ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਜਾਰੀ ਹੋਵੇਗਾ 8.2 ਕਰੋੜ ਰੁਪਏ ਮਾਣ ਭੱਤਾ: ਡਾ. ਬਲਜੀਤ

07:56 PM Jun 29, 2023 IST

ਚੰਡੀਗੜ੍ਹ (ਟਨਸ): ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਥੇ ਦੱਸਿਆ ਕਿ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਵਾਲੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਲਈ ਛੇਤੀ ਹੀ 8.2 ਕਰੋੜ ਰੁਪਏ ਦਾ ਮਾਣ ਭੱਤਾ ਜਾਰੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸਾਲ 2023 ਤੋਂ ਗਰਭਵਤੀ ਔਰਤਾਂ ਨੂੰ ਉਨ੍ਹਾਂ ਦੇ ਪਹਿਲੇ ਜੀਵਤ ਬੱਚੇ ਦੇ ਜਨਮ ‘ਤੇ ਨਵੀਆਂ ਹਦਾਇਤਾਂ ਅਨੁਸਾਰ 5000 ਰੁਪਏ ਦਿੱਤੇ ਜਾ ਰਹੇ ਹਨ ਤੇ ਰਾਜ ਦੇ ਸਾਰੇ 27,314 ਆਂਗਣਵਾੜੀ ਕੇਂਦਰਾਂ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਲਾਭਪਾਤਰੀਆਂ ਦੇ ਫਾਰਮ ਭਰਨ ਮਗਰੋਂ 5000 ਰੁਪਏ ਦੀ ਰਾਸ਼ੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹੋਰ ਉਤਸ਼ਾਹਿਤ ਕਰਨ ਤੇ ਯੋਗ ਲਾਭਪਾਤਰੀਆਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਭ ਪ੍ਰਦਾਨ ਕਰਨ ਲਈ, ਪ੍ਰਤੀ ਲਾਭਪਾਤਰੀ ਆਂਗਣਵਾੜੀ ਵਰਕਰਾਂ ਨੂੰ 100 ਰੁਪਏ ਤੇ ਆਂਗਣਵਾੜੀ ਹੈਲਪਰਾਂ 50 ਰੁਪਏ ਮਾਣ ਭੱਤਾ ਦਿੱਤਾ ਜਾਂਦਾ ਹੈ।

Advertisement

Advertisement
Tags :
ਆਂਗਣਵਾੜੀਹੈਲਪਰਾਂਹੋਵੇਗਾਕਰੋੜ:ਜਾਰੀਬਲਜੀਤਭੱਤਾ:ਰੁਪਏਵਰਕਰਾਂ
Advertisement