ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਂਗਣਵਾੜੀ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ

07:58 AM May 16, 2024 IST
ਲੁਧਿਆਣਾ ’ਚ ਸੀਡੀਪੀਓ ਦਫ਼ਤਰ ਬਾਹਰ ਧਰਨਾ ਦਿੰਦੀਆਂ ਹੋਈਆਂ ਆਂਗਣਵਾੜੀ ਮੁਲਾਜ਼ਮਾਂ। -ਫੋਟੋ: ਵਰਮਾ

ਸਤਵਿੰਦਰ ਬਸਰਾ
ਲੁਧਿਆਣਾ, 15 ਮਈ
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ ’ਤੇ ਅੱਜ ਲੁਧਿਆਣਾ ਬਲਾਕ ਅਰਬਨ-1, 2, 3, 4, ਮਾਂਗਟ ਤੇ ਰੂਰਲ ਵਿੱਚ ਸੈਂਕੜੇ ਆਂਗਣਵਾੜੀ ਵਰਕਰਾਂ/ਹੈਲਪਰਾਂ ਨੇ ਸੁਭਾਸ਼ ਰਾਣੀ ਦੀ ਅਗਵਾਈ ਹੇਠ ਸੀਡੀਪੀਓ ਦਫਤਰ ਦੇ ਬਾਹਰ ਰੋਸ ਧਰਨਾ ਦਿੱਤਾ। ਇਸ ਦੌਰਾਨ ਆਗੂਆਂ ਨੇ ਸਰਕਾਰਾਂ ਦੀ ਦੋਗਲੀ ਨੀਤੀ ਦਾ ਜ਼ੋਰਦਾਰ ਵਿਰੋਧ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਆਂਗਣਵਾੜੀ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਨਵੀਂ ਸਿੱਖਿਆ ਨੀਤੀ ਅਨੁਸਾਰ ਤਿੰਨ ਤੋਂ ਛੇ ਸਾਲ ਦੇ ਬੱਚਿਆਂ ਦੇ ਨਰਸਰੀ ਜਮਾਤਾਂ ਸ਼ੁਰੂ ਕਰ ਕੇ ਸਕੂਲਾਂ ਵਿੱਚ ਦਾਖਲੇ ਕੀਤੇ ਜਾ ਰਹੇ ਹਨ ਪਰ ਦੂਜੇ ਪਾਸੇ ਕੇਂਦਰ ਵੱਲੋਂ ਪੋਸ਼ਣ ਟਰੈਕ ਉੱਪਰ ਬੱਚਿਆਂ ਦੀ ਹਾਜ਼ਰੀ ਲਾਈਵ ਮੰਗੀ ਜਾ ਰਹੀ ਹੈ। ਸਰਕਾਰ ਦੀ ਇਸ ਦੋਗਲੀ ਨੀਤੀ ਕਰ ਕੇ ਆਂਗਣਵਾੜੀ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਵਿਰੁੱਧ ਅੱਜ ਸੀਡੀਪੀਓ ਰਾਹੀਂ ਪ੍ਰਮੁੱਖ ਸਕੱਤਰ ਦੇ ਨਾਮ ਇੱਕ ਮੰਗ ਪੱਤਰ ਭੇਜਿਆ ਗਿਆ। ਇਸ ਮੰਗ ਪੱਤਰ ’ਚ ਕਿਹਾ ਕਿ ਜਦੋਂ ਤੱਕ ਉਕਤ ਬੱਚਿਆਂ ਨੂੰ ਆਂਗਣਵਾੜੀ ਕੇਂਦਰਾਂ ’ਚ ਦੁਬਾਰਾ ਨਹੀਂ ਭੇਜਿਆ ਜਾਂਦਾ, ਫੋਟੋ ਕੈਪਚਰ ਦਾ ਕੰਮ ਨਹੀਂ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਪੋਸ਼ਣ ਟਰੈਕ ਦੇ ਕੰਮ ਲਈ ਪੰਜਾਬ ਸਰਕਾਰ ਵੱਲੋਂ ਫੋਨ ਖਰੀਦ ਕੇ ਦਿੱਤੇ ਜਾਣੇ ਸਨ ਪਰ ਪੰਜ ਸਾਲ ਬੀਤਣ ਦੇ ਬਾਅਦ ਵੀ ਫੋਨ ਜਾਂ ਲੈਪਟਾਪ ਨਹੀਂ ਦਿੱਤੇ ਗਏ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਕਤ ਮੰਗਾਂ ਪ੍ਰਤੀ ਸੰਜੀਦਗੀ ਨਾ ਦਿਖਾਈ ਤਾਂ ਆਂਗਣਵਾੜੀ ਮੁਲਾਜ਼ਮਾਂ/ਵਰਕਰਾਂ ਵੱਲੋਂ ਸੰਪੂਰਨ ਪੋਸ਼ਣ ਟਰੈਕ ਦਾ ਬਾਈਕਾਟ ਕੀਤਾ ਜਾਵੇਗਾ। ਇਨ੍ਹਾਂ ਆਗੂਆਂ ਨੇ ਦੋਸ਼ ਲਾਇਆ ਕਿ ਆਂਗਣਵਾੜੀ ਕੇਂਦਰਾਂ ਵਿੱਚ ਆਉਣ ਵਾਲਾ ਨਾਸ਼ਤਾ ਜਿਸ ’ਚ ਮਿੱਠਾ ਦਲੀਆ, ਮੁਰਮੁਰੇ, ਪੰਜੀਰੀ ਆਦਿ ਸ਼ਾਮਲ ਹਨ, ਬਹੁਤ ਘਟੀਆ ਕਿਸਮ ਦਾ ਹੁੰਦਾ ਹੈ। ਇਸ ਤੋਂ ਸਾਫ਼ ਹੈ ਕਿ ਸਰਕਾਰਾਂ ਗਰੀਬਾਂ ਦੇ ਬੱਚਿਆਂ ਦੀ ਸਿਹਤ ਪ੍ਰਤੀ ਗੰਭੀਰ ਨਹੀਂ ਹਨ। ਇਸ ਧਰਨੇ ਨੂੰ ਵਰਿੰਦਰ ਸ਼ਰਮਾ, ਪਰਮਿੰਦਰ ਕੌਰ, ਰਜਨੀ ਬਾਲਾ, ਆਰਤੀ, ਆਸ਼ਾ ਰਾਣੀ, ਕਮਲਾ, ਅੰਜੂ ਮਹਿਤਾ, ਬਲਵਿੰਦਰ ਕੌਰ, ਇੰਦਰਜੀਤ ਕੌਰ, ਮਨਜੀਤ ਕੌਰ, ਹਰਜਿੰਦਰ ਕੌਰ ਆਦਿ ਨੇ ਵੀ ਸੰਬੋਧਨ ਕੀਤਾ।

Advertisement

Advertisement