ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਂਗਣਵਾੜੀ ਵਰਕਰਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

08:30 AM Sep 30, 2023 IST
ਮੁੱਖ ਮੰਤਰੀ ਦਾ ਪੁਤਲਾ ਫੂਕਦੀਆਂ ਹੋਈਆਂ ਆਂਗਣਵਾੜੀ ਵਰਕਰਾਂ। -ਫ਼ੋਟੋ: ਗਿੱਲ

ਨਿੱਜੀ ਪੱਤਰ ਪ੍ਰੇਰਕ
ਰਾਏਕੋਟ, 29 ਸਤੰਬਰ
ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਸਾਹਮਣੇ ਆਪਣੀਆਂ ਮੰਗਾਂ ਬਾਰੇ ਯਾਦ-ਪੱਤਰ ਦੇਣ ਪੁੱਜੀਆਂ ਸੈਂਕੜੇ ਆਂਗਣਵਾੜੀ ਵਰਕਰਾਂ ਨਾਲ ਪੁਲੀਸ ਵੱਲੋਂ ਕੀਤੀ ਖਿੱਚਧੂਹ ਅਤੇ ਕੁੱਟਮਾਰ ਵਿਰੁੱਧ ਗ਼ੁੱਸੇ ਨਾਲ ਭਰੀਆਂ ਆਂਗਣਵਾੜੀ ਵਰਕਰਾਂ ਨੇ ਇੱਥੇ ਲੁਧਿਆਣਾ-ਬਠਿੰਡਾ ਰਾਜ ਮਾਰਗ ਉੱਪਰ ਹਰੀ ਸਿੰਘ ਨਲੂਆ ਚੌਕ ਵਿੱਚ ਨਾਅਰੇਬਾਜ਼ੀ ਦੌਰਾਨ ਮੁੱਖ ਮੰਤਰੀ ਦਾ ਪੁਤਲਾ ਫੂਕਿਆ। ਬਲਾਕ ਸੁਧਾਰ ਦੀ ਪ੍ਰਧਾਨ ਸਰਬਜੀਤ ਕੌਰ ਤੇ ਹੋਰਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਾਰੇ ਵਾਅਦੇ ਭੁੱਲ ਗਈ ਹੈ, ਸਗੋਂ ਉਸ ਨੇ ਤਾਂ ਪਿਛਲੀਆਂ ਸਰਕਾਰਾਂ ਨੂੰ ਵੀ ਮਾਤ ਪਾ ਦਿੱਤਾ ਹੈ।

Advertisement

‘ਆਪ’ ਵਿਧਾਇਕ ਦੇ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ

ਲੁਧਿਆਣਾ (ਟ੍ਰਿਬਿਊਨ ਨਿਊਜ਼ ਸਰਵਿਸ): ਆਂਗਣਵਾੜੀ ਵਰਕਰਾਂ ਨੇ ਤਨਖ਼ਾਹਾਂ ਵਿੱਚ ਵਾਧੇ ਦੇ ਨਾਲ-ਨਾਲ ਭੱਤੇ ਨਾ ਮਿਲਣ ਦੀ ਮੰਗ ਨੂੰ ਲੈ ਕੇ ਗਿੱਲ ਰੋਡ ਸਥਿਤ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ। ਦਫ਼ਤਰ ਦੇ ਬਾਹਰ ਇਕੱਠੇ ਹੋ ਕੇ ਪ੍ਰਦਰਸ਼ਨਕਾਰੀਆਂ ਨੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਵਰਕਰਾਂ ਨੇ ‘ਆਪ’ ਵਿਧਾਇਕ ਨੂੰ ਉਨ੍ਹਾਂ ਦੀਆਂ ਮੰਗਾਂ ਜਲਦੀ ਪੂਰੀਆਂ ਕਰਵਾਉਣ ਲਈ ਵੀ ਕਿਹਾ। ਇਸ ਦੌਰਾਨ ਵੱਡੀ ਗਿਣਤੀ ’ਚ ਆਂਗਣਵਾੜੀ ਵਰਕਰਾਂ ਨੇ ਧਰਨਾ ਦਿੱਤਾ ਅਤੇ ਵਿਧਾਇਕ ਦੇ ਸਾਹਮਣੇ ਸਰਕਾਰ ’ਤੇ ਕਈ ਗੰਭੀਰ ਦੋਸ਼ ਵੀ ਲਗਾਏ ਜਿਸ ਤੋਂ ਬਾਅਦ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਆਂਗਣਵਾੜੀ ਵਰਕਰਾਂ ਨੂੰ ਭਰੋਸਾ ਦਵਿਾਇਆ ਕਿ ਉਹ ਉਨ੍ਹਾਂ ਦੇ ਮੁੱਦੇ ਨੂੰ ਲੈ ਕੇ ਜਲਦੀ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਗੇ ਅਤੇ ਜਲਦ ਹੀ ਉਨ੍ਹਾਂ ਦੀ ਸੁਣਵਾਈ ਲਈ ਅਪੀਲ ਕਰਨਗੇ। ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਧਰਨਾ ਚੁੱਕ ਲਿਆ।

Advertisement
Advertisement