For the best experience, open
https://m.punjabitribuneonline.com
on your mobile browser.
Advertisement

ਆਂਗਣਵਾੜੀ ਮੁਲਾਜ਼ਮਾਂ ਨੇ ਮੰਗ ਪੱਤਰ ਸੌਂਪਿਆ

07:58 AM May 17, 2024 IST
ਆਂਗਣਵਾੜੀ ਮੁਲਾਜ਼ਮਾਂ ਨੇ ਮੰਗ ਪੱਤਰ ਸੌਂਪਿਆ
ਬੀਡੀਪੀਓ ਨੂੰ ਮੰਗ ਪੱਤਰ ਦਿੰਦੀਆਂ ਹੋਈਆਂ ਆਂਗਣਵਾੜੀ ਮੁਲਾਜ਼ਮ।
Advertisement

ਰਾਏਕੋਟ:

Advertisement

ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੀ ਸੂਬਾ ਜਨਰਲ ਸਕੱਤਰ ਸੁਭਾਸ਼ ਰਾਣੀ ਦੀ ਅਗਵਾਈ ਵਿੱਚ ਬਲਾਕ ਪ੍ਰਧਾਨ ਬਲਜੀਤ ਕੌਰ ਨੇ ਬਾਲ ਵਿਕਾਸ ਅਤੇ ਇਸਤਰੀ ਭਲਾਈ ਅਫ਼ਸਰ ਰਾਏਕੋਟ ਨੂੰ ਮੰਗ-ਪੱਤਰ ਸੌਂਪਿਆ। ਸੂਬਾਈ ਜਨਰਲ ਸਕੱਤਰ ਸੁਭਾਸ਼ ਰਾਣੀ ਨੇ ਛੇ ਸਾਲ ਤੱਕ ਦੇ ਬੱਚੇ ਆਂਗਣਵਾੜੀ ਕੇਂਦਰਾਂ ਵਿੱਚ ਵਾਪਸ ਭੇਜਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜ ਸਾਲ ਬੀਤ ਜਾਣ ਦੇ ਬਾਵਜੂਦ ਆਂਗਣਵਾੜੀ ਵਰਕਰਾਂ ਨੂੰ ਪੋਸ਼ਣ ਟਰੈਕ ਲਈ ਨਾ ਤਾਂ ਸਮਾਰਟ ਫ਼ੋਨ ਅਤੇ ਨਾ ਹੀ ਲੈਪਟਾਪ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਆਂਗਣਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅੱਖੋਂ ਓਹਲੇ ਕੀਤਾ ਗਿਆ ਤਾਂ ਆਂਗਣਵਾੜੀ ਵਰਕਰ ਪੋਸਣ ਟਰੈਕ ਦਾ ਬਾਈਕਾਟ ਕਰਨਗੀਆਂ। ਇਸ ਮੌਕੇ ਧਰਨਾਕਾਰੀਆਂ ਨੂੰ ਜ਼ਿਲ੍ਹਾ ਖ਼ਜ਼ਾਨਚੀ ਸੁਰਜੀਤ ਕੌਰ, ਗੁਰਮੀਤ ਕੌਰ, ਰਾਜ ਰਾਣੀ ਅਤੇ ਪਰਮਜੀਤ ਕੌਰ ਨੇ ਵੀ ਸੰਬੋਧਨ ਕੀਤਾ। -ਨਿੱਜੀ ਪੱਤਰ ਪ੍ਰੇਰਕ

Advertisement
Author Image

joginder kumar

View all posts

Advertisement
Advertisement
×