ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮੀਟਿੰਗ
ਪੱਤਰ ਪ੍ਰੇਰਕ
ਮਾਛੀਵਾੜਾ, 3 ਮਾਰਚ
ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਮਾਛੀਵਾੜਾ ਦੀ ਮੀਟਿੰਗ ਪ੍ਰਧਾਨ ਚਰਨਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਚਰਨਜੀਤ ਕੌਰ ਨੇ ਦੱਸਿਆ ਕਿ ਪ੍ਰੀ-ਪ੍ਰਾਇਮਰੀ ਤੋਂ ਲੈ ਕੇ 6 ਸਾਲ ਤੱਕ ਦੇ ਬੱਚਿਆਂ ਦੀ ਆਂਗਣਵਾੜੀ ਸੈਂਟਰਾਂ ਵਿਚ ਵਾਪਸੀ ਕੀਤੀ ਜਾਵੇ ਅਤੇ ਸੁਪਰੀਮ ਕੋਰਟ ਦੇ ਫ਼ੈਸਲੇ ਅਨੁਸਾਰ ਵੇਤਨ ਦਿੱਤਾ ਜਾਵੇ। ਆਂਗਣਵਾੜੀ ਵਰਕਰ ਤੇ ਹੈਲਪਰ ਨੂੰ ਪੰਜਾਬ ਸਰਕਾਰ ਦੀ ਗਾਰੰਟੀ ਦੁੱਗਣਾ ਮਾਣਭੱਤਾ ਲਾਗੂ ਕਰਵਾ ਕੇ ਨਰਸਰੀ ਅਧਿਆਕਾਂ ਦਾ ਦਰਜਾ ਦਿੱਤਾ ਜਾਵੇ, ਐੱਨਜੀਓ ਨੂੰ ਦਿੱਤੀ ਤਿੰਨ ਜ਼ਿਲ੍ਹਿਆਂ ਦੀ ਆਂਗਣਵਾੜੀ ਨਿਊਟ੍ਰੀਸ਼ਨ ਫੀਡ ਲਈ 14 ਮਾਰਚ ਨੂੰ ਚੰਡੀਗੜ੍ਹ ਵਿਧਾਨ ਸਭਾ ਵੱਲ ਕੂਚ ਕੀਤਾ ਜਾਵੇਗਾ ਜਿਸ ਲਈ ਆਂਗਣਵਾੜੀ ਵਰਕਰ ਤਿਆਰ ਬਰ ਤਿਆਰ ਹਨ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰ ਨੂੰ ਗ੍ਰੇਡ-3 ਅਤੇ ਹੈਲਪਰ ਨੂੰ ਗ੍ਰੇਡ-4 ਦਾ ਦਰਜਾ ਦਿੱਤਾ ਜਾਵੇ ਅਤੇ ਸਰਕਾਰ ਦੇ ਚੋਣ ਮੈਨੀਫੈਸਟੋ ਅਨੁਸਾਰ ਆਂਗਣਵਾੜੀ ਵਰਕਰਾਂ ਦੀ ਤਨਖ਼ਾਹ ਦੁੱਗਣੀ ਕੀਤੀ ਜਾਵੇ। ਇਸ ਮੌਕੇ ਕੁਲਵੰਤ ਕੌਰ ਨੀਲੋਂ, ਮਨਜੀਤ ਕੌਰ, ਸਰਬਜੀਤ ਕੌਰ, ਨਿਰਮਲਜੀਤ ਕੌਰ, ਪਰਮਜੀਤ ਕੌਰ, ਕੁਲਵਿੰਦਰ ਕੌਰ ਭੰਗੂ, ਪਰਮਜੀਤ ਕੌਰ, ਰਜਿੰਦਰ ਕੌਰ, ਕੁਲਦੀਪ ਕੌਰ, ਉਪਜੀਤ ਕੌਰ, ਗੁਰਮੀਤ ਕੌਰ ਤੇ ਮਨਜਿੰਦਰ ਕੌਰ ਵੀ ਮੌਜੂਦ ਸਨ।