ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਂਗਣਵਾੜੀ ਵਰਕਰਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਦਾ ਐਲਾਨ

10:38 AM Nov 11, 2024 IST

ਪੱਤਰ ਪ੍ਰੇਰਕ
ਬਠਿੰਡਾ, 10 ਨਵੰਬਰ
ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਨੇ ਪੰਜਾਬ ਸਰਕਾਰ ਖਿਲਾਫ਼ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਕੌਰ ਸੋਹੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨਾਲ ਵਾਰ ਵਾਰ ਹੱਕੀ ਮੰਗਾਂ ਸਬੰਧੀ ਮੀਟਿੰਗਾਂ ਕੀਤੀਆਂ, ਪ੍ਰੰਤੂ ਸਰਕਾਰ ਨੇ ਮੀਟਿੰਗਾਂ ਦੌਰਾਨ ਮੰਨੀਆਂ ਮੰਗਾਂ ਤੋਂ ਵੀ ਟਾਲਾ ਵੱਟਕੇ ਰੱਖਿਆ ਹੈ। ਸੋਹੀ ਨੇ ਐਲਾਨ ਕੀਤਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ 14 ਨਵੰਬਰ ਨੂੰ ਬਾਲ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਜੇਕਰ ਸਰਕਾਰ ਨੇ ਮੰਗਾਂ ਪ੍ਰਤੀ ਘੇਸਲ ਵੱਟੀ ਰੱਖੀ ਤਾਂ ਆਉਣ ਵਾਲੀਆਂ ਜ਼ਿਮਨੀ ਚੋਣਾਂ ਵਿਚ ਵਾਅਦਾਖਿਲਾਫੀ ਦਾ ਖਮਿਆਜ਼ਾ ਭੁਗਤਣਾ ਪਵੇਗਾ।

Advertisement

Advertisement