ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਂਗਣਵਾੜੀ ਵਰਕਰਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ

07:06 AM Nov 13, 2024 IST
ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੀਆਂ ਹੋਈਆਂ ਆਂਗਣਵਾੜੀ ਵਰਕਰਾਂ।

ਪੱਤਰ ਪ੍ਰੇਰਕ
ਸ਼ੇਰਪੁਰ, 12 ਨਵੰਬਰ
ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਦੇ ਸੱਦੇ ’ਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ 14 ਨਵੰਬਰ ਨੂੰ ‘ਬਾਲ ਦਿਵਸ’ ਮੌਕੇ ਪੰਜਾਬ ਦੇ ਮੁੱਖ ਮੰਤਰੀ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਸੂਬਾ ਪੱਧਰੀ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਬਾਰੇ ਜਾਣਕਾਰੀ ਅੱਜ ਗੁਰਦੁਆਰਾ ਅਕਾਲ ਪ੍ਰਕਾਸ਼ ਸਾਹਿਬ ਸ਼ੇਰਪੁਰ ਵਿਖੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੀ ਜ਼ਿਲ੍ਹਾ ਜਨਰਲ ਸਕੱਤਰ ਸਿੰਦਰ ਕੌਰ ਬੜੀ ਨੇ ਕੀਤਾ। ਇਕੱਤਰਤਾ ਦੌਰਾਨ ਬੀਬੀ ਸਿੰਦਰ ਕੌਰ ਬੜੀ, ਜ਼ਿਲ੍ਹਾ ਆਗੂ ਬੀਬੀ ਜਸਵਿੰਦਰ ਕੌਰ ਅਤੇ ਵਰਕਿੰਗ ਕਮੇਟੀ ਮੈਂਬਰ ਮਨਦੀਪ ਕੁਮਾਰੀ ਨੇ ਕੇਂਦਰ ਤੇ ਸੂਬਾ ਸਰਕਾਰਾਂ ’ਤੇ ਨਿਸ਼ਾਨਾਂ ਸੇਧਦਿਆਂ ਕਿਹਾ ਕਿ ਦੋਵੇਂ ਸਰਕਾਰਾਂ ਇੱਕੋ ਹੀ ਪਹਿਲੂ ਦੇ ਦੋ ਸਿੱਕੇ ਹਨ ਜੋ ਲਗਾਤਾਰ ਹੱਕੀ ਮੰਗਾਂ ਨੂੰ ਅੱਖੋ-ਪਰੋਖੇ ਕਰਦੀਆਂ ਆ ਰਹੀਆਂ ਹਨ। ਇਸ ਮੌਕੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਦੀਆਂ ਮੈਂਬਰਾਂ ਨੇ 18 ਨਵੰਬਰ ਨੂੰ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਘਿਰਾਓ ਦਾ ਐਲਾਨ ਵੀ ਕੀਤਾ ਹੈ।

Advertisement

Advertisement