ਆਂਗਣਵਾੜੀ ਮੁਲਾਜ਼ਮਾਂ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਰੋਸ ਮੁਜ਼ਾਹਰੇ ਕਰਨ ਦਾ ਐਲਾਨ
07:59 AM Aug 06, 2024 IST
ਪੱਤਰ ਪ੍ਰੇਰਕ
ਚੰਡੀਗੜ੍ਹ, 5 ਅਗਸਤ
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਮੰਗਾਂ ਮਨਵਾਉਣ ਲਈ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਰੋਸ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਇਹ ਮੁਜ਼ਾਹਰੇ ਪੰਜਾਬ ਭਰ ਦੇ ਆਂਗਣਵਾੜੀ ਸੈਂਟਰਾਂ ਵਿੱਚ ਲਾਭਪਾਤਰੀਆਂ ਲਈ ਆ ਰਹੇ ਘਟੀਆ ਪੱਧਰ ਦੇ ਰਾਸ਼ਨ ਦੇ ਰੋਸ ਵਜੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਪ੍ਰਾਈਵੇਟ ਕੰਪਨੀਆਂ ਤੋਂ ਲਿਆ ਜਾ ਰਿਹਾ ਰਾਸ਼ਨ ਤੁਰੰਤ ਬੰਦ ਕਰ ਕੇ ਵੇਰਕਾ ਦੀ ਪੰਜੀਰੀ ਅਤੇ ਸੁੱਕਾ ਦੁੱਧ ਜਦਕਿ ਮਾਰਕਫੈੱਡ ਦੇ ਕਣਕ ਅਤੇ ਚਾਵਲ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਇਹ ਘਟੀਆ ਪੱਧਰ ਦਾ ਰਾਸ਼ਨ ਬੰਦ ਨਹੀਂ ਹੁੰਦਾ ਉਦੋਂ ਤੱਕ ਜਥੇਬੰਦੀ ਦਾ ਸੰਘਰਸ਼ ਜਾਰੀ ਰਹੇਗਾ।
Advertisement
Advertisement