌਕੇ ਸਤਿਗੁਰ ਸਿੰਘ ਨਿਮਾਣਾ, ਗੁਰਮੁਖ ਸਿੰਘ ਭੋਜੋਮਾਜਰੀ, ਸੁਖਪਿੰਦਰ ਸਿੰਘ, ਮੇਜਰ ਸਿੰਘ ਲੁਬਾਣਾ, ਤਜਿੰਦਰ ਸਿੰਘ ਕਪੂਰ ਤੇ ਹਰਵਿੰਦਰ ਸਿੰਘ ਅਮਰਗੜ੍ਹ ਆਦਿ ਵੀ ਹਾਜ਼ਰ ਸਨ। -ਖੇਤਰੀ ਪ੍ਰਤੀਨਿਧ