ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਮੰਤਰੀ ਦੇ ਘਰ ਅੱਗੇ ਮੁਜ਼ਾਹਰਾ

07:32 AM Jun 27, 2024 IST
ਮੰਤਰੀ ਦੀ ਰਿਹਾਇਸ਼ ਅੱਗੇ ਧਰਨੇ ’ਤੇ ਬੈਠੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ।

ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 26 ਜੂਨ
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਫ਼ਰੀਦਕੋਟ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਦੀਆਂ ਆਗੂ ਸ਼ਿੰਦਰਪਾਲ ਕੌਰ ਥਾਂਦੇਵਾਲਾ, ਗੁਰਮੀਤ ਕੌਰ ਗੋਨੇਆਣਾ, ਬਲਵੀਰ ਕੌਰ ਮਾਨਸਾ, ਗੁਰਮੀਤ ਕੌਰ ਦਬੜੀਖਾਨਾ ਨੇ ਦੱਸਿਆ ਕਿ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਜੋ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੱਕ ਕਾਲਾ ਸਿੰਘ ਵਾਲਾ ਵਿੱਚ ਆਂਗਣਵਾੜੀ ਵਰਕਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ, ਦੀਆਂ ਸੇਵਾਵਾਂ ਇਹ ਦੋਸ਼ ਲਾ ਕੇ ਖ਼ਤਮ ਕਰ ਦਿੱਤੀਆਂ ਹਨ ਕਿ ਉਸ ਨੇ ਵਧੇਰੇ ਛੁੱਟੀਆਂ ਲਈਆਂ ਹਨ ਅਤੇ ਉਹ ਰਾਜਨੀਤਕ ਗਤੀਵਿਧੀਆਂ ਵਿੱਚ ਹਿੱਸਾ ਲੈਂਦੇ ਹਨ। ਇਸ ਕਰ ਕੇ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਿੱਚ ਸਰਕਾਰ ਖ਼ਿਲਾਫ਼ ਭਾਰੀ ਰੋਸ ਹੈ। ਰੋਸ ਪ੍ਰਦਰਸ਼ਨ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਆਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਮੰਗ ਕੀਤੀ ਕਿ ਹਰਗੋਬਿੰਦ ਕੌਰ ਦੀਆਂ ਸੇਵਾਵਾਂ ਬਹਾਲ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਹਰਗੋਬਿੰਦ ਕੌਰ ਦੀਆਂ ਸੇਵਾਵਾਂ ਬਹਾਲ ਨਹੀਂ ਕੀਤੀਆਂ ਜਾਂਦੀਆਂ, ਉਦੋਂ ਤੱਕ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਆਪਣਾ ਸੰਘਰਸ਼ ਜਾਰੀ ਰੱਖਣਗੀਆਂ। ਰੋਸ ਧਰਨੇ ਤੋਂ ਬਾਅਦ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਮੰਤਰੀ ਦੇ ਘਰ ਤੋਂ ਲੈ ਕੇ ਸ਼ਹਿਰ ਵੱਲ ਰੋਸ ਮਾਰਚ ਕੀਤਾ ਅਤੇ ਮੁੱਖ ਚੌਕ ਵਿੱਚ ਜਾ ਕੇ ਕੈਬਨਿਟ ਮੰਤਰੀ ਦਾ ਪੁਤਲਾ ਫੂਕਿਆ।
ਇਸ ਮੌਕੇ ਸ਼ੀਲਾ ਦੇਵੀ, ਗੁਰਅੰਮ੍ਰਿਤ ਕੌਰ, ਦਲਜੀਤ ਕੌਰ ਬਰਨਾਲਾ, ਸਤਵੰਤ ਕੌਰ, ਜਤਿੰਦਰ ਕੌਰ, ਸ਼ਰਨਜੀਤ ਕੌਰ, ਕੁਲਜੀਤ ਕੌਰ, ਕੁਲਵਿੰਦਰ ਕੌਰ, ਮਨਜੀਤ ਕੌਰ, ਕੁਲਵੰਤ ਕੌਰ, ਅੰਮ੍ਰਿਤਪਾਲ ਕੌਰ, ਕਿਰਨਜੀਤ ਕੌਰ ਆਦਿ ਨੇ ਸੰਬੋਧਨ ਕੀਤਾ।

Advertisement

Advertisement
Advertisement